ਮਨੁੱਖੀ ਅਧਿਕਾਰਾਂ ਦੀ ਲੜਾਈ ਲੜਨ ਵਾਲੇ ਵਕੀਲ ਕੁਲਵੰਤ ਸਿੰਘ ਸੈਣੀ ਦੇ ਪਰਿਵਾਰ ਨੂੰ ਲਾਪਤਾ ਕਰਨ ਦੇ ਮਾਮਲੇ ਦੀ ਹੋਵੇ ਉੱਚ ਪੱਧਰੀ ਜਾਂਚ, ਮਿਲੇ ਇਨਸਾਫ਼: ਜਥੇਦਾਰ ਦੋਭਾਲੀ

Spread the love
ਨਵਾਂਸ਼ਹਿਰ , 14 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਭਾਈ ਜਸਵੰਤ ਸਿੰਘ ਖਾਲੜਾ ਦੀ ਤਰ੍ਹਾਂ ਹੀ ਪੰਜਾਬ ਵਿੱਚ ਮਨੁੱਖੀ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਨ ਵਾਲੇ ਰੋਪੜ੍ਹ ਜ਼ਿਲ੍ਹੇ ਦੇ ਉੱਘੇ ਵਕੀਲ ਸਰਦਾਰ ਕੁਲਵੰਤ ਸਿੰਘ ਸੈਣੀ, ਉਨ੍ਹਾਂ ਦੀ ਪਤਨੀ ਅਤੇ ਮਹਿਜ਼ ਇੱਕ ਸਾਲ ਦੇ ਮਾਸੂਮ ਪੁੱਤਰ ਨੂੰ 25 ਜਨਵਰੀ 1993 ਨੂੰ ਪੁਲਿਸ ਵੱਲੋਂ ਕਥਿਤ ਤੌਰ ‘ਤੇ ਲਾਪਤਾ ਕਰਕੇ ਪੂਰੇ ਪਰਿਵਾਰ ਨੂੰ ਖ਼ਤਮ ਕਰ ਦਿੱਤੇ ਜਾਣ ਦਾ ਗੰਭੀਰ ਮਾਮਲਾ ਇੱਕ ਵਾਰ ਫਿਰ ਭੱਖ ਗਿਆ ਹੈ।(ਪੁਨਰ ਸੁਰਜੀਤ) ਸ਼੍ਰੋਮਣੀ ਅਕਾਲੀ ਦਲ ਦੇ ਸਟੇਟ  ਡੈਲੀਗੇਟ  ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਇਸ ਦਰਦਨਾਕ ਕਾਂਡ ਉੱਪਰ ਗਹਿਰੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਮੰਗ ਕੀਤੀ ਹੈ ਕਿ ਇਸ ਪੂਰੇ ਘਟਨਾਕ੍ਰਮ ਦੀ ਬਾਰੀਕੀ ਨਾਲ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਪੀੜਤ ਪਰਿਵਾਰ ਨੂੰ ਦੇਰੀ ਨਾਲ ਹੀ ਸਹੀ, ਪਰ ਅਸਲ ਇਨਸਾਫ਼ ਨਸੀਬ ਹੋ ਸਕੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਕਿਹਾ ਕਿ ਅਖੌਤੀ ਪੁਲਿਸ ਮੁਕਾਬਲਿਆਂ ਅਤੇ ਜਬਰ ਦੇ ਉਸ ਦੌਰ ਵਿੱਚ ਹੱਕ-ਸੱਚ ਦੀ ਆਵਾਜ਼ ਚੁੱਕਣ ਵਾਲੇ ਬੇਗੁਨਾਹ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਵਕੀਲ ਕੁਲਵੰਤ ਸਿੰਘ ਸੈਣੀ ਦੇ ਪੂਰੇ ਪਰਿਵਾਰ ਨੂੰ ਜਿਸ ਬੇਰਹਿਮੀ ਨਾਲ ਖ਼ਤਮ ਕੀਤਾ ਗਿਆ, ਉਹ ਮਨੁੱਖੀ ਅਧਿਕਾਰਾਂ ਦਾ ਸਭ ਤੋਂ ਵੱਡਾ ਅਤੇ ਸ਼ਰਮਨਾਕ ਘਾਣ ਹੈ। ਉਨ੍ਹਾਂ ਅਫ਼ਸੋਸ ਜਤਾਉਂਦਿਆਂ ਆਖਿਆ ਕਿ ਪੰਜਾਬ ਦੀ ਧਰਤੀ ‘ਤੇ ਸਾਲ 1984 ਦੇ ਦੌਰ ਤੋਂ ਲੈ ਕੇ ਅੱਜ 2026 ਤੱਕ ਮਨੁੱਖੀ ਹੱਕਾਂ ਨੂੰ ਕੁਚਲਣ ਦਾ ਇਹ ਸਿਲਸਿਲਾ ਕਿਸੇ ਨਾ ਕਿਸੇ ਰੂਪ ਵਿੱਚ ਲਗਾਤਾਰ ਜਾਰੀ ਹੈ। ਇਨ੍ਹਾਂ ਅੱਤਿਆਚਾਰਾਂ ਦਾ ਹਿਸਾਬ ਸਮੇਂ ਦੀਆਂ ਸਰਕਾਰਾਂ ਅਤੇ ਦੋਸ਼ੀ ਪ੍ਰਸ਼ਾਸਨਿਕ ਲੋਕਾਂ ਨੂੰ ਦੇਣਾ ਹੀ ਪਵੇਗਾ ਕਿਉਂਕਿ ਬੇਗੁਨਾਹਾਂ ਦਾ ਖ਼ੂਨ ਕਦੇ ਲੁਕਿਆ ਨਹੀਂ ਰਹਿੰਦਾ। ਇਸ ਮੌਕੇ ਜਥੇਦਾਰ ਦੋਭਾਲੀ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਇਸ ਇਨਸਾਫ਼ ਦੀ ਲੜਾਈ ਵਿੱਚ ਪੀੜਤਾਂ ਦੇ ਨਾਲ ਖੜ੍ਹੀ ਹੈ ਅਤੇ ਅਜਿਹੇ ਕਾਲੇ ਦੌਰ ਦੇ ਅਧੂਰੇ ਪਏ ਮਾਮਲਿਆਂ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਅਹਿਮ ਮੌਕੇ ‘ਤੇ ਉਨ੍ਹਾਂ ਦੇ ਨਾਲ ਠੇਕੇਦਾਰ ਗੁਰਚਰਨ ਸਿੰਘ, ਸੇਠੀ ਸਰਪੰਚ, ਵਰਕਿੰਗ ਕਮੇਟੀ ਮੈਂਬਰ ਮੇਜਰ ਸਿੰਘ ਆਜ਼ਾਦ, ਬਲਵੀਰ ਸਿੰਘ ਰੈਲਮਾਜਰਾ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਅਤੇ ਜੋਗਿੰਦਰ ਸਿੰਘ ਮਾਨ ਮਾਜਰਾ ਜੱਟਾਂ ਸਣੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਕਈ ਪ੍ਰਮੁੱਖ ਆਗੂ ਅਤੇ ਵਰਕਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ, ਜਿਨ੍ਹਾਂ ਨੇ ਇੱਕਸੁਰ ਹੋ ਕੇ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਉਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੀ ਮੰਗ ਦਾ ਸਮਰਥਨ ਕੀਤਾ।
  • Related Posts

    ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੇ ਚਿਹਰੇ ਨੂੰ ਮੂਹਰੇ ਲਿਆਉਣਾ ਸਮੇਂ ਦੀ ਮੁੱਖ ਮੰਗ: ਮਦਨ ਮੀਲੂ ਟੌਂਸਾ ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਟੌਂਸਾ ਵਿਖੇ ਕੀਤੀ ਅਹਿਮ ਮੀਟਿੰਗ; ਕਿਹਾ– ਟਿਕਟ ਚਾਹੇ ਕਿਸੇ ਵੀ ਸਥਾਨਕ ਆਗੂ ਨੂੰ ਮਿਲੇ, ਪਰ ਪੰਜਾਬ ਦੀ ਵਾਗਡੋਰ ਸਾਬਕਾ ਮੁੱਖ ਮੰਤਰੀ ਹੱਥ ਸੌਂਪਣੀ ਜ਼ਰੂਰੀ

    Spread the love

    Spread the love ਬਲਾਚੌਰ, 15 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਮਦਨ ਮੀਲੂ ਟੌਂਸਾ ਵੱਲੋਂ ਪਿੰਡ ਟੌਂਸਾ ਵਿਖੇ ਸਾਥੀਆਂ ਸਮੇਤ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ…

    ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਟ੍ਰਾਂਸਪੋਰਟ ਖੇਤਰ ‘ਚ ਵੱਡੀ ਪੁਲਾਂਘ, 696 ਨਵੀਂਆਂ ਬੱਸਾਂ ਦਾ ਦਿੱਤਾ ਆਰਡਰ: ਚੇਅਰਮੈਨ ਸਤਨਾਮ ਜਲਾਲਪੁਰ

    Spread the love

    Spread the love ਨਵਾਂਸ਼ਹਿਰ, 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਟ੍ਰਾਂਸਪੋਰਟ ਖੇਤਰ ਵਿੱਚ ਸੁਧਾਰ ਲਿਆਉਣ ਲਈ ਇੱਕ ਇਤਿਹਾਸਕ…

    Leave a Reply

    Your email address will not be published. Required fields are marked *