ਬਾਰਾਦਰੀ ਬਾਗ ’ਚ ਓਪਨ ਜਿਮ ਦੀ ਸਹੂਲਤ, ਤੇਜਿੰਦਰ ਮਹਿਤਾ ਨੇ ਕੀਤਾ ਉਦਘਾਟਨ

Spread the love
ਭਾਦਸੋਂ, 8 ਅਗਸਤ (ਜਗਜੀਤ ਸਿੰਘ ਕੈਂਥ): ਬਾਰਾਦਰੀ ਬਾਗ ਸਥਿਤ ਚਿਲਡਰਨ ਪਾਰਕ ਵਿੱਚ ਨਵੇਂ ਓਪਨ ਜਿਮ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਕੀਤਾ ਗਿਆ। ਇਹ ਓਪਨ ਜਿਮ ਜ਼ਿਲ੍ਹਾ ਯੋਜਨਾ ਕਮੇਟੀ ਦੇ ਫੰਡਾਂ ਰਾਹੀਂ ਸਥਾਪਿਤ ਕੀਤਾ ਗਿਆ ਹੈ।ਤੇਜਿੰਦਰ ਮਹਿਤਾ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਜਨਤਕ ਸਹੂਲਤਾਂ ਦੇਣਾ ਤਰਜੀਹ ਹੈ ਅਤੇ ਓਪਨ ਜਿਮ ਨਾਲ ਇਲਾਕਾ ਨਿਵਾਸੀਆਂ ਨੂੰ ਸਿਹਤਮੰਦ ਜੀਵਨਸ਼ੈਲੀ ਲਈ ਲਾਭ ਮਿਲੇਗਾ। ਜਨਹਿਤ ਸੰਮਤੀ ਦੇ ਜਨਰਲ ਸਕੱਤਰ ਵਿਨੋਦ ਸ਼ਰਮਾ ਅਤੇ ਸਮਾਜ ਸੇਵੀ ਜਗਤਾਰ ਸਿੰਘ ਜੱਗੀ ਨੇ ਦੱਸਿਆ ਕਿ ਓਪਨ ਜਿਮ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ, ਜੋ ਐਮਸੀ ਕਵਲਜੀਤ ਕੌਰ ਜੱਗੀ ਦੀਆਂ ਕੋਸ਼ਿਸ਼ਾਂ ਸਦਕਾ ਪੂਰੀ ਹੋਈ ਹੈ।ਇਸ ਮੌਕੇ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਹਰਿੰਦਰ ਸਿੰਘ ਚਹਿਲ, ਬਾਲ ਕ੍ਰਿਸ਼ਨ ਬਿੰਦਲ, ਸਤੀਸ਼ ਜੋਸ਼ੀ, ਚਮਨ ਲਾਲ ਗਰਗ, ਸਤਪਾਲ ਪਰਾਸ਼ਰ, ਅਮਰਿੰਦਰ ਸਿੰਘ, ਅਗਰਵਾਲ ਵੈਲਫੇਅਰ ਬੋਰਡ ਦੇ ਚੇਅਰਮੈਨ ਤ੍ਰਿਲੋਕ ਜੈਨ, ਵਾਰਡ ਨੰਬਰ 32 ਦੇ ਪ੍ਰਧਾਨ ਅਤੁਲ ਗੋਇਲ, ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸੁਮਿਤ ਟਕੇਜਾ, ਯੂਥ ਆਗੂ ਸੁਰਿੰਦਰ ਨਿੱਕੂ, ਸੁਰਜੀਤ ਗੁਰੂ ਡਕਾਲਾ ਸਮੇਤ ਜਨਹਿਤ ਸੰਮਤੀ ਦੇ ਅਹੁਦੇਦਾਰ ਅਤੇ ਇਲਾਕਾ ਨਿਵਾਸੀ ਮੌਜੂਦ ਸਨ।ਇਸ ਮੌਕੇ ਪੌਦਾਰੋਪਣ ਵੀ ਕੀਤਾ ਗਿਆ ਅਤੇ ਪਾਰਕ ਵਿੱਚ ਸਾਫ਼-ਸਫ਼ਾਈ ਲਈ ਕੂੜੇਦਾਨ ਸਥਾਪਿਤ ਕੀਤੇ ਗਏ। ਫੋਟੋ ਕੈਪਸ਼ਨ: ਬਾਰਾਦਰੀ ਬਾਗ ਦੇ ਚਿਲਡਰਨ ਪਾਰਕ ਵਿੱਚ ਓਪਨ ਜਿਮ ਦਾ ਉਦਘਾਟਨ ਕਰਦੇ ਹੋਏ ਚੇਅਰਮੈਨ ਤੇਜਿੰਦਰ ਮਹਿਤਾ ਅਤੇ ਨਾਲ ਮੌਜੂਦ ਪਤਵੰਤੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *