ਬ੍ਰਿਗੇਡੀਅਰ ਰਾਜ ਕੁਮਾਰ ਦਾ ਪਿੰਡ ਨਵਾਂਗਰਾਂ ਵਿਖੇ ਲੋਕ ਮਿਲਣੀ ਦੌਰਾਨ ਕੀਤਾ ਗਿਆ ਭਰਵਾਂ ਸਵਾਗਤ

Spread the love
ਬਲਾਚੌਰ, 12 ਅਗਸਤ (ਜਤਿੰਦਰਪਾਲ ਸਿੰਘ ਕਲੇਰ):ਹਲਕਾ ਬਲਾਚੌਰ ਦੇ ਨਾਮੀਂ ਪਿੰਡ ਨਵਾਂਗਰਾਂ ਵਿਖੇ ਆਯੋਜਿਤ ਇੱਕ ਵਿਸ਼ੇਸ਼ ਲੋਕ ਮਿਲਣੀ ਸਮਾਗਮ ਦੌਰਾਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਦਾ ਇਲਾਕਾ ਨਿਵਾਸੀਆਂ ਵੱਲੋਂ ਬਹੁਤ ਹੀ ਗਰਮਜੋਸ਼ੀ ਅਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਹਰ ਪਾਸੇ ਬ੍ਰਿਗੇਡੀਅਰ ਰਾਜ ਕੁਮਾਰ ਦੀਆਂ ਮੀਟਿੰਗਾਂ ਅਤੇ ਉਨ੍ਹਾਂ ਨੂੰ ਮਿਲ ਰਹੇ ਅਥਾਹ ਜਨ-ਸਹਿਯੋਗ ਦੀ ਚਰਚਾ ਬਣੀ ਹੋਈ ਹੈ, ਜੋ ਇਹ ਸਾਫ਼ ਦਰਸਾਉਂਦੀ ਹੈ ਕਿ ਲੋਕ ਉਨ੍ਹਾਂ ਨੂੰ ਕਿੰਨਾ ਪਿਆਰ ਅਤੇ ਸਤਿਕਾਰ ਦਿੰਦੇ ਹਨ।ਸਮਾਗਮ ਦੌਰਾਨ ਇਕੱਤਰ ਹੋਏ ਲੋਕਾਂ ਨੇ ਆਖਿਆ ਕਿ ਇੱਕ ਫ਼ੌਜੀ ਹਮੇਸ਼ਾ ਹੀ ਇਮਾਨਦਾਰ ਹੁੰਦਾ ਹੈ ਅਤੇ ਉਸ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦਾ ਜਜ਼ਬਾ ਹੁੰਦਾ ਹੈ। ਇਹ ਸਾਰੇ ਗੁਣ ਬ੍ਰਿਗੇਡੀਅਰ ਰਾਜ ਕੁਮਾਰ ਵਿੱਚ ਪੂਰੀ ਤਰ੍ਹਾਂ ਮੌਜੂਦ ਹਨ। ਉਨ੍ਹਾਂ ਦੀ ਸ਼ਰਾਫ਼ਤ, ਸਾਦਗੀ ਅਤੇ ਦੇਸ਼ ਸੇਵਾ ਦੀ ਭਾਵਨਾ ਕਾਰਨ ਹੀ ਅੱਜ ਉਹ ਬਲਾਚੌਰ ਵਿਧਾਨ ਸਭਾ ਹਲਕੇ ਵਿੱਚ ਪਹਿਲੀ ਪਸੰਦ ਅਤੇ ਪ੍ਰਮੁੱਖ ਪਛਾਣ ਬਣ ਚੁੱਕੇ ਹਨ।ਇਲਾਕੇ ਦੇ ਵੋਟਰਾਂ ਦਾ ਕਹਿਣਾ ਹੈ ਕਿ ਬ੍ਰਿਗੇਡੀਅਰ ਰਾਜ ਕੁਮਾਰ ਹਲਕੇ ਦੇ ਹਰ ਇੱਕ ਵੋਟਰ ਅਤੇ ਆਮ ਨਾਗਰਿਕ ਨਾਲ ਬਹੁਤ ਪਿਆਰ ਅਤੇ ਅਪਣੱਤ ਨਾਲ ਮਿਲਦੇ ਹਨ। ਉਨ੍ਹਾਂ ਦੇ ਸੁਲਝੇ ਹੋਏ ਵਿਵਹਾਰ ਅਤੇ ਇਮਾਨਦਾਰਾਨਾ ਸੋਚ ਕਾਰਨ ਹੀ ਲੋਕ ਉਨ੍ਹਾਂ ਨੂੰ ਹਲਕਾ ਬਲਾਚੌਰ ਦਾ ਇੱਕ ਸ਼ਰੀਫ਼ ਅਤੇ ਸੱਚਾ ਲੀਡਰ ਮੰਨ ਰਹੇ ਹਨ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *