ਬੀ.ਸੀ.ਏ ਛੇਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਵਿਦਿਆਰਥਣਾਂ ਦੀ ਸ਼ਾਨਦਾਰ ਪ੍ਰਾਪਤੀ

Spread the love
ਕਪੂਰਥਲਾ, 21 ਜੁਲਾਈ (ਕੌੜਾ )- ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਲਗਾਤਾਰ ਅਕਾਦਮਿਕ ਖੇਤਰ ਵਿੱਚ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ਕਾਲਜ ਦੀ ਨਿਰੰਤਰ ਅਕਾਦਮਿਕ ਵਿਕਾਸ, ਗੁਣਵੱਤਾ ਭਰਪੂਰ ਸਿੱਖਿਆ ਅਤੇ ਅਧਿਆਪਕਾਂ ਦੀ ਸਮਰਪਿਤ ਮਿਹਨਤ ਦਾ ਪ੍ਰਤੱਖ ਸਬੂਤ ਹਨ।ਬੀ.ਸੀ.ਏ ਛੇਵੇਂ ਸਮੈਸਟਰ ਦੇ ਐਲਾਨੇ ਨਤੀਜਿਆਂ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੇ ਉੱਚੀਆਂ SGPA ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਅਰਸ਼ਪ੍ਰੀਤ ਕੌਰ ਨੇ 9.27 SGPA ਹਾਸਲ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਜਸਬੀਰ ਕੌਰ ਨੇ 9.09 SGPA ਨਾਲ ਦੂਜਾ ਸਥਾਨ ਹਾਸਲ ਕੀਤਾ, ਜਦਕਿ ਮਾਨਸੀ ਅਤੇ ਪੂਜਾ ਨੇ 8.91 SGPA ਪ੍ਰਾਪਤ ਕਰਕੇ ਆਪਣੀ ਅਕਾਦਮਿਕ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸ ਮੌਕੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਨੇ ਕਿਹਾ ਕਿ ਕਾਲਜ ਹਰ ਸਾਲ ਬਿਹਤਰ ਨਤੀਜਿਆਂ ਰਾਹੀਂ ਆਪਣੀ ਅਕਾਦਮਿਕ ਗੁਣਵੱਤਾ ਵਿੱਚ ਨਿਰੰਤਰ ਵਾਧਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਵਿਦਿਆਰਥਣਾਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਨਿਰੰਤਰ ਰਹਿਨੁਮਾਈ ਦਾ ਸਾਂਝਾ ਨਤੀਜਾ ਹੈ। ਉਨ੍ਹਾਂ ਨੇ ਸਫਲ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਉੱਚੀਆਂ ਉਡਾਣਾਂ ਭਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।ਕੰਪਿਊਟਰ ਸਾਇੰਸ ਵਿਭਾਗ ਦੀ ਮੁਖੀ ਪ੍ਰੋ. ਮਨਦੀਪ ਕੌਰ ਨੇ ਕਿਹਾ ਕਿ ਵਿਭਾਗ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਪ੍ਰੀਖਿਆਵਾਂ ਤੱਕ ਸੀਮਿਤ ਨਾ ਰੱਖ ਕੇ ਉਨ੍ਹਾਂ ਨੂੰ ਤਕਨੀਕੀ ਤੌਰ ’ਤੇ ਸਮਰੱਥ ਅਤੇ ਰੁਜ਼ਗਾਰ ਯੋਗ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਨਤੀਜਿਆਂ ਵਿੱਚ ਹਰ ਸਾਲ ਹੋ ਰਿਹਾ ਸੁਧਾਰ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਇਸ ਮੌਕੇ ਪ੍ਰੋ. ਅਮਨਪ੍ਰੀਤ ਕੌਰ ਅਤੇ ਪ੍ਰੋ. ਹਰਸ਼ਮੀਤ ਕੌਰ ਨੇ ਵੀ ਸਫਲ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੋਤ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਭਵਿੱਖ ਵਿੱਚ ਵੀ ਅਕਾਦਮਿਕ ਉੱਤਮਤਾ ਦੀ ਇਸ ਪਰੰਪਰਾ ਨੂੰ ਹੋਰ ਮਜ਼ਬੂਤ ਕਰੇਗਾ।
  • Related Posts

    ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ…

    ਸਿੱਖਿਆਂ, ਅਨੁਭਵ ਅਤੇ ਪ੍ਰੇਰਨਾ ਦਾ ਇੱਕ ਸ਼ਾਨਦਾਰ ਸੰਗਮ: ਸਿੱਖਿਅਕ ਦੀਪਿਕਾ ਚੋਪੜਾ ਦਾ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਪ੍ਰੇਰਨਾਦਾਇਕ ਦੌਰਾ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਨੇ ਉਤਸ਼ਾਹ ਅਤੇ ਪ੍ਰੇਰਨਾ ਦੇ ਇੱਕ ਵਿਸ਼ੇਸ਼ ਮਾਹੌਲ ਦਾ ਅਨੁਭਵ ਕੀਤਾ ਜਦੋਂ ਸ਼੍ਰੀਮਤੀ ਦੀਪਿਕਾ…

    Leave a Reply

    Your email address will not be published. Required fields are marked *