ਭਗਵਾਨ ਸ਼੍ਰੀ ਰਾਮ ਦੇ ਜੀਵਨ ਤੋਂ ਸਾਨੂੰ ਸੱਚ ਦੇ ਮਾਰਗ ‘ਤੇ ਚੱਲਣ ਦੀ ਸਿੱਖਿਆ ਮਿਲਦੀ- ਨਿਰਮਲ ਸਿੰਘ, ਰਾਜੇਸ਼ ਸਿੰਗਲਾ

Spread the love

ਬੱਸੀ ਪਠਾਣਾ, 06 ਅਪ੍ਰੈਲ (ਉਦੇ ਧੀਮਾਨ): ਪ੍ਰਾਚੀਨ ਸ਼੍ਰੀ ਰਾਮ ਮੰਦਿਰ ਬੱਸੀ ਪਠਾਣਾਂ ਵਿੱਖੇ ਰਾਮ ਨੌਮੀ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੌਰਾਨ ਹਲਕਾ ਬੱਸੀ ਪਠਾਣਾਂ ਦੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਤੇ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆ ਉਨਾਂ ਕਿਹਾ ਕਿ ਮਰਿਯਾਦਾ ਪੁਰਸ਼ੋਤਮ ਭਗਵਾਨ ਸ਼੍ਰੀ ਰਾਮ ਦੇ ਜੀਵਨ ਤੋਂ ਸਾਨੂੰ ਸੱਚ ਦੇ ਮਾਰਗ ‘ਤੇ ਚੱਲਣ ਅਤੇ ਆਪਣੇ ਫਰਜ਼ਾਂ ਪ੍ਰਤੀ ਵਫ਼ਾਦਾਰੀ ਦੀ ਸਿੱਖਿਆ ਮਿਲਦੀ ਹੈ। ਭਗਵਾਨ ਰਾਮ ਦੇ ਜੀਵਨ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ ਹਨ। ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਭਗਵਾਨ ਸ਼੍ਰੀ ਰਾਮ ਨੇ ਵਚਨਾਂ ਨੂੰ ਪੂਰਾ ਕਰਨ ਲਈ ਨਾ ਸਿਰਫ 14 ਸਾਲ ਦਾ ਵਨਵਾਸ ਕੱਟਿਆ, ਸਗੋਂ ਆਪਣੇ ਜੀਵਨ ‘ਚ ਦਾਨਵ ਸ਼ਕਤੀਆਂ ਨੂੰ ਨਸ਼ਟ ਕਰਨ ਲਈ ਕਈ ਵਾਰ ਆਪਣੀ ਜਾਨ ਵੀ ਖਤਰੇ ‘ਚ ਪਾਈ। ਉਨਾਂ ਨੇ ਮੰਦਰ ਕਮੇਟੀ ਦੇ ਅਹੁਦੇਦਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਮ ਨੌਮੀ ਦੇ ਮੌਕੇ ‘ਤੇ ਉਨ੍ਹਾਂ ਨੂੰ ਮੰਦਰ ਵਿੱਖੇ ਬੁਲਾਉਣ ਲਈ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਮੰਦਰ ਕਮੇਟੀ ਦੇ ਮੈਂਬਰਾ ਨੇ ਨਿਰਮਲ ਸਿੰਘ ਤੇ ਰਾਜੇਸ਼ ਸਿੰਗਲਾ  ਰਾਮ ਨੌਮੀ ਮੌਕੇ ਮੰਦਰ ਵਿੱਖੇ ਪਹੁੰਚਣ ‘ਤੇ ਜੈ ਸ੍ਰੀ ਰਾਮ ਨਾਮ ਦੇ ਪਟਕੇ ਪਾਕੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਓਮ ਪ੍ਰਕਾਸ਼ ਗੌਤਮ,ਹਮਿੰਦਰ ਦਲਾਲ, ਡਾ.ਦੀਵਾਨ ਧੀਰ, ਰਿਸ਼ੀ ਸਿੰਗਲਾ, ਅਮਿਤ ਜਿੰਦਲ ਹਾਜ਼ਰ ਸਨ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *