ਬਿਜਲੀ ਮੀਟਰ ਰੀਡਰਾਂ ਦਾ ਸੰਘਰਸ਼ ਤੇਜ਼, ਪਟਿਆਲਾ ਧਰਨੇ ਲਈ ਬਰਨਾਲਾ ਤੋਂ ਬੱਸਾਂ ਭਰ ਕੇ ਰਵਾਨਾ; ਰੀਡਿੰਗ ਨਾ ਹੋਣ ਕਾਰਨ ਖਪਤਕਾਰ ਵੱਡੇ ਬਿੱਲਾਂ ਨੂੰ ਲੈ ਕੇ ਚਿੰਤਤ ) (  ਸਾਰੇ ਮੁਲਾਜ਼ਮ ਪੱਕੇ ਕਰਕੇ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ( ਬਲਜੀਤ ਸਿੰਘ ਬਰਨਾਲਾ )

Spread the love
ਬਲਵੰਤ ਸਿੰਘ ਸਿੱਧੂ  14 ਜੁਲਾਈ 2026 ਬਰਨਾਲਾ) ਬਿਜਲੀ ਮੀਟਰ ਰੀਡਰ ਮੁਲਾਜ਼ਮਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਲਗਾਤਾਰ ਤੇਜ਼ ਹੋ ਰਿਹਾ ਹੈ। ਅੱਜ ਪਟਿਆਲਾ ਸਥਿਤ ਹੈੱਡਕੁਆਰਟਰ ਅੱਗੇ ਲੱਗੇ ਰੋਸ ਧਰਨੇ ਵਿੱਚ ਸ਼ਾਮਲ ਹੋਣ ਲਈ ਬਰਨਾਲਾ ਤੋਂ ਮੁਲਾਜ਼ਮ ਬੱਸ ਭਰ ਕੇ ਰਵਾਨਾ ਹੋਏ। ਇਸ ਮੌਕੇ ਬਲਜੀਤ ਸਿੰਘ ਬਰਨਾਲਾ ਨੇ ਕਿਹਾ ਕਿ ਸਰਕਾਰ ਲੰਬੇ ਸਮੇਂ ਤੋਂ ਮੀਟਰ ਰੀਡਰਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਅਤੇ ਸੀਐਚਬੀ ਮੁਲਾਜ਼ਮਾਂ ਲਈ ਬਣਾਈ ਗਈ ਨੀਤੀ ਮੀਟਰ ਰੀਡਰਾਂ ’ਤੇ ਵੀ ਲਾਗੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੀਟਰ ਰੀਡਰ ਰੋਜ਼ਾਨਾ 18-18 ਘੰਟੇ ਡਿਊਟੀ ਕਰਦੇ ਹਨ ਅਤੇ ਆਪਣੇ ਨਿੱਜੀ ਵਾਹਨਾਂ ’ਤੇ ਦੂਰ-ਦੁਰਾਡੇ ਪਿੰਡਾਂ ਵਿੱਚ ਜਾ ਕੇ ਮੀਟਰਾਂ ਦੀ ਰੀਡਿੰਗ ਲੈਂਦੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹਰ ਸ਼ਹਿਰ, ਕਸਬੇ ਅਤੇ ਪਿੰਡ ਤੱਕ ਲਿਜਾਇਆ ਜਾਵੇਗਾ। ਕਿਸਾਨ ਜਥੇਬੰਦੀਆਂ ਨਾਲ ਵੀ ਗੱਲਬਾਤ ਚੱਲ ਰਹੀ ਹੈ ਅਤੇ ਲੋੜ ਪੈਣ ’ਤੇ ਚੰਡੀਗੜ੍ਹ ਵਿੱਚ ਸਾਂਝਾ ਪੱਕਾ ਮੋਰਚਾ ਲਾਇਆ ਜਾਵੇਗਾ। ਬਲਜੀਤ ਸਿੰਘ ਨੇ ਕਿਹਾ ਕਿ ਹੜਤਾਲ ਕਾਰਨ ਆਮ ਬਿਜਲੀ ਖਪਤਕਾਰ ਵੀ ਪ੍ਰਭਾਵਿਤ ਹੋ ਰਹੇ ਹਨ। ਸਮੇਂ ਸਿਰ ਮੀਟਰ ਰੀਡਿੰਗ ਨਾ ਹੋਣ ਕਾਰਨ ਕਈ ਖਪਤਕਾਰਾਂ ਨੂੰ ਵੱਡੇ ਬਿਜਲੀ ਬਿੱਲ ਆਉਣ ਦਾ ਖ਼ਦਸ਼ਾ ਹੈ। ਖਾਸ ਕਰਕੇ 600 ਯੂਨਿਟ ਤੱਕ ਬਿਜਲੀ ਵਰਤਣ ਵਾਲੇ ਖਪਤਕਾਰਾਂ ਨੂੰ ਵੱਧ ਬੋਝ ਝੱਲਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਸਲੇ ਦਾ ਤੁਰੰਤ ਹੱਲ ਕੱਢਣਾ ਚਾਹੀਦਾ ਹੈ ਤਾਂ ਜੋ ਮੁਲਾਜ਼ਮਾਂ ਅਤੇ ਆਮ ਲੋਕਾਂ ਦੋਵਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕੁਝ ਪ੍ਰਾਈਵੇਟ ਵਿਅਕਤੀ ਚੋਰੀ-ਛਿਪੇ ਮੀਟਰ ਰੀਡਿੰਗ ਕਰ ਰਹੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਕੋਈ ਉਨ੍ਹਾਂ ਦੇ ਕੰਮ ਵਿੱਚ ਦਖ਼ਲ ਦੇਵੇਗਾ ਤਾਂ ਉਸ ਦੇ ਘਰ ਅੱਗੇ ਵੀ ਰੋਸ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਲੜਾਈ ਸਰਕਾਰ ਨਾਲ ਹੈ ਅਤੇ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਗੁਰਵਿੰਦਰ ਸਿੰਘ ਧੌਲਾ, ਤਜਿੰਦਰ ਸਿੰਘ (ਸੁਪਰਵਾਈਜ਼ਰ, ਲੋਹਾਖੇੜਾ), ਨਵਪਿੰਦਰ ਸ਼ਰਮਾ (ਧਨੌਲਾ), ਸੰਦੀਪ ਸਿੰਘ ਸੰਧੂ, ਜਸਪ੍ਰੀਤ ਸਿੰਘ ਕੋਟਦੂਨਾ, ਸੂਬਾ ਪ੍ਰਧਾਨ ਜਗਸੀਰ ਸਿੰਘ ਪੱਖੋਂ ਕਲਾਂ, ਉਪ ਪ੍ਰਧਾਨ ਗੁਰਵਿੰਦਰ ਸਿੰਘ ਕੋਟਕਪੂਰਾ, ਸੂਬਾ ਪ੍ਰਧਾਨ ਲਖਵਿੰਦਰ ਸਿੰਘ ਵੈਦ ਅਤੇ ਜਥੇਬੰਦੀ ਦੇ ਹੋਰ ਆਗੂ ਵੀ ਹਾਜ਼ਰ ਸਨ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *