ਮਹਾਨ ਮਹਾਂਪੁਰਸ਼ਾਂ ਦੇ ਵਿਚਾਰਾਂ ਨਾਲ ਜੋੜਨ ਲਈ ਗਿੱਦੜਬਾਹਾ ਵਿਖੇ 17ਵੀਂ ਪੁਸਤਕ ਪ੍ਰਤੀਯੋਗਤਾ ਕਰਵਾਈ

Spread the love
ਦੋਦਾ, ਗਿਦੜਬਾਹਾ, 01 ਸਤੰਬਰ (ਲਖਵੀਰ ਸਿੰਘ ਧੂਲਕੋਟੀਆ)-ਬੀਤੇ ਦਿਨੀ ਗਿੱਦੜਬਾਹਾ ਵਿਖੇ ਮਾਤਾ ਕਲਸਾ ਇੰਗਲਿਸ਼ ਸਟੱਡੀ ਸੈਂਟਰ ਵਿੱਚ ਡਾ.ਅੰਬੇਡਕਰ ਸਟੂਡੈਂਟ ਫਰੰਟ ਆਫ ਇੰਡੀਆ (DASFI), ਅੰਮ੍ਰਿਤਬਾਣੀ ਅਤੇ ਸੰਵਿਧਾਨ ਪ੍ਰਚਾਰਕ ਕਮੇਟੀ ਦੇ ਸਹਿਯੋਗ ਨਾਲ ਪ੍ਰਬੁੱਧ ਭਾਰਤ ਫਾਊਂਡੇਸ਼ਨ ਵੱਲੋਂ 17ਵੀਂ ਪੁਸਤਕ ਪ੍ਰਤੀਯੋਗਤਾ ਕਰਵਾਈ ਗਈ।ਇਸ ਪ੍ਰਤੀਯੋਗਤਾ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਪ੍ਰੀਖਿਆ ਦਾ ਮੁੱਖ ਉਦੇਸ਼ ਬੱਚਿਆਂ ਅਤੇ ਨੌਜਵਾਨਾਂ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਅਤੇ ਉਨ੍ਹਾਂ ਦੇ ਸਾਥੀ ਬਾਬੂ ਮੰਗੂ ਰਾਮ ਮੁਗੋਵਾਲੀਆ ਜੀ ਅਤੇ ਜੋਗਿੰਦਰ ਨਾਥ ਮੰਡਲ ਜੀ ਦੇ ਜੀਵਨ, ਸੰਘਰਸ਼, ਵਿਚਾਰਾਂ ਨਾਲ ਜੋੜਨਾ ਸੀ।ਆਯੋਜਕਾਂ ਨੇ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਅੰਮ੍ਰਿਤਬਾਣੀ ਅਤੇ ਸੰਵਿਧਾਨ ਪ੍ਰਚਾਰਕ ਕਮੇਟੀ ਦੇ ਸੰਸਥਾਪਕ ਮਾਸਟਰ ਤਰਸੇਮ ਜਨਾਗਲ, DASFI ਦੇ ਪੰਜਾਬ ਉਪ-ਪ੍ਰਧਾਨ ਅਭਿਸ਼ੇਕ ਅੰਬੇਡਕਰ , ਐਮ.ਸੀ. ਰਮੇਸ਼ ਕੁਮਾਰ ਫੌਜੀ , ਪਵਨ ਕੁਮਾਰ ( ਸੱਕਤਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ DASFI ) ਤੋ ਇਲਾਵਾ ਯੂਥ ਸਾਥੀ ਜੋਨੀ ਰੰਗੇਰਾ, ਦਿਨੇਸ਼ ਫੋਜ਼ੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *