ਬਾਰ ਐਸੋਸੀਏਸ਼ਨ ਫਗਵਾੜਾ ਵਲੋਂ ਐਲ.ਏ.ਡੀ.ਸੀ. ਨੀਤੀ ਖਿਲਾਫ ਹੜਤਾਲ ਲਗਾਤਾਰ ਜਾਰੀ ਕੋਰਟ ਕੰਪਲੈਕਸ ’ਚ ਕੰਮਕਾਜ ਰਿਹਾ ਠੱਪ, ਨੀਤੀ ਵਾਪਸ ਨਾ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ

Spread the love
ਫਗਵਾੜਾ 20 ਜੁਲਾਈ (  ਪ੍ਰੀਤ ਕੌਰ ਪ੍ਰੀਤੀ        ) ਮੁਫਤ ਕਾਨੂੰਨੀ ਸਹਾਇਤਾ ਨਾਲ ਸਬੰਧਤ ਲੀਗਲ ਏਡ ਡਿਫੈਂਸ ਕਾਉਂਸਿਲ (ਐਲ.ਏ.ਡੀ.ਸੀ.) ਨੀਤੀ ਦੇ ਵਿਰੋਧ ਵਿੱਚ ਬਾਰ ਐਸੋਸੀਏਸ਼ਨ ਫਗਵਾੜਾ ਵੱਲੋਂ 7 ਜੁਲਾਈ ਤੋਂ ਸ਼ੁਰੂ ਕੀਤੀ ਗਈ ਹੜਤਾਲ ਅੱਜ 14ਵੇਂ ਦਿਨ ਵੀ ਜਾਰੀ ਰਹੀ। ਹੜਤਾਲ ਕਾਰਨ ਕੋਰਟ ਕੰਪਲੈਕਸ ਵਿੱਚ ਰੋਜ਼ਾਨਾ ਦਾ ਕੰਮਕਾਜ ਪ੍ਰਭਾਵਿਤ ਰਿਹਾ ਅਤੇ ਵਕੀਲਾਂ ਨੇ ਅਦਾਲਤੀ ਕਾਰਵਾਈ ਤੋਂ ਦੂਰ ਰਹਿ ਕੇ ਆਪਣਾ ਰੋਸ ਪ੍ਰਗਟਾਇਆ। ਇਸ ਮੌਕੇ ਬਾਰ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਐਡਵੋਕੇਟ ਰਵਿੰਦਰ ਸ਼ਰਮਾ (ਨੀਟਾ) ਅਤੇ ਮੀਤ ਪ੍ਰਧਾਨ ਐਡਵੋਕੇਟ ਰੋਹਿਤ ਸ਼ਰਮਾ ਨੇ ਕਿਹਾ ਕਿ ਐਲ.ਏ.ਡੀ.ਸੀ. ਨੀਤੀ ਵਕੀਲ ਭਾਈਚਾਰੇ ਦੇ ਹਿੱਤਾਂ ਦੇ ਵਿਰੁੱਧ ਹੈ ਅਤੇ ਇਸ ਨਾਲ ਰਵਾਇਤੀ ਵਕਾਲਤੀ ਪ੍ਰਣਾਲੀ ਪ੍ਰਭਾਵਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਦੀਆਂ ਬਾਰ ਐਸੋਸੀਏਸ਼ਨਾਂ ਦੇ ਸਾਂਝੇ ਫੈਸਲੇ ਅਨੁਸਾਰ ਫਗਵਾੜਾ ਬਾਰ ਵੀ ਪੂਰੀ ਏਕਤਾ ਨਾਲ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਨੈਸ਼ਨਲ ਲੀਗਲ ਸਰਵਿਸ ਅਥਾਰਿਟੀ (ਨਾਲਸਾ) ਅਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਜਸਟਿਸ ਵਿਨੋਦ ਭਾਰਦਵਾਜ ਦੀ ਅਗਵਾਈ ਹੇਠ ਬਣਾਈ ਜੱਜਾਂ ਦੀ ਚਾਰ ਮੈਂਬਰੀ ਕਮੇਟੀ ਨੇ ਮੰਗਲਵਾਰ ਸ਼ਾਮ ਤੱਕ ਕੋਈ ਸਕਾਰਾਤਮਕ ਸੰਕੇਤ ਨਹੀਂ ਦਿੱਤਾ ਤਾਂ ਪੰਜਾਬ ਅਤੇ ਹਰਿਆਣਾ ਦੀਆਂ ਬਾਰ ਐਸੋਸੀਏਸ਼ਨਾਂ ਦੀ ਸਹਿਮਤੀ ਨਾਲ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੌਰਾਨ ਉਪ ਪ੍ਰਧਾਨ ਰੋਹਿਤ ਸ਼ਰਮਾ ਐਡਵੋਕੇਟ ਨੇ ਦੱਸਿਆ ਕਿ ਇਸ ਮੁੱਦੇ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਜਾਰੀ ਹੈ ਪਰ ਹਰ ਵਾਰ ਨੀਤੀ ਵਿੱਚ ਸੋਧ ਕਰਨ ਦਾ ਭਰੋਸਾ ਤੋੜਿਆ ਗਿਆ। ਜਿਸ ਕਰਕੇ ਇੱਕ ਵਾਰ ਫਿਰ ਸਮੂਹ ਵਕੀਲ ਭਾਈਚਾਰ ਸੰਘਰਸ਼ ਦੀ ਰਾਹ ‘ਤੇ ਹੈ। ਸਮੂਹ ਵੀਕਾਲਾਂ ਨੇ ਕਿਹਾ ਕਿ ਉਹ ਆਪਣੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਇਕਜੁੱਟ ਹਨ ਅਤੇ ਐਲ.ਏ.ਡੀ.ਸੀ. ਨੀਤੀ ਵਿੱਚ ਲੋੜੀਂਦੇ ਸੁਧਾਰ ਨਾ ਹੋਣ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਐਡਵੋਕੇਟ ਸੰਜੀਵ ਅਗਨੀਹੋਤਰੀ, ਐਡਵੋਕੇਟ ਹਰਪ੍ਰੀਤ ਕੌਰ, ਐਡਵੋਕੇਟ ਸੁਖਵਿੰਦਰ ਸਿੰਘ, ਐਡਵੋਕੇਟ ਇੰਦਰਜੀਤ ਸਿੰਘ, ਐਡਵੋਕੇਟ ਸੰਜੀਵ ਦੁਸਾਂਝ, ਐਡਵੋਕੇਟ ਵਿਸ਼ਾਲ ਕੌਲ, ਐਡਵੋਕੇਟ ਰਾਜੀਵ ਸ਼ਰਮਾ, ਐਡਵੋਕੇਟ ਕੁਲਦੀਪ ਕੁਮਾਰ, ਐਡਵੋਕੇਟ ਲਖਵਿੰਦਰ ਸਿੰਘ, ਐਡਵੋਕੇਟ ਰਿੰਪੀ ਗਿਲ, ਐਡਵੋਕੇਟ ਰੀਨਾ ਰਾਣੀ, ਐਡਵੋਕੇਟ ਜਰਨੈਲ ਸਿੰਘ ਢੀਂਡਸਾ, ਐਡਵੋਕੇਟ ਜਤਿੰਦਰ ਠਾਕੁਰ, ਐਡਵੋਕੇਟ ਜੋਗਿੰਦਰ ਸਿੰਘ ਕੈਂਥ, ਐਡਵੋਕੇਟ ਰੇਨੂੰ ਕੁਮਾਰੀ, ਐਡਵੋਕੇਟ ਧਨਦੀਪ ਕੌਰ ਆਦਿ ਹਾਜਰ ਸਨ।
ਤਸਵੀਰ – ਫਗਵਾੜਾ ਕੋਰਟ ਕੰਪਲੈਕਸ ‘ਚ ਹੜਤਾਲ ਦੌਰਾਨ ਗੱਲਬਾਤ ਕਰਦੇ ਹੋਏ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਵਿੰਦਰ ਸ਼ਰਮਾ ਅਤੇ ਰੋਹਿਤ ਸ਼ਰਮਾ ਐਡਵੋਕੇਟ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *