ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

Spread the love
ਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ ਸ਼ਹਿਰ ਦੀਆਂ ਦੋ ਮਹਿਲਾਵਾਂ ਨੇ ਸਟੇਜ ਤੇ ਜਾਕੇ ਨਸ਼ੇ ਨਾਲ ਨਾਲ ਪੀੜਤ ਆਪਣੇ ਬੱਚਿਆਂ ਦੀ ਦਰਦ ਕਹਾਣੀ ਬਿਆਨ ਕੀਤੀ ਤਾਂ ਜੋ ਉਹਨਾਂ ਦੇ ਬੱਚੇ ਚੰਗੀ ਸੰਗਤ ਵਿੱਚ ਪੈ ਕੇ ਕੋਈ ਕੰਮ ਧੰਦਾ ਕਰ ਸਕਣ, ਸਟੇਜ ਤੇ ਪਹੁੰਚੀਆਂ ਦੋਵੇਂ ਔਰਤਾਂ ਭਾਵਕ ਹੋ ਕੇ ਰੋਣ ਲੱਗੀਆਂ, ਜਿਨਾਂ ਨੂੰ ਚੁੱਪ ਕਰਾਉਂਦੇ ਹੋਏ ਭਾਜਪਾ ਆਗੂ ਐਚ ਐਸ ਫੂਲਕਾ ਵੱਲੋਂ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਨਸ਼ਾ ਬਹੁਤ ਜਿਆਦਾ ਵਿੱਕ ਰਿਹਾ ਹੈ ਜਿਸ ਤਹਿਤ ਨੌਜਵਾਨਾਂ ਦੀ ਮੌਤ ਹੋ ਰਹੀ ਹੈ ਉਹਨਾਂ ਮਹਿਲਾਵਾਂ ਦਾ ਦਰਦ ਸੁਣਦਿਆਂ ਹੀ ਭਾਜਪਾ ਦੇ ਜਿਲ੍ਾ ਪ੍ਰਧਾਨ ਅਤੇ ਉਹਨਾਂ ਦੀ ਟੀਮ ਨੂੰ ਡਿਊਟੀ ਲਗਾਈ ਕਿ ਕੱਲ ਨੂੰ ਉਹਨਾਂ ਦੇ ਘਰ ਵਿੱਚ ਜਾ ਕੇ ਉਹਨਾਂ ਦੀ ਕਹਾਣੀ ਸੁਣ ਕੇ ਉਹਨਾਂ ਦੇ ਮਾਮਲੇ ਦਾ ਹੱਲ ਕੀਤਾ ਜਾਵੇਗਾ ਅਤੇ ਉਹਨਾਂ ਦੇ ਬੱਚਿਆਂ ਨੂੰ ਨਸ਼ੇ ਦੀ ਮਾੜੀ ਸੰਗਤ ਤੋਂ ਬਾਹਰ ਕੱਢਿਆ ਜਾਵੇਗਾ ਚਾਹੇ ਇਸ ਲਈ ਭਾਜਪਾ ਨੂੰ ਕੁਝ ਵੀ ਕਰਨਾ ਪਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ , ਭਾਜਪਾ ਆਗੂ ਚਰਨਜੀਤ ਸਿੰਘ ਬਰਾੜ, ਧਰਮ ਸਿੰਘ ਫੌਜੀ ਆਦਿ ਹਾਜ਼ਰ ਸਨ।
  • Related Posts

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    ਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਜਪਾ ਦੇ ਆਗੂ ਅਤੇ ਮੌੜ ਹਲਕੇ ਦੇ ਇੰਚਾਰਜ ਦਿਆਲ ਸਿੰਘ ਸੋਢੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਸਰਗਰਮ ਨਜ਼ਰ ਆ ਰਹੇ…

    Leave a Reply

    Your email address will not be published. Required fields are marked *