ਭਾਜਪਾ ਆਗੂਆਂ ਨੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੇ ਗ੍ਰਹਿ ਵਿਖੇ ਸਵ. ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਨਿੱਘੀ ਸ਼ਰਧਾਂਜਲੀ ਕਿਹਾ—ਅਟਲ ਜੀ ਦੀ ਸਾਦਗੀ, ਰਾਸ਼ਟਰਵਾਦ ਅਤੇ ਲੋਕ ਸੇਵਾ ਦੀ ਸੋਚ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ

Spread the love
ਫਗਵਾੜਾ 16 ਅਗਸਤ (    ਪ੍ਰੀਤ ਕੌਰ ਪ੍ਰੀਤੀ   ) ਭਾਰਤੀ ਜਨਤਾ ਪਾਰਟੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਸਵ. ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇੱਕ ਸਮਾਗਮ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੇ ਗ੍ਰਹਿ ਵਿਖੇ ਜ਼ਿਲ੍ਹਾ ਉਪ ਪ੍ਰਧਾਨ ਬਲਵਿੰਦਰ ਠਾਕੁਰ ਅਤੇ ਜ਼ਿਲ੍ਹਾ ਉਪ ਪ੍ਰਧਾਨ ਆਸ਼ੂ ਪੁਰੀ ਦੀ ਸਾਂਝੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਬਲਭੱਦਰ ਸੈਨ ਦੁੱਗਲ, ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਫਗਵਾੜਾ ਤੇਜਸਵੀ ਭਾਰਦਵਾਜ ਅਤੇ ਸੀਨੀਅਰ ਭਾਜਪਾ ਆਗੂ ਆਸ਼ੂ ਸਾਂਪਲਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਮਾਗਮ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸਵ. ਅਟਲ ਬਿਹਾਰੀ ਵਾਜਪਾਈ ਦੀ ਤਸਵੀਰ ’ਤੇ ਫੁੱਲ ਅਰਪਿਤ ਕਰਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਬੁਲਾਰਿਆਂ ਨੇ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਭਾਰਤੀ ਰਾਜਨੀਤੀ ਦੇ ਅਜਿਹੇ ਮਹਾਨ ਆਗੂ ਸਨ, ਜਿਨ੍ਹਾਂ ਨੇ ਆਪਣੀ ਸਾਦਗੀ, ਸਪੱਸ਼ਟ ਸੋਚ, ਰਾਸ਼ਟਰ ਪ੍ਰਤੀ ਸਮਰਪਣ ਅਤੇ ਲੋਕਤੰਤਰ ਪ੍ਰਤੀ ਵਚਨਬੱਧਤਾ ਨਾਲ ਦੇਸ਼ ਦੀ ਰਾਜਨੀਤੀ ’ਤੇ ਡੂੰਘੀ ਛਾਪ ਛੱਡੀ। ਅਟਲ ਜੀ ਨੇ ਆਪਣੀ ਲੰਮੀ ਰਾਜਨੀਤਿਕ ਯਾਤਰਾ ਦੌਰਾਨ ਹਮੇਸ਼ਾ ਦੇਸ਼ ਹਿੱਤ ਨੂੰ ਪਹਿਲ ਦਿੱਤੀ। ਉਨ੍ਹਾਂ ਦੀ ਸਿਆਸੀ ਦੂਰਦਰਸ਼ਤਾ ਅਤੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਦੀ ਸੋਚ ਅੱਜ ਵੀ ਸਿਆਸੀ ਆਗੂਆਂ ਅਤੇ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ। ਬੁਲਾਰਿਆਂ ਨੇ ਕਿਹਾ ਕਿ ਦੇਸ਼ ਲਈ ਉਨ੍ਹਾਂ ਵੱਲੋਂ ਦਿੱਤਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਮਹਿੰਦਰ ਥਾਪਰ, ਭਾਰਤੀ ਸ਼ਰਮਾ, ਵਿਸ਼ਾਲ ਵਾਲੀਆ, ਸੁਰਿੰਦਰ ਜੌਰਡਨ, ਰਾਜ ਕੁਮਾਰ ਰਾਣਾ, ਬੱਲੂ ਵਾਲੀਆ, ਲੋਕੇਸ਼ ਬਾਲੀ, ਹਰੀਸ਼ ਧੀਰ, ਕੇ.ਐਲ. ਗੋਗਨਾ, ਰਾਜਿੰਦਰ ਕੁਮਾਰ, ਸਿਧਾਰਥ ਰਾਜ, ਸ਼ਿਵਰੰਜਨ ਦੁੱਗਲ, ਗੁਰਦੀਪ ਸਿੰਘ, ਰਾਜਿੰਦਰ ਸੋਂਧੀ, ਹਰਸ਼ ਭੱਲਾ, ਸੌਰਭ ਸੋਨੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
ਤਸਵੀਰ ਸਮੇਤ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *