ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 20-ਅਟਾਰੀ (ਅ.ਜ.) ਵਿਧਾਨ ਸਭਾ ਹਲਕੇ ਵਿੱਚ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਜਾਰੀ ਯੋਗ ਵੋਟਰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਅਤੇ ਵੇਰਵਿਆਂ ਦੀ ਕਰਵਾਉਣ ਲੋੜੀਂਦੀ ਸੋਧ

Spread the love
ਅੰਮ੍ਰਿਤਸਰ, 8 ਸਤੰਬਰ( ਮਨਜੀਤ ਸਿੰਘ ਸ਼ੇਰਗਿੱਲ )=ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 20-ਅਟਾਰੀ (ਅ.ਜ.) ਵਿਧਾਨ ਸਭਾ ਚੋਣ ਹਲਕੇ ਵਿੱਚ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਲਗਾਤਾਰ ਜਾਰੀ ਹੈ। ਇਸ ਸਬੰਧੀ ਸ੍ਰੀ ਗੁਰਮੰਦਰ ਸਿੰਘ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 20-ਅਟਾਰੀ (ਅ.ਜ.) ਵਿਧਾਨ ਸਭਾ ਚੋਣ ਹਲਕਾ-ਕਮ-ਉਪ ਮੰਡਲ ਮੈਜਿਸਟਰੇਟ, ਅੰਮ੍ਰਿਤਸਰ-II ਦੇ ਦਫ਼ਤਰ ਵੱਲੋਂ ਯੋਗ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਅਤੇ ਆਪਣੇ ਵੇਰਵਿਆਂ ਵਿੱਚ ਲੋੜੀਂਦੀਆਂ ਸੋਧਾਂ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ ਗਈ ਹੈ।ਵੋਟਰ ਸੂਚੀ ਦੀ ਸੁਧਾਈ ਦੌਰਾਨ 20-ਅਟਾਰੀ (ਅ.ਜ.) ਵਿਧਾਨ ਸਭਾ ਹਲਕੇ ਨਾਲ ਸਬੰਧਤ ਯੋਗ ਨਾਗਰਿਕ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ 6, ਐਨ.ਆਰ.ਆਈ. ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਫਾਰਮ ਨੰਬਰ 6ਏ, ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਵੋਟਰ ਸੂਚੀ ਵਿੱਚ ਕਿਸੇ ਵੀ ਤਰ੍ਹਾਂ ਦੀ ਸੋਧ ਕਰਵਾਉਣ ਲਈ ਫਾਰਮ ਨੰਬਰ 8 ਭਰ ਸਕਦੇ ਹਨ।ਇਹ ਫਾਰਮ ਭਰ ਕੇ ਸਬੰਧਤ ਇਲਾਕੇ ਦੇ ਬੂਥ ਲੈਵਲ ਅਫ਼ਸਰ (BLO) ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ। ਯੋਗ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੋਟਰ ਸੂਚੀ ਵਿੱਚ ਆਪਣੇ ਨਾਮ, ਪਤੇ ਅਤੇ ਹੋਰ ਵੇਰਵਿਆਂ ਦੀ ਜਾਂਚ ਜ਼ਰੂਰ ਕਰ ਲੈਣ। ਜੇਕਰ ਕਿਸੇ ਵੇਰਵੇ ਵਿੱਚ ਸੋਧ ਦੀ ਲੋੜ ਹੋਵੇ ਜਾਂ ਨਵੀਂ ਵੋਟ ਬਣਵਾਉਣੀ ਹੋਵੇ ਤਾਂ ਨਿਰਧਾਰਤ ਫਾਰਮ ਰਾਹੀਂ ਆਪਣੀ ਅਰਜ਼ੀ ਸਮੇਂ ਸਿਰ ਜਮ੍ਹਾਂ ਕਰਵਾਈ ਜਾਵੇ।ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵੱਲੋਂ ਵੋਟਰ ਸੂਚੀ ਦੀ ਸੁਧਾਈ ਸਬੰਧੀ ਜਾਣਕਾਰੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ ਸਾਂਝੀ ਕੀਤੀ ਗਈ ਹੈ, ਤਾਂ ਜੋ ਯੋਗ ਵੋਟਰਾਂ ਨੂੰ ਇਸ ਪ੍ਰਕਿਰਿਆ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ।ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 20-ਅਟਾਰੀ (ਅ.ਜ.) ਵਿਧਾਨ ਸਭਾ ਚੋਣ ਹਲਕਾ-ਕਮ-ਉਪ ਮੰਡਲ ਮੈਜਿਸਟਰੇਟ, ਅੰਮ੍ਰਿਤਸਰ-II ਦਾ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ’ਤੇ ਸਥਿਤ ਹੈ। ਇਸ ਦਫ਼ਤਰ ਦਾ ਸੰਪਰਕ ਨੰਬਰ 0183-2228303 ਅਤੇ ਈ-ਮੇਲ ero20attari@gmail.com ਹੈ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਵੋਟਰ ਰਜਿਸਟ੍ਰੇਸ਼ਨ ਯਕੀਨੀ ਬਣਾਉਣ, ਵੋਟਰ ਸੂਚੀ ਵਿੱਚ ਆਪਣੇ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਨਿਰਧਾਰਤ ਫਾਰਮ ਭਰ ਕੇ ਆਪਣੀ ਅਰਜ਼ੀ ਜਮ੍ਹਾਂ ਕਰਵਾਉਣ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਹਰ ਯੋਗ ਨਾਗਰਿਕ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਹੁਤ ਮਹੱਤਵਪੂਰਨ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *