ਮਾਛੀਵਾੜਾ ਵਾਸੀਆਂ ਨੂੰ ਮਿਲੇਗਾ ਹਿਮਾਲਿਆ ਦਾ ਠੰਡਾ ਨਹਿਰੀ ਪਾਣੀ  31 ਕਰੋੜ ਨਾਲ ਬਣੇਗਾ ਵਾਟਰ ਟ੍ਰੀਟਮੈਂਟ ਪਲਾਂਟ

Spread the love
ਮਾਛੀਵਾੜਾ ਸਾਹਿਬ (ਸੁੱਚਾ ਬੰਗੜ)-  ਜ਼ਮੀਨਦੋਜ਼ ਪਾਣੀ ਦੇ ਲਗਾਤਾਰ ਹੇਠਾਂ ਜਾਣ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਮਦਦ ਨਾਲ ਹੁਣ ਮਾਛੀਵਾੜਾ ਸ਼ਹਿਰ ਦੇ ਲੋਕਾਂ ਦੇ ਘਰਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਸ ਲਈ ਸ਼ੁੱਧੀਕਰਨ ਪਲਾਂਟ ਸਥਾਪਤ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ।ਨਗਰ ਕੌਂਸਲ ਵੱਲੋਂ ਇਸ ਅਹਿਮ ਪ੍ਰੋਜੈਕਟ ਲਈ ਬਲੀਬੇਗ ਕਲੋਨੀ ਵਿਖੇ ਕਰੀਬ ਸਾਢੇ 6 ਏਕੜ ਜਗ੍ਹਾ ਮੁਹੱਈਆ ਕਰਵਾਈ ਗਈ ਹੈ। ਨਗਰ ਕੌਂਸਲ ਦੇ ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਸਹਿਯੋਗ ਸਦਕਾ 29 ਕਰੋੜ ਰੁਪਏ ਦੀ ਲਾਗਤ ਨਾਲ ਬਲੀਬੇਗ ਬਸਤੀ ਵਿੱਚ ਵਿਸ਼ਾਲ ਵਾਟਰ ਟ੍ਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ। ਮਾਛੀਵਾੜੇ ਕੋਲੋਂ ਲੰਘਦੀ ਸਰਹਿੰਦ ਨਹਿਰ ਵਿੱਚੋਂ ਪਾਈਪਾਂ ਰਾਹੀਂ  ਪਾਣੀ ਸਿੱਧਾ ਇਸ ਪਲਾਂਟ ਤੱਕ ਪਹੁੰਚਾਇਆ ਜਾਵੇਗਾ।ਉਨ੍ਹਾਂ ਹੋਰ ਦੱਸਿਆ ਕਿ ਸ਼ੁੱਧ ਹੋਏ ਪਾਣੀ ਨੂੰ ਸ਼ਹਿਰ ਦੇ ਹਰ ਘਰ ਤੱਕ ਪਹੁੰਚਾਉਣ ਲਈ ਵੱਖਰੇ ਤੌਰ ‘ਤੇ 2 ਕਰੋੜ ਰੁਪਏ ਖਰਚ ਕੇ ਨਵੀਆਂ ਪਾਈਪਲਾਈਨਾਂ ਵਿਛਾਉਣ ਦਾ ਕੰਮ ਵੀ ਪੂਰਾ ਕਰ ਲਿਆ ਗਿਆ ਹੈ। ਪੂਰਾ ਪ੍ਰੋਜੈਕਟ ਡੇਢ ਸਾਲ ਭਾਵ 18 ਮਹੀਨਿਆਂ  ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ।ਪ੍ਰਧਾਨ ਕੁੰਦਰਾ ਨੇ ਕਿਹਾ ਕਿ ਹਿਮਾਲਿਆ ਦੇ ਗਲੇਸ਼ੀਅਰਾਂ ਤੋਂ ਆਉਣ ਵਾਲਾ ਬਰਫ਼ੀਲਾ ਪਾਣੀ ਭਾਖੜਾ ਡੈਮ ਵਿੱਚ ਇਕੱਠਾ ਹੋ ਕੇ ਸਰਹਿੰਦ ਨਹਿਰ ਰਾਹੀਂ ਸਾਡੇ ਤੱਕ ਪਹੁੰਚਦਾ ਹੈ। ਇਸ ਪਾਣੀ ਵਿੱਚ ਖਣਿਜ ਤੱਤ ਕਾਫੀ ਮਾਤਰਾ ਵਿੱਚ ਹੁੰਦੇ ਹਨ ਅਤੇ ਟੀ ਡੀ ਐਸ ਦਾ ਪੱਧਰ ਬਹੁਤ ਘੱਟ ਹੁੰਦਾ ਹੈ। ਟ੍ਰੀਟਮੈਂਟ ਤੋਂ ਬਾਅਦ ਇਹ ਪਾਣੀ ਸ਼ਹਿਰ ਵਾਸੀਆਂ ਨੂੰ ਪੀਣ ਲਈ ਸਪਲਾਈ ਕੀਤਾ ਜਾਵੇਗਾ ਜੋ ਉਨ੍ਹਾਂ ਦੀ ਸਿਹਤ ਲਈ ਬਹੁਤ ਫਾਇਦੇਮੰਦ ਸਾਬਤ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਨਾ ਸਿਰਫ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਹੋਵੇਗੀ ਬਲਕਿ ਧਰਤੀ ਹੇਠਲੇ ਪਾਣੀ ‘ਤੇ ਪੈ ਰਿਹਾ ਦਬਾਅ ਵੀ ਘੱਟ ਹੋਵੇਗਾ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *