ਭਾਦਸੋਂ ਸੀ.ਐੱਚ.ਸੀ. ’ਚ ਵਰਲਡ ਫਾਰਮਾਸਿਸਟ ਡੇ ਧੂਮ ਧਾਮ ਨਾਲ ਮਨਾਇਆ ਗਿਆ

Spread the love
ਭਾਦਸੋਂ, 27 ਸਤੰਬਰ (ਜਗਜੀਤ ਸਿੰਘ ਕੈਂਥ) — ਸੀ.ਐੱਚ.ਸੀ. ਭਾਦਸੋਂ ਵਿਖੇ ਬਲਾਕ ਭਾਦਸੋਂ ਦੇ ਸਮੂਹ ਫਾਰਮੇਸੀ ਅਫ਼ਸਰਾਂ ਵੱਲੋਂ ਵਰਲਡ ਫਾਰਮਾਸਿਸਟ ਡੇ ਉਤਸ਼ਾਹ ਅਤੇ ਸਨਮਾਨ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਐੱਸ.ਐੱਮ.ਓ. ਡਾ. ਮੋਨਿਕਾ ਸੂਦ, ਡਾ. ਰੋਹਿਤ ਕਾਲੀਆ ਐੱਮ.ਡੀ. ਮੈਡੀਸਨ, ਡਾ. ਰੋਬਨਪ੍ਰੀਤ ਕੌਰ ਐੱਮ.ਓ. ਅਤੇ ਡਾ. ਪ੍ਰਿਅੰਕਾ ਡੈਂਟਲ ਮੈਡੀਕਲ ਅਫ਼ਸਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।ਸਮਾਗਮ ਦੌਰਾਨ ਡਾਕਟਰਾਂ ਵੱਲੋਂ ਸਮੂਹ ਫਾਰਮੇਸੀ ਅਫ਼ਸਰਾਂ ਨੂੰ ਵਰਲਡ ਫਾਰਮਾਸਿਸਟ ਡੇ ਦੀ ਵਧਾਈ ਦਿੰਦਿਆਂ ਕਿਹਾ ਗਿਆ ਕਿ ਫਾਰਮਾਸਿਸਟ ਕੇਡਰ ਸਿਹਤ ਸੰਭਾਲ ਪ੍ਰਣਾਲੀ ਦਾ ਅਹਿਮ ਹਿੱਸਾ ਹੈ। ਫਾਰਮਾਸਿਸਟ ਮਰੀਜ਼ਾਂ ਨੂੰ ਦਵਾਈਆਂ ਦੀ ਸਹੀ ਅਤੇ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਸੰਭਾਲ ਵਿੱਚ ਵੀ ਵਡਮੁੱਲਾ ਯੋਗਦਾਨ ਪਾਉਂਦੇ ਹਨ।ਇਸ ਮੌਕੇ ਸਿਹਤ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਆਗੂ ਰਾਮ ਸਿੰਘ ਆਲੋਵਾਲ, ਸੀਨੀਅਰ ਫਾਰਮੇਸੀ ਅਫ਼ਸਰ ਪ੍ਰਿੰਸ ਪਾਲ, ਜਗਅਮਨਪ੍ਰੀਤ ਕੌਰ, ਮਨਪਾਲ ਫਾਰਮੇਸੀ ਅਫ਼ਸਰ ਅਤੇ ਬਚਿੱਤਰ ਸਿੰਘ ਬੀ.ਈ. ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਫਾਰਮਾਸਿਸਟ ਸਿਹਤ ਸੇਵਾਵਾਂ ਦੀ ਰੀੜ੍ਹ ਦੀ ਹੱਡੀ ਵਜੋਂ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਫਾਰਮਾਸਿਸਟ ਲੋਕਾਂ ਨੂੰ ਦਵਾਈਆਂ ਦੀ ਸਹੀ ਵਰਤੋਂ, ਦਵਾਈਆਂ ਦੇ ਸੰਭਾਵਿਤ ਗਲਤ ਪ੍ਰਭਾਵਾਂ ਅਤੇ ਦਵਾਈਆਂ ਦੀ ਦੁਰਵਰਤੋਂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਬਿਮਾਰੀਆਂ ਤੋਂ ਬਚਾਅ ਲਈ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।ਬੁਲਾਰਿਆਂ ਨੇ ਕਿਹਾ ਕਿ ਮਰੀਜ਼ਾਂ ਦੀ ਸੁਰੱਖਿਆ ਅਤੇ ਬਿਹਤਰ ਸਿਹਤ ਲਈ ਦਵਾਈਆਂ ਦੀ ਸਹੀ ਵਰਤੋਂ ਬਾਰੇ ਜਾਗਰੂਕਤਾ ਬੇਹੱਦ ਜ਼ਰੂਰੀ ਹੈ, ਜਿਸ ਵਿੱਚ ਫਾਰਮਾਸਿਸਟ ਆਪਣੀ ਪੇਸ਼ੇਵਰ ਜ਼ਿੰਮੇਵਾਰੀ ਤਹਿਤ ਅਹਿਮ ਯੋਗਦਾਨ ਪਾ ਰਹੇ ਹਨ। ਇਸ ਮੌਕੇ ਸ਼ਸ਼ੀ ਸ਼ਰਮਾ, ਨਰਸਿੰਗ ਸਿਸਟਰ ਮਨਦੀਪ ਕੌਰ, ਆਮ ਆਦਮੀ ਕਲੀਨਿਕਾਂ ਦੇ ਫਾਰਮੇਸੀ ਅਫ਼ਸਰਾਂ ਤੋਂ ਇਲਾਵਾ ਪੀ.ਐੱਚ.ਸੀ. ਭਾਦਸੋਂ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *