ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੀ 8 ਸਤੰਬਰ ਦੀ ਮਹਾ ਪੰਚਾਇਤ ਦੀ ਤਿਆਰੀ ਸਬੰਧੀ ਕੀਤੀ ਮੀਟਿੰਗ 

Spread the love
ਸਰਾਏ ਅਮਾਨਤ ਖਾਂ, 31 ਅਗਸਤ (ਗੁਰਸ਼ਰਨ ਸਿੰਘ ਔਲਖ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਦਿਲਬਾਗ ਸਿੰਘ ਦਰਾਜਕੇ ਦੀ ਪ੍ਰਧਾਨਗੀ ਹੇਠ ਜਿਲਾ ਸੀਨੀਅਰ ਮੀਤ ਪ੍ਰਧਾਨ ਜਗਬੀਰ ਸਿੰਘ ਬੱਬੂ ਗੰਡੀਵਿੰਡ ਦੇ ਗ੍ਰਹਿ ਵਿਖੇ ਹੋਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਨਪ੍ਰੀਤ ਸਿੰਘ ਗੰਡੀਵਿੰਡ ਪ੍ਰੈੱਸ ਸਕੱਤਰ ਨੇ ਕਿਹਾ ਕਿ 8 ਸਤੰਬਰ ਨੂੰ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਉਪਰੋਕਤ ਕਿਸਾਨ ਜਥੇਬੰਦੀ ਵੱਲੋਂ ਕੀਤੀ ਜਾ ਰਹੀ ਮਹਾ ਪੰਚਾਇਤ ਦੀ ਤਿਆਰੀ ਸਬੰਧੀ ਪੂਰੇ ਜ਼ੋਰ ਸੋਰ ਨਾਲ ਕਰਨ ਤੇ ਜੋਰ ਲਗਾਇਆ ਗਿਆ ਅਤੇ ਜਿਸ ਵਿਚ ਬਲਾਕ ਗੰਡੀਵਿੰਡ ਵਿਚੋਂ ਸੈਂਕੜੇ ਕਿਸਾਨ ਮਹਾ ਪੰਚਾਇਤ ਵਿਚ ਸ਼ਾਮਿਲ ਹੋਣਗੇ। ਇਸ ਮੌਕੇ ਪਿੰਡ ਗੰਡੀਵਿੰਡ ਤੋਂ ਪਿੰਡ ਗੰਡੀਵਿੰਡ ਦੀ ਇਕਾਈ ਦਾ ਪ੍ਰਧਾਨ ਕਰਨਪ੍ਰੀਤ ਸਿੰਘ ਚੁੁੱਣਿਆ ਗਿਆ ਅਤੇ ਜਸਬੀਰ ਸਿੰਘ ਗੰਡੀਵਿੰਡ ਨੂੰ ਸਿਰੋਪਾਓ ਦੇ ਕੇ ਜਥੇਬੰਦੀ ਵਿਚ ਸ਼ਾਮਲ ਕੀਤਾ ਗਿਆ ।ਇਸ ਮੌਕੇ ਸੂਬਾ ਜਨਰਲ ਸਕੱਤਰ ਦਿਲਬਾਗ ਸਿੰਘ ਦਰਾਜਕੇ ਵੱਲੋਂ ਪਿੰਡ ਗੰਡੀਵਿੰਡ ਨੂੰ 24 ਘੰਟੇ ਬਿਜਲੀ ਦੀ ਵੱਖਰੀ ਕੇਬਲ ਪਾਉਣ ਲਈ ਚੀਫ ਇੰਜੀਨੀਅਰ ਬਾਰਡਰ ਜੋਨ ਨਾਲ ਫੋਨ ਤੇ ਗੱਲਬਾਤ ਕੀਤੀ ਗਈ ਅਤੇ ਚੀਫ ਸਾਹਿਬ ਨੇ ਕੇਬਲ ਪਾਉਣ ਦਾ ਭਰੋਸਾ ਦਿੱਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪਾਲ ਸਿੰਘ ਹੈਪੀ ਦਿੱਲੀ ਨੂੰ ਬਲਾਕ ਗੰਡੀਵਿੰਡ ਦੇ ਮੀਡੀਆ ਇੰਚਾਰਜ, ਅਮਰਜੀਤ ਸਿੰਘ ਢੰਡ ਬਲਾਕ ਪ੍ਰਧਾਨ, ਮੱਸਾ ਸਿੰਘ ਢੰਡ, ਸਤਨਾਮ ਸਿੰਘ ਗੰਡੀਵਿੰਡ ਭੱਠੇ ਵਾਲੇ, ਹੀਰਾ ਸਿੰਘ ਗੰਡੀਵਿੰਡ, ਬੂਟਾ ਸਿੰਘ ਭੋਜੀਆ, ਗੁਰਬਿੰਦਰ ਸਿੰਘ ਗੰਡੀਵਿੰਡ, ਅਮਰੀਕ ਸਿੰਘ ਚੱਕੀਵਾਲੇ,ਸਾਹਬ ਸਿੰਘ ਢੰਡ,ਡਾ ਮਿਲਖਾ ਸਿੰਘ, ਰੋਬਿਨ ਸਿੰਘ, ਜਸ਼ਨਪ੍ਰੀਤ ਸਿੰਘ ਗੰਡੀਵਿੰਡ, ਸਵਿੰਦਰ ਸਿੰਘ ਕੁੱਕੂ ਆਦਿ ਕਿਸਾਨ ਹਾਜ਼ਰ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *