ਬਾਰ ਐਸੋਸੀਏਸ਼ਨ ਗਿੱਦੜਬਾਹਾ ਦੀ ਹੜਤਾਲ 16ਵੇਂ ਦਿਨ ‘ਚ ਹੋਈ ਦਾਖ਼ਲ ਤੀਜੇ ਦਿਨ ਵੀ 5 ਵਕੀਲ ਬੈਠੇ ਭੁੱਖ ਹੜਤਾਲ ਤੇ

Spread the love
ਦੋਦਾ, 22 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)- ਕੇਂਦਰ ਸਰਕਾਰ ਵੱਲੋਂ ਨਾਲਸਾ ਰਾਹੀਂ ਲਾਗੂ ਕੀਤੇ ਐੱਲ. ਏ. ਡੀ. ਸੀ. (ਲੀਗਲ ਏਡ ਡਿਫੈਂਸ ਕੋਂਸਲ) ਪ੍ਰੋਗਰਾਮ ਦੇ ਵਿਰੋਧ ‘ਚ ਪੰਜਾਬ ਅਤੇ ਹਰਿਆਣਾ ਦੀਆਂ ਬਾਰ ਐਸੋਸੀਏਸ਼ਨਾਂ ਵੱਲੋਂ 7 ਜੁਲਾਈ ਤੋਂ ਵਿੱਢੀ ਹੜਤਾਲ 16ਵੇਂ ਦਿਨ ‘ਚ ਦਾਖ਼ਲ ਹੋ ਗਈ ਹੈ। ਸਰਕਾਰ ਵੱਲੋਂ ਕੋਈ ਠੋਸ ਹੱਲ ਨਾ ਕੱਢੇ ਜਾਣ ਕਾਰਨ ਗੁੱਸੇ ਵਿਚ ਆਏ ਗਿੱਦੜਬਾਹਾ ਦੇ ਵਕੀਲਾਂ ਨੇ ਬੀਤੇ ਸੋਮਵਾਰ ਤੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਦਿੱਤੀ ਸੀ ਜਿਸ ਦੇ ਅੱਜ ਤੀਜੇ ਦਿਨ ਵੀ 5 ਵਕੀਲ ਭੁੱਖ ਹੜਤਾਲ ਤੇ ਬੈਠੇ ਰਹੇ। ਇਸ ਦੌਰਾਨ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਜੁਆਇੰਟ ਸੈਕਟਰੀ ਮਨਜੀਤ ਸਿੰਘ ਥੇੜ੍ਹੀ, ਐਡਵੋਕੇਟ ਕੁਲਦੀਪ ਜਿੰਦਲ, ਐਡਵੋਕੇਟ ਗੁਰਪਿੰਕਸ ਮਾਨ, ਐਡਵੋਕੇਟ ਅਨੰਤਨੂਰ ਸਿੰਘ, ਐਡਵੋਕੇਟ ਗਗਨਦੀਪ ਸਿੰਘ ਧਾਲੀਵਾਲ ਭੁੱਖ ਹੜਤਾਲ ‘ਤੇ ਬੈਠੇ, ਜਦਕਿ ਸਮੁੱਚੇ ਵਕੀਲ ਭਾਈਚਾਰੇ ਨੇ ਧਰਨੇ ‘ਚ ਸ਼ਮੂਲੀਅਤ ਕੀਤੀ।ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਪ੍ਰਧਾਨ ਸਤਬੀਰ ਸਿੰਘ ਔਲਖ ਅਤੇ ਸੈਕਟਰੀ ਕੰਵਰ ਹੰਸਪਾਲ ਸਿੰਘ ਨੇ ਆਖਿਆ ਕਿ ਸਰਕਾਰ ਵੱਲੋਂ ਜ਼ਿਲਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਕੰਟਰੈਕਟ ‘ਤੇ ਡਿਫੈਂਸ ਕੋਂਸਲ ਰੱਖੇ ਜਾ ਰਹੇ ਹਨ, ਜੋ ਜੇਲਾਂ ਵਿਚ ਜਾ ਕੇ ਮੁਲਜ਼ਮਾਂ ਨੂੰ ਪ੍ਰਾਈਵੇਟ ਵਕੀਲ ਨਾ ਕਰਨ ਅਤੇ ਕੇਸ ਮੁਫ਼ਤ ਲੜਨ ਲਈ ਪ੍ਰੇਰਿਤ ਕਰਦੇ ਹਨ। ਇਸ ਨਾਲ ਵਕਾਲਤ ਦਾ ਪੇਸ਼ਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਅਤੇ ਨਵੇਂ ਵਕੀਲਾਂ ਦਾ ਰੋਜ਼ਗਾਰ ਖੁੱਸ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤੋਂ ਪਹਿਲਾਂ ਵੀ ਬਾਰ ਐਸੋਸੀਏਸ਼ਨ ਵੱਲੋਂ ਗਰੀਬਾਂ ਤੇ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਰਹੀ ਹੈ ਪਰ ਮੌਜੂਦਾ ਨੀਤੀ ਨਾਲ ਮੁਲਜ਼ਮਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ ਜੋ ਸਮਾਜ ਲਈ ਘਾਤਕ ਹੈ।ਉਨ੍ਹਾਂ ਕੇਂਦਰ ਸਰਕਾਰ, ਸੁਪਰੀਮ ਕੋਰਟ ਅਤੇ ਨਾਲਸਾ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ। ਜੁਆਇੰਟ ਸੈਕਟਰੀ ਮਨਜੀਤ ਸਿੰਘ ਥੇੜ੍ਹੀ ਨੇ ਸਪੱਸ਼ਟ ਕੀਤਾ ਕਿ ਜੁਆਇੰਟ ਐਕਸ਼ਨ ਕਮੇਟੀ ਦੇ ਫੈਸਲੇ ਅਨੁਸਾਰ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਇਹ ਸੰਘਰਸ਼ ਜਾਰੀ ਰਹੇਗਾ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *