ਭਗਵਾਨ ਪਰਸ਼ੁਰਾਮ ਜੀ ਦੀ ਤਪੋਭੂਮੀ ਖਾਟੀ ਧਾਮ ਵਿਖੇ ਲਗਾਇਆ ਅੱਖਾਂ ਦਾ ਫਰੀ ਜਾਂਚ ਕੈਂਪ * ਹਰ ਮਹੀਨੇ ਦੇ ਪਹਿਲੇ ਐਤਵਾਰ ਲਗਾਇਆ ਜਾਵੇਗਾ ਕੈਂਪ – ਹਰੀਓਮ ਸ਼ਰਮਾ ਡਾ. ਅਮਿਤ ਸ਼ਰਮਾ ਨੇ ਅੱਖਾਂ ਦੀ ਸੰਭਾਲ ਸਬੰਧੀ ਦਿੱਤੀਆਂ ਹਦਾਇਤਾਂ

Spread the love
ਫਗਵਾੜਾ 6 ਸਤੰਬਰ (  ਪ੍ਰੀਤ ਕੌਰ ਪ੍ਰੀਤੀ        ) ਭਗਵਾਨ ਪਰਸ਼ੁਰਾਮ ਜੀ ਦੇ ਪਵਿੱਤਰ ਤੱਪ ਅਸਥਾਨ ਖਾਟੀ ਧਾਮ ਵਿਖੇ ਬ੍ਰਾਹਮਣ ਮੰਡਲ ਵੱਲੋਂ ਅੱਖਾਂ ਦਾ ਪਹਿਲਾ ਫਰੀ ਜਾਂਚ ਕੈਂਪ ਬ੍ਰਾਹਮਣ ਮੰਡਲ ਦੇ ਪ੍ਰਧਾਨ ਜੋਤੀ ਸ਼ਰਮਾ ਦੀ ਦੇਖਰੇਖ ਹੇਠ ਲਗਾਇਆ ਗਿਆ। ਕੈਂਪ ਦੌਰਾਨ ਅਮਿਤ ਆਈ ਕੇਅਰ, ਬੰਗਾ ਰੋਡ ਦੇ ਡਾ. ਅਮਿਤ ਸ਼ਰਮਾ ਦੀ ਅਗਵਾਈ ਹੇਠ ਮੈਡੀਕਲ ਟੀਮ ਵੱਲੋਂ ਲੋੜਵੰਦਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋੜਵੰਦਾਂ ਨੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ। ਬ੍ਰਾਹਮਣ ਮੰਡਲ ਦੇ ਸੀਨੀਅਰ ਆਗੂ ਹਰੀ ਓਮ ਸ਼ਰਮਾ ਨੇ ਦੱਸਿਆ ਕਿ ਲੋਕਾਂ ਨੂੰ ਸਿਹਤ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਹ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਹਰ ਮਹੀਨੇ ਦੇ ਪਹਿਲੇ ਐਤਵਾਰ ਲਗਾਇਆ ਜਾਵੇਗਾ। ਜੋ ਕਿ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਜਾਰੀ ਰਹੇਗਾ ਅਤੇ ਇਸ ਦੌਰਾਨ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਬਿਲਕੁਲ ਮੁਫ਼ਤ ਕੀਤੀ ਜਾਵੇਗੀ। ਅੱਖਾਂ ਦੇ ਮਾਹਿਰ ਡਾ. ਅਮਿਤ ਸ਼ਰਮਾ ਨੇ ਹਾਜਰੀਨ ਨੂੰ ਅੱਖਾਂ ਦੀ ਸੰਭਾਲ ਸਬੰਧੀ ਜ਼ਰੂਰੀ ਹਦਾਇਤਾਂ ਦਿੰਦਿਆਂ ਕਿਹਾ ਕਿ ਅੱਖਾਂ ਸਰੀਰ ਦਾ ਬਹੁਤ ਮਹੱਤਵਪੂਰਨ ਅੰਗ ਹਨ, ਇਸ ਲਈ ਅੱਖਾਂ ਨਾਲ ਸਬੰਧਤ ਕਿਸੇ ਵੀ ਸਮੱਸਿਆ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਉਨ੍ਹਾਂ ਖ਼ਾਸ ਤੌਰ ’ਤੇ ਬੱਚਿਆਂ ਨੂੰ ਮੋਬਾਈਲ ਫੋਨ, ਕੰਪਿਊਟਰ ਅਤੇ ਹੋਰ ਸਕਰੀਨ ਵਾਲੇ ਉਪਕਰਨਾਂ ਦੀ ਲੋੜ ਤੋਂ ਵੱਧ ਵਰਤੋਂ ਨਾ ਕਰਨ ਦੇਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੱਕ ਮੋਬਾਈਲ ਜਾਂ ਕੰਪਿਊਟਰ ਦੀ ਸਕਰੀਨ ਦੇਖਣ ਨਾਲ ਅੱਖਾਂ ’ਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਇਸ ਲਈ ਬੱਚਿਆਂ ਨੂੰ ਸਮੇਂ-ਸਮੇਂ ’ਤੇ ਸਕਰੀਨ ਤੋਂ ਬ੍ਰੇਕ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਅੱਖਾਂ ਦੀ ਨਿਯਮਤ ਜਾਂਚ ਵੀ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਅੱਖਾਂ ਵਿੱਚ ਜਲਣ, ਦਰਦ, ਧੁੰਦਲਾ ਦਿਖਾਈ ਦੇਣਾ ਜਾਂ ਕਿਸੇ ਹੋਰ ਤਰ੍ਹਾਂ ਦੀ ਸਮੱਸਿਆ ਮਹਿਸੂਸ ਹੋਵੇ ਤਾਂ ਸਮੇਂ ਸਿਰ ਅੱਖਾਂ ਦੇ ਮਾਹਿਰ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ। ਇਸ ਮੌਕੇ ਡਾ. ਸਾਵਨ ਸ਼ਰਮਾ, ਸੀਨੀਅਰ ਆਗੂ ਹਰਮੇਸ਼ ਪਾਠਕ, ਰਿੰਪਲ ਕੁਮਾਰ ਸਰਪੰਚ ਵਜੀਦਵਾਲ, ਸੋਨੀਆ ਸ਼ਰਮਾ ਵਜੀਦੋਵਾਲ, ਕਮਲ ਕੋਸ਼ਲ, ਬਿ੍ਰਜ ਲਾਲ ਪਰੂਥੀ, ਪੰਡਿਤ ਗਿਰਜਾ ਸ਼ੰਕਰ, ਸਮੇਤ ਬ੍ਰਾਹਮਣ ਮੰਡਲ ਦੇ ਹੋਰ ਮੈਂਬਰ ਹਾਜ਼ਰ ਸਨ।ਤਸਵੀਰ – ਫਗਵਾੜਾ ਦੇ ਨਜਦੀਕ ਪਿੰਡ ਖਾਟੀ ਵਿਖੇ ਆਯੋਜਿਤ ਅੱਖਾਂ ਦੇ ਫਰੀ ਕੈਂਪ ਦੌਰਾਨ ਜਾਂਚ ਕਰਦੇ ਹੋਏ ਮਾਹਿਰ ਡਾਕਟਰਾਂ ਦੀ ਟੀਮ ਅਤੇ ਜਾਣਕਾਰੀ ਦਿੰਦੇ ਹੋਏ ਡਾ. ਅਮਿਤ ਸ਼ਰਮਾ ਦੇ ਨਾਲ ਜੋਤੀ ਸ਼ਰਮਾ, ਹਰੀਓਮ ਸ਼ਰਮਾ ਅਤੇ ਬ੍ਰਾਹਮਣ ਮੰਡਲ ਦੇ ਹੋਰ ਅਹੁਦੇਦਾਰ ਤੇ ਮੈਂਬਰ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *