ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਜਥੇਬੰਦੀਆਂ ਇਕਜੁੱਟ ਹੋ ਕੇ ਅੱਗੇ ਆਉਣ : ਭਾਈ ਸਰਬਜੀਤ ਸਿੰਘ ਖਾਲਸਾ ਭਾਈ ਹਵਾਰਾ ਦੀ ਪੈਰੋਲ ਲਈ ਸਰਕਾਰ ’ਤੇ ਬਣਾਇਆ ਜਾਵੇ ਦਬਾਅ : ਜਥੇਦਾਰ ਨਛੱਤਰ ਸਿੰਘ ਢਿੱਲੋਂ

Spread the love
ਜੈਤੋ, 12 ਅਗਸਤ (ਮਨਜੀਤ ਸਿੰਘ ਢੱਲਾ) : ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਫ਼ਰੀਦਕੋਟ ਭਾਈ ਸਰਬਜੀਤ ਸਿੰਘ ਖਾਲਸਾ ਅਤੇ ਪਾਰਟੀ ਦੇ ਜ਼ਿਲ੍ਹਾ ਫ਼ਰੀਦਕੋਟ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਢਿੱਲੋਂ ਦਬੜੀਖਾਨਾ ਨੇ ਸਾਂਝੇ ਤੌਰ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਪੰਥਕ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ।ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਲੰਮੇ ਸਮੇਂ ਤੋਂ ਪੰਥ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਥਕ ਜਥੇਬੰਦੀਆਂ ਨੂੰ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਇਸ ਮਸਲੇ ’ਤੇ ਸਾਂਝੀ ਆਵਾਜ਼ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਕਜੁੱਟ ਯਤਨਾਂ ਰਾਹੀਂ ਸਰਕਾਰ ਤੱਕ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਈ ਜਾ ਸਕਦੀ ਹੈ।ਜਥੇਦਾਰ ਨਛੱਤਰ ਸਿੰਘ ਢਿੱਲੋਂ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ’ਤੇ ਰਿਹਾਈ ਦਿਵਾਉਣ ਲਈ ਸਰਕਾਰ ’ਤੇ ਲੋੜੀਂਦਾ ਦਬਾਅ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ਲਈ ਪੰਥਕ ਜਥੇਬੰਦੀਆਂ, ਸਿੱਖ ਸੰਗਤ ਅਤੇ ਸਮਾਜ ਦੀ ਸਾਂਝੀ ਆਵਾਜ਼ ਨੂੰ ਮਜ਼ਬੂਤ ਕਰਨ ਦੀ ਲੋੜ ਹੈ।ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਚੰਡੀਗੜ੍ਹ ਵਿਖੇ ਕੌਮੀ ਇਨਸਾਫ਼ ਮੋਰਚੇ ਵਿੱਚ ਵੱਧ ਤੋਂ ਵੱਧ ਸੰਗਤ ਨੂੰ ਸ਼ਾਮਲ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨ ਅਤੇ ਸਰਕਾਰ ਤੋਂ ਰਿਹਾਈ ਦੀ ਮੰਗ ਉਠਾਉਣੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਪੰਥਕ ਏਕਤਾ ਅਤੇ ਸਾਂਝੇ ਉਪਰਾਲਿਆਂ ਨਾਲ ਹੀ ਇਸ ਮਸਲੇ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾ ਸਕਦਾ ਹੈ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *