ਭਾਜਪਾ ‘ਚ ਸ਼ਾਮਲ ਹੋਏ ਅਸ਼ੋਕ ਨਾਨੋਵਾਲ ਨੇ ਭਾਜਪਾ ਦਫਤਰ ਪੁੱਜ ਲਈ ਅਧਿਕਾਰਿਕ ਮੈਂਬਰਸ਼ਿਪ – ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਨੇ ਕੀਤਾ ਨਿੱਘਾ ਸਵਾਗਤ

Spread the love
ਬਲਾਚੌਰ, 13 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਭਾਰਤੀ ਜਨਤਾ ਪਾਰਟੀ ਨੂੰ ਬਲਾਚੌਰ ਹਲਕੇ ਵਿੱਚ ਉਸ ਵੇਲੇ ਹੋਰ ਵੀ ਵੱਡਾ ਬਲ ਮਿਲਿਆ ਜਦੋਂ ਭਾਜਪਾ ਵਿੱਚ ਸ਼ਾਮਲ ਹੋਏ ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਲੋਕਪ੍ਰਿਯ ਆਗੂ ਅਸ਼ੋਕ ਨਾਨੋਵਾਲ ਨੇ ਅੱਜ ਆਪਣੇ ਸਾਥੀਆਂ ਸਮੇਤ ਭਾਜਪਾ ਦਫ਼ਤਰ ਬਲਾਚੌਰ ਵਿਖੇ ਪਹੁੰਚ ਕੇ ਪਾਰਟੀ ਦੀ ਅਧਿਕਾਰਿਕ ਤੌਰ ‘ਤੇ ਮੁੱਢਲੀ ਮੈਂਬਰਸ਼ਿਪ ਪ੍ਰਾਪਤ ਕਰ ਲਈ।ਭਾਵੇਂ ਉਹ ਕੁਝ ਦਿਨ ਪਹਿਲਾਂ ਹੀ ਭਾਜਪਾ ਪਰਿਵਾਰ ਨਾਲ ਜੁੜ ਗਏ ਸਨ, ਪਰ ਅੱਜ ਅਧਿਕਾਰਿਕ ਤੌਰ ‘ਤੇ ਮੈਂਬਰਸ਼ਿਪ ਲੈਣ ਤੋਂ ਬਾਅਦ ਉਨ੍ਹਾਂ ਦੀ ਸ਼ਮੂਲੀਅਤ ‘ਤੇ ਅਧਿਕਾਰਿਕ ਮੋਹਰ ਲੱਗ ਗਈ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਅਤੇ ਸੀਨੀਅਰ ਆਗੂ ਸੰਦੀਪ ਭਾਟੀਆ ਸੋਨੂੰ ਆਦੋਆਣਾ ਵੱਲੋਂ ਅਸ਼ੋਕ ਨਾਨੋਵਾਲ ਅਤੇ ਉਨ੍ਹਾਂ ਦੀ ਟੀਮ ਦਾ ਸਿਰੋਪਾਓ ਪਾ ਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਨੇ ਕਿਹਾ ਕਿ ਅਸ਼ੋਕ ਨਾਨੋਵਾਲ ਜੀ ਪਹਿਲਾਂ ਹੀ ਮਨੋਂ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਸਨ ਅਤੇ ਅੱਜ ਉਨ੍ਹਾਂ ਨੇ ਰਸਮੀ ਤੌਰ ‘ਤੇ ਮੈਂਬਰਸ਼ਿਪ ਲੈ ਕੇ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਪੱਕਾ ਕਰ ਦਿੱਤਾ ਹੈ। ਉਨ੍ਹਾਂ ਵਰਗੇ ਜ਼ਮੀਨ ਨਾਲ ਜੁੜੇ ਹੋਏ ਸਮਾਜ ਸੇਵੀ ਆਗੂ ਦੇ ਆਉਣ ਨਾਲ ਬਲਾਚੌਰ ਵਿੱਚ ਪਾਰਟੀ ਦਾ ਸੰਗਠਨ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਕਰੇਗਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਅਹਿਮ ਯੋਗਦਾਨ ਰਹੇਗਾ।ਇਸ ਮੌਕੇ ਨਰਿੰਦਰ ਸੂਦਨ, ਨਰਿੰਦਰ ਭਾਟੀਆ, ਪ੍ਰਵੀਨ ਪੁਰੀ, ਬਾਬਾ ਗੁਰਮੀਤ ਸਿੰਘ ਬਕਾਪੁਰ ਆਦਿ ਹਾਜ਼ਰ ਸਨ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *