ਬਿਜਲੀ ਕਾਮਿਆਂ ਦੇ ਹੱਕਾਂ ਲਈ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ  ਜੰਡਿਆਲਾ ਗੁਰੂ ‘ਚ ਵਿਸ਼ਾਲ ਰੋਸ ਰੈਲੀ

Spread the love
ਅੰਮ੍ਰਿਤਸਰ /ਜੰਡਿਆਲਾ ਗੁਰੂ, 4 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )=ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਦੇ ਸੱਦੇ ‘ਤੇ ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਜੰਡਿਆਲਾ ਗੁਰੂ ਮੰਡਲ ਦਫ਼ਤਰ ਵਿਖੇ ਡਿਵੀਜ਼ਨ ਪ੍ਰਧਾਨ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਰੋਸ ਰੈਲੀ ਕੀਤੀ ਗਈ। ਰੈਲੀ ਦੌਰਾਨ ਆਊਟਸੋਰਸਿੰਗ, ਕੰਟਰੈਕਟ, ਸੀਐਚਬੀ, ਮੀਟਰ ਰੀਡਰ ਅਤੇ ਪੀਟੀਐਸ ਕਾਮਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ।ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੱਚੇ ਮੁਲਾਜ਼ਮ ਸਾਲਾਂ ਤੋਂ ਵਿਭਾਗ ਦੀ ਰੀੜ੍ਹ ਦੀ ਹੱਡੀ ਬਣ ਕੇ ਸੇਵਾਵਾਂ ਨਿਭਾ ਰਹੇ ਹਨ, ਪਰ ਸਰਕਾਰ ਉਨ੍ਹਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਬਜਾਏ ਲਗਾਤਾਰ ਟਾਲਮਟੋਲ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੇ ਠੇਕਾ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਤੁਰੰਤ ਵਿਭਾਗ ਵਿੱਚ ਰੈਗੂਲਰ ਕਰਕੇ ਨੌਕਰੀ ਦੀ ਸੁਰੱਖਿਆ ਦਿੱਤੀ ਜਾਵੇ।ਬੁਲਾਰਿਆਂ ਨੇ ਦੱਸਿਆ ਕਿ ਸੰਘਰਸ਼ਸ਼ੀਲ ਮੋਰਚੇ ਵੱਲੋਂ ਪਹਿਲਾਂ ਕੀਤੇ ਗਏ ਅੰਦੋਲਨਾਂ ਨੂੰ ਭਰਪੂਰ ਸਮਰਥਨ ਮਿਲਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ, ਹੈੱਡ ਦਫ਼ਤਰ ਪਟਿਆਲਾ ਦੇ ਘਿਰਾਓ ਅਤੇ ਹੋਰ ਸੰਘਰਸ਼ੀਲੇ ਪ੍ਰੋਗਰਾਮਾਂ ਨੂੰ ਹੋਰ ਵੱਡੇ ਪੱਧਰ ‘ਤੇ ਸਫ਼ਲ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਾਵਰਕਾਮ ਪ੍ਰਬੰਧਨ ਵੱਲੋਂ ਮੋਰਚੇ ਨਾਲ ਹੋਈਆਂ ਮੀਟਿੰਗਾਂ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਬਿਨਾਂ ਦੇਰੀ ਲਾਗੂ ਕੀਤਾ ਜਾਵੇ।ਆਗੂਆਂ ਨੇ ਚਿਤਾਵਨੀ ਦਿੱਤੀ ਕਿ ₹35,400 ਤਨਖ਼ਾਹ ਸਕੇਲ ਲਾਗੂ ਕਰਨ, ਮਹਿੰਗਾਈ ਭੱਤੇ ਦੀ ਅਦਾਇਗੀ, ਕੱਚੇ ਅਤੇ ਕੰਟਰੈਕਟ ਮੁਲਾਜ਼ਮਾਂ ਦੀ ਰੈਗੂਲਰਾਈਜ਼ੇਸ਼ਨ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਮੇਤ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਰੁਕਣ ਵਾਲਾ ਨਹੀਂ।ਰੈਲੀ ਨੂੰ ਸਟੇਟ ਆਗੂ ਦਲਬੀਰ ਸਿੰਘ ਜੌਲ, ਬਾਰਡਰ ਜ਼ੋਨ ਪ੍ਰਧਾਨ ਜੈਮਲ ਸਿੰਘ, ਸਰਕਲ ਆਗੂ ਗੁਰਵਿੰਦਰ ਸਿੰਘ, ਡਿਵੀਜ਼ਨ ਪ੍ਰਧਾਨ ਬਿਕਰਮਜੀਤ ਸਿੰਘ, ਜੋਗਿੰਦਰ ਸਿੰਘ ਸੋਢੀ, ਮਨੋਜ ਕੁਮਾਰ, ਰਵਿੰਦਰ ਪਾਲ ਸਿੰਘ, ਅਮਨਦੀਪ ਸਿੰਘ ਜਾਨੀਆ, ਹਰਮਨਦੀਪ ਸਿੰਘ, ਗੁਰਜਿੰਦਰ ਸਿੰਘ, ਹਰਜਿੰਦਰ ਸਿੰਘ, ਯਾਦਵਿੰਦਰ ਸਿੰਘ, ਗੁਰਮੁਖ ਸਿੰਘ, ਨੀਰਜ ਕੁਮਾਰ, ਗਗਨਦੀਪ ਸਿੰਘ, ਅਸ਼ੋਕ ਕੁਮਾਰ, ਗੁਲਸ਼ਨ ਕੁਮਾਰ, ਅਮਨਪ੍ਰੀਤ ਸਿੰਘ, ਐਮ.ਐਸ.ਯੂ. ਪ੍ਰਧਾਨ ਅਨੰਦ ਕੁਮਾਰ, ਬਿਕਰਮ ਸਿੰਘ ਅਤੇ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਕਾਮਿਆਂ ਨੂੰ ਇਕਜੁੱਟ ਰਹਿ ਕੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *