ਬਿਊਟੀ ਪਾਰਲਰ ਦਾ ਕੋਰਸ ਕਰ ਚੁੱਕੀਆਂ ਲੜਕੀਆਂ ਨੂੰ ਸਰਟੀਫਿਕੇਟ ਅਤੇ ਮੁਫ਼ਤ ਬਿਊਟੀ ਕਿੱਟਾ ਵੰਡੀਆਂ  

Spread the love
 ਨੂਰਪੁਰ ਬੇਦੀ ਦਲਜੀਤ ਚਨੋਲੀ=ਸੰਸਥਾ ਸੰਤ ਬਾਬਾ ਜਾਨਕੀ ਦਾਸ ਵੈੱਲਫੇਅਰ ਸੋਸਾਇਟੀ ਚਨੌਲੀ ਵੱਲੋਂ ਸੋਸਵਾ (ਨੌਰਥ) ਪੰਜਾਬ ਤੇ ਸੋਸਲ ਸਕਿਉਇਟੀ ਵਿਭਾਗ ਪੰਜਾਬ ਦੀ ਮਦਦ ਨਾਲ ਪਿੰਡ ਮਲਿਕਪੁਰ ਵਿੱਚ ਚਲਾਏ ਜਾ ਰਹੇ ਬਿਊਟੀ ਪਾਰਲਰ ਦਾ  ਕੋਰਸ ਕਰ ਚੁੱਕੀਆਂ ਲੜਕੀਆਂ ਨੂੰ ਸੰਸਥਾ ਵੱਲੋਂ ਮੁਫ਼ਤ ਬਿਊਟੀ ਕਿੱਟਾ ਅਤੇ ਸਰਟੀਫਿਕੇਟ ਦਿੱਤੇ ਗਏ। ਸੰਸਥਾ ਦੇ ਪ੍ਰਧਾਨ ਮੈਡਮ ਸੁਨੀਤਾ ਦੇਵੀ ਦੀ ਅਗਵਾਈ ਵਿਚ ਆਯੋਜਿਤ ਪ੍ਰੋਗਰਾਮ ਦੌਰਾਨ ਸ੍ਰੀ ਹਰਗੋਪਾਲ ਸੈਣੀ, ਮਾਸਟਰ ਜਸਵੰਤ ਸਿੰਘ, ਅਮਨਦੀਪ ਕੌਰ ਜ਼ਿਲ੍ਹਾ ਪ੍ਰਧਾਨ ਐੰਟੀ ਕਾ੍ਈਮ ਐੰਟੀ ਕਰੱਪਸ਼ਨ੍ਹ  ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸੀ੍ਮਤੀ ਅਮਨਦੀਪ ਕੌਰ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਇਸ ਤਰ੍ਹਾਂ ਦੇ ਸੈਂਟਰ  ਬਹੁਤ ਜ਼ਰੂਰੀ ਹਨ,  ਤਾਂ ਜੋ ਗ਼ਰੀਬ ਪਰਿਵਾਰਾਂ ਦੀਆਂ ਔਰਤਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਸਕੇ। ਮਾਸਟਰ ਜਸਵੰਤ ਸਿੰਘ ਵਲੋਂ ਲੜਕੀਆਂ ਨੂੰ ਵੱਧ ਤੋਂ ਵੱਧ ਸਿੱਖਿਆ ਪ੍ਰਾਪਤ ਕਰਨ ਤੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਉਤਸਾਹਿਤ ਕੀਤਾ ਗਿਆ। ਸ੍ਰੀ ਹਰਗੋਪਾਲ ਸੈਣੀ ਵਲੋਂ ਸੰਸਥਾ ਦੇ ਕੰਮ ਦੀ ਸ਼ਲਾਘਾ ਕੀਤੀ ਗਈ। ਉਹਨਾ ਕਿਹਾ ਕਿ ਸੰਸਥਾ ਔਰਤਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਬਹੁਤ ਵਧੀਆ ਉਪਰਾਲਾ ਕਰ ਰਹੀ ਹੈ। ਸ੍ਰੀ ਸੈਣੀ ਨੇ ਦੱਸਿਆ ਕਿ ਬੈਂਕ ਵੱਲੋਂ ਗ਼ਰੀਬ ਵਰਗ ਦੀਆਂ ਲੜਕੀਆਂ ਨੂੰ ਇਸ ਇਸ ਤਰ੍ਹਾਂ ਦੇ ਸੈਂਟਰ ਚਲਾਉਣ ਲਈ ਕਰਜ਼ਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ  4 ਲੜਕੀਆਂ ਗਰੁੱਪ ਬਣਾ ਕੇ ਬੈਂਕ ਤੋਂ ਕਰਜ਼ਾ ਲੈ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਸਕਿਓਰਿਟੀ ਦੀ ਜ਼ਰੂਰਤ ਨਹੀਂ ਪੈਂਦੀ। ਉਨ੍ਹਾਂ ਲੜਕੀਆ ਨੂੰ ਸੈੱਲਫ਼ ਹੈਲਪ ਗਰੁੱਪ ਬਣਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜੇਕਰ ਲੜਕੀਆਂ ਸੈੱਲਫ ਹੈੱਲਪ ਗਰੁੱਪ ਬਨਾਉਣਗੀਆਂ, ਤਾਂ ਨਬਾਰਡ ਵਲੋਂ ਵੀ ਉਨ੍ਹਾਂ ਨੂੰ ਆਪਣਾ ਕੰਮ ਚਲਾਉਣ ਵਿੱਚ ਮਦਦ ਮਿਲ ਸਕਦੀ ਹੈ। ਸੀ੍ ਸੈਣੀ ਨੇ ਕਿਹਾ ਕਿ ਸੰਸਥਾ ਲੜਕੀਆਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਬਹੁਤ ਵਧੀਆ ਉਪਰਾਲਾ ਕਰ ਰਹੀ ਹੈ। ਸਰਪੰਚ ਰਜਿੰਦਰ ਕੌਰ ਵਲੋਂ ਸੰਸਥਾ ਦੇ ਕੰਮ ਦੀ ਸ਼ਲਾਘਾ ਕੀਤੀ ਗਈ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ਸੰਸਥਾ ਦੇ ਪ੍ਰਧਾਨ ਮੈਡਮ ਸੁਨੀਤਾ ਦੇਵੀ ਨੇ  ਦੱਸਿਆ ਕਿ ਸੰਸਥਾ ਵੱਲੋਂ ਲੜਕੀਆ ਨੂੰ ਛੇ ਮਹੀਨੇ ਦੀ ਟ੍ਰੇਨਿੰਗ ਦਿੱਤੀ ਗਈ,ਜੋ ਕਿ ਟਰੇਡ ਟੀਚਰ ਵਲੋਂ ਦਿੱਤੀ ਗਈ।ਉਹਨਾਂ ਕਿਹਾ ਕਿ ਅੱਜ ਦੇ ਯੁੱਗ ਵਿਚ ਲੜਕੀਆਂ ਦਾ ਆਤਮ ਨਿਰਭਰ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਸੰਸਥਾ ਦਾ ਮੁੱਖ ਮਕਸਦ ਲੜਕੀਆਂ ਨੂੰ ਆਰਥਿਕ ਆਤਮ ਨਿਰਭਰ ਬਣਾਉਣਾ ਹੈ। ਇਸ ਮੌਕੇ ਸ੍ਰੀ ਹਰਗੋਪਾਲ ਸੈਣੀ ਸੋਸ਼ਲ ਵਰਕਰ, ਅਮਨਦੀਪ ਕੌਰ ਜ਼ਿਲ੍ਹਾ ਪ੍ਰਧਾਨ, ਮਾਸਟਰ ਜਸਵੰਤ ਸਿੰਘ, ਮੈਡਮ ਹਰਪ੍ਰੀਤ ਕੌਰ ਅਤੇ ਸਿੱਖਿਆਰਤੀ ਮੁੱਖ ਰੂਪ ਵਿੱਚ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *