ਮਗਨਰੇਗਾ ਕਾਨੂੰਨ ਦੀ ਬਹਾਲੀ ਲਈ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ–

Spread the love
 ਬਾਘਾ ਪੁਰਾਣਾ, 10 ਜੁਲਾਈ ( ਪ ਪ)– ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਬਾਘਾ ਪੁਰਾਣਾ ਵਿੱਚ ਮਨਰੇਗਾ ਕਾਨੂੰਨ ਦੀ ਬਹਾਲੀ ਲਈ ਅਤੇ ਜੀ ਰਾਮ ਜੀ ਸਕੀਮ ਰੱਦ ਕਰਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼ ਸਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮਜਦੂਰਾਂ ਦੇ ਹੱਥਾਂ ਚੋਂ ਰੁਜ਼ਗਾਰ ਖੋਹਣ ਵਾਲੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਸਮੇਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਮੰਗਾ ਸਿੰਘ ਵੈਰੋਕੇ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਿੱਥੇ ਬੀ ਜੇ ਪੀ ਸਰਕਾਰ ਨੇ ਮਨਰੇਗਾ ਕਾਨੂੰਨ ਖਤਮ ਕਰਕੇ ਜੀ ਰਾਮ ਜੀ ਸਕੀਮ ਲਿਆਕੇ ਮਨਰੇਗਾ ਕਾਨੂੰਨ ਦਾ ਤੱਤ ਰੂਪ ਖਤਮ ਕਰ ਦਿੱਤਾ। ਭਾਜਪਾ ਸਰਕਾਰ ਦੀ ਬੀ ਟੀਮ ਵਜੋਂ ਕੰਮ ਕਰਦਿਆਂ ਆਮ ਆਦਮੀ ਪਾਰਟੀ ਨੇ ਪਹਿਲਾਂ ਜਿੱਥੇ ਜੀ ਰਾਮ ਜੀ ਸਕੀਮ ਦਾ ਵਿਰੋਧ ਕਰਦਿਆਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਕੇ ਮਤਾ ਪਾਇਆ ਕਿ ਜੀ ਰਾਮ ਜੀ ਸਕੀਮ ਰੱਦ ਕੀਤੀ ਜਾਵੇ। ਪ੍ਰੰਤੂ ਹੁਣ 1 ਜੁਲਾਈ ਨੂੰ ਆਪਣੇ ਪਹਿਲੇ ਫੈਸਲੇ ਦੇ ਬਿਲਕੁਲ ਉਲਟ ਜਾਕੇ ਪੰਜਾਬ ਸਰਕਾਰ ਜੀ ਰਾਮ ਜੀ ਸਕੀਮ ਨੂੰ ਲਾਗੂ ਕਰਵਾਉਣ ਲਈ ਪੱਬਾਂ ਭਾਰ ਹੋਈ ਹੈ ਜਿਸ ਤੋਂ ਸਾਫ ਦਿਖਾਈ ਦਿੰਦਾ ਹੈ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਨਹੀਂ ਇਹ ਇੱਕ ਖਾਸ ਜਮਾਤ ਦੀ ਸੇਵਾਦਾਰ ਬਣ ਕੇ ਵਿਚਰ ਰਹੀ ਹੈ। ਉਹਨਾਂ ਕਿਹਾ ਕਿ ਵੋਟਾਂ ਤੋਂ ਪਹਿਲਾਂ ਜਿਹੜਾ ਪੰਜਾਬ ਦਾ ਮੁੱਖ ਮੰਤਰੀ ਕੰਮੀਆ ਦੇ ਵਿਹੜਿਆਂ ਵਿੱਚ ਜਾ ਕੇ ਗੀਤ ਗਾਉਦਾ ਸੀ ਕਿ ਤੂੰ ਮੱਘਦਾ ਰਹੀਂ ਵੇ ਸੂਰਜਾਂ ਕੰਮੀਆਂ ਦੇ ਵਿਹੜੇ ਤੇ ਹਰਾ ਪਿੰਨ ਕਿਸਾਨਾ ਮਜ਼ਦੂਰਾਂ, ਨੌਜਵਾਨਾਂ ਦੀਆਂ ਸਮੱਸਿਆਂਵਾਂ ਹੱਲ ਕਰਨ ਵਾਸਤੇ ਚੱਲੂਗਾ ਆਮ ਆਦਮੀ ਪਾਰਟੀ ਦੀ ਸਰਕਾਰ ਤਾਂ ਸੱਥਾਂ ਵਿੱਚੋਂ ਚੱਲੂਗੀ ਜਿਹੜਾ ਮੁੱਖ ਮੰਤਰੀ ਕਹਿੰਦਾ ਸੀ ਮੇਰੇ ਰਾਜ ਵਿੱਚ ਧਰਨੇ ਨਹੀਂ ਲੱਗਣਗੇ ਪ੍ਰੰਤੂ ਸਾਰਾ ਕੁਝ ਇਸ ਉਲਟ ਹੋ ਰਿਹਾ।ਜੀ ਰਾਮ ਜੀ ਸਕੀਮ ਦਾ ਸਮੱਰਥਨ ਕਰਕੇ ਮਨਰੇਗਾ ਖਤਮ ਕਰਨ ਲਈ ਪੰਜਾਬ ਸਰਕਾਰ ਮੋਦੀ ਸਰਕਾਰ ਨਾਲੋਂ ਕਾਹਲੀ ਹੋ ਨਿਬੜੀ ਜੋ ਆਪ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਨੰਗਾ ਹੋਇਆ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਇਸ ਜੀ ਰਾਮ ਜੀ ਸਕੀਮ ਵਿਰੋਧ ਕਰਦੀ ਹੈ ਅਤੇ ਮਨਰੇਗਾ ਕਾਨੂੰਨ ਬਹਾਲ ਕਰਨ ਦੀ ਮੰਗ ਕਰਦੀ ਹੈ। ਮਨਰੇਗਾ ਕਾਨੂੰਨ ਬਹਾਲ ਕਰਾਉਣ ਲਈ ਅਤੇ ਪੰਜਾਬ ਸਰਕਾਰ ਦੇ ਦਲਿਤ ਵਿਰੋਧੀ ਚਿਹਰੇ ਖਿਲਾਫ ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਮਜ਼ਦੂਰ ਮੰਗਾਂ ਜਿਸ ਵਿੱਚ ਮਨਰੇਗਾ ਕਾਨੂੰਨ ਤਹਿਤ ਸਾਰਾ ਸਾਲ ਕੰਮ ਦਿਉ 700 ਰੁਪਇਆ ਦਿਹਾੜੀ ਕਰੋ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਬਲਾਕ ਪ੍ਰਧਾਨ ਹਰਬੰਸ ਸਿੰਘ ਰੋਡੇ, ਆਗੂ ਮਲਕੀਤ ਸਿੰਘ ਲੰਡੇ , ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਜਗਵਿੰਦਰ ਕੌਰ ਰਾਜਿਆਣਾ , ਸਫ਼ਾਈ ਸੇਵਕ ਯੂਨੀਅਨ ਦੇ ਆਗੂ ਸੁੰਦਰਪਾਲ ਸਿੰਘ ਅਤੇ ਮਨਜੀਤ ਸਿੰਘ, ਨੌਜਵਾਨ ਸਭਾ ਦੇ ਆਗੂ ਸਾਧੂ ਸਿੰਘ ਸੇਖਾ ਕਲਾਂ, ਕਿਰਤੀ ਕਿਸਾਨ ਯੂਨੀਅਨ ਬਲਾਕ ਪ੍ਰਧਾਨ ਅਜਮੇਰ ਸਿੰਘ ਛੋਟਾ ਘਰ ਅਤੇ ਬ੍ਰਿਜ ਲਾਲ ਰਾਜਿਆਣਾ ਨੇ ਵੀ ਸੰਬੋਧਨ ਕੀਤਾ।
  • Related Posts

    ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪੁਰਾਣੀ ਸਬਜ਼ੀ ਮੰਡੀ ਅਤੇ ਡੀ.ਸੀ. ਨਿਵਾਸ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ ਗਏ   ਗੈਰ-ਕਾਨੂੰਨੀ ਕੈਨੋਪੀਆਂ, ਸ਼ੈੱਡ ਅਤੇ ਅਸਥਾਈ ਢਾਂਚੇ ਕੀਤੇ ਗਏ ਢਾਹ; ਕਬਜ਼ਾਕਾਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ

    Spread the love

    Spread the love ਅੰਮ੍ਰਿਤਸਰ, 10 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ ) ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਕਮਿਸ਼ਨਰ ਡਾ. ਜੈ ਇੰਦਰ ਸਿੰਘ…

    ਨਵੀਆਂ ਵਿਕਸਿਤ ਹੋ ਰਹੀਆਂ 6 ਅਣ-ਅਧਿਕਾਰਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਦੇ ਜ਼ਿਲ੍ਹਾ ਨਗਰ ਯੋਜਨਕਾਰ (ਰੈਗੂਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ

    Spread the love

    Spread the love ਅੰਮ੍ਰਿਤਸਰ, 10 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀ…

    Leave a Reply

    Your email address will not be published. Required fields are marked *