ਬੱਸ ਸਟੈਂਡ ਚੌਕੀ ਬੰਦ ਹੋਣ ਕਾਰਨ ਏਰੀਏ ‘ਚ ਵਧੀਆਂ ਅਪਰਾਧਿਕ ਅਟਨਾਵਾਂ ਚੋਕੀ ਬੰਦ ਹੋਣ ਕਾਰਨ ਚੋਰਾਂ ਦੇ ਹੋਸਲੇ ਹੋਏ ਬੁਲੰਦ 

Spread the love
ਸ਼੍ਰੀ ਮੁਕਤਸਰ ਸਾਹਿਬ, 05 ਸਤੰਬਰ ( ਮਨਪ੍ਰੀਤ ਮੋਨੂੰ ) –ਕੁਝ ਸਮਾਂ ਪਹਿਲ੍ਹਾਂ ਜਿਲ੍ਹਾ ਪੁਲਿਸ ਮੁਖੀ ਵੱਲੋਂ ਬੱਸ ਸਟੈਂਡ ਚੌਕੀ ਨੂੰ ਬੰਦ ਕਰਨ ਦੇ ਹੁਕਮ ਦੇ ਦਿੱਤੇ ਸਨ ਅਤੇ ਚੋਕੀ ਦਾ ਸਾਰਾ ਕੰਮਕਾਰ ਥਾਣਾ ਸਿਟੀ ‘ਚ ਹੀ ਤਬਦੀਲ ਕਰ ਦਿੱਤਾ ਗਿਆ ਸੀ । ਕੁਝ ਪੁਲਿਸ ਮੁਲਾਜਮਾਂ ਦੀ ਗਲਤੀ ਕਾਰਨ ਬੰਦ ਹੋਈ ਬੱਸ ਸਟੈਂਡ ਚੌਕੀ ਕਾਰਨ ਉਕਤ ਏਰੀਏ ‘ਚ ਗਲਤ ਅਨਸਰਾਂ ਦੇ ਹੌਸਲੇ ਬੁਲੰਦ ਹੋ ਚੁੱਕੇ ਹਨ । ਜਿਸ ਕਾਰਨ ਹਰ ਰੋਜ ਹੀ ਵਾਪਰ ਰਹੀਆਂ ਘਟਨਾਵਾਂ ‘ਚ ਤੇਜੀ ਨਾਲ ਵਾਧਾ ਹੋ ਰਿਹਾ ਹੈ । ਜਿਸ ਦਾ ਖਮਿਆਜ਼ਾ ਆਮ ਜਨਤਾ ਨੂੰ ਭੁਗਤਨਾ ਪੈ ਰਿਹਾ ਹੈ । ਕੁਝ ਪੁਲਿਸ ਮੁਲਾਜ਼ਮਾਂ ਦੀ ਗਲਤੀ ਦੀ ਸਜ਼ਾ ਆਮ ਜਨਤਾ ਨੂੰ ਦਿੱਤੀ ਗਈ ਜਾਪਦੀ ਹੈ ਕਿਉਕਿ ਜਿਲ੍ਹਾ ਪੁਲਿਸ ਮੁਖੀ ਵੱਲੋਂ ਕੁਝ ਪੁਲਿਸ ਮੁਲਾਜ਼ਮਾਂ ਨੂੰ ਸਜਾ ਦੇਣ ਦੇ ਬਜਾਏ ਚੌਕੀ ਨੂੰ ਹੀ ਬੰਦ ਕਰਨ ਦੇ ਹੁਕਮ ਦੇ ਦਿੱਤੇ ਸਨ । ਦੱਸਣਯੋਗ ਹੈ ਕਿ ਬੱਸ ਸਟੈਂਡ ਚੋਕੀ ਦਾ ਏਰੀਆ ਅੱਧਾ ਸ਼ਹਿਰ ਕਵਰ ਕਰਦਾ ਸੀ । ਹੁਣ ਬੱਸ ਸਟੈਂਡ ਪੁਲਿਸ ਚੌਕੀ ਬੰਦ ਹੋਣ ਕਾਰਨ ਉਕਤ ਏਰੀਏ ‘ਚ ਨਸ਼ੇ ਦੀ ਭਰਮਾਰ ਬਹੁਤ ਜਿਆਦਾ ਹੋ ਚੁੱਕੀ ਹੈ । ਗਲਤ ਅਨਸਰਾਂ ਨੂੰ ਬੱਸ ਸਟੈਂਡ ਦੇ ਬਾਹਰ ਹੀ ਨਸ਼ੇ ਦੇ ਕੈਪਸੂਲ ਵੇਚਦੇ ਆਮ ਹੀ ਦੇਖਿਆ ਜਾ ਸਕਦਾ ਹੈ ? ਇਨਸਾਫ ਪਸੰਦ ਲੋਕਾਂ ਨੇ ਐਸਐਸਪੀ ਸ਼੍ਰੀ ਮੁਕਤਸਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਬੱਸ ਸਟੈਂਡ ਚੌਕੀ ਨੂੰ ਦੁਬਾਰਾ ਫਿਰ ਚਲਾਇਆ ਜਾਵੇ ਤਾਂ ਜੋਕਿ ਪੁਲਿਸ ਦੀ ਨਜ਼ਦੀਕੀ ਨਾਲ ਗਲਤ ਅਨਸਰਾਂ ਦੇ ਮਨ੍ਹਾ ‘ਚ ਪੁਲਿਸ ਦਾ ਡਰ ਬਣਿਆ ਰਹੇ ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *