ਮਾਨ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਦਾ ਅਸਰ,  GST ਵਿੱਚ 20% ਦਾ ਵਾਧਾ : ਸਰਬਜੋਤ ਸਿੰਘ ਧੰਜਲ

Spread the love
ਅੰਮ੍ਰਿਤਸਰ, 4 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )=ਆਮ ਆਦਮੀ ਪਾਰਟੀ–ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2026-27 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਪੰਜਾਬ ਵਿੱਚ GST ਇਕੱਠਾ ਕਰਨ ਵਿੱਚ 20 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਸੂਬੇ ਦੀ ਮਜ਼ਬੂਤ ਹੋ ਰਹੀ ਆਰਥਿਕਤਾ ਅਤੇ ਮਾਨ ਸਰਕਾਰ ਦੀਆਂ ਪਾਰਦਰਸ਼ੀ ਤੇ ਇਮਾਨਦਾਰ ਨੀਤੀਆਂ ਦਾ ਪ੍ਰਤੱਖ ਸਬੂਤ ਹੈ।ਧੰਜਲ ਨੇ ਦੱਸਿਆ ਕਿ ਇਸ ਸਾਲ ਪਹਿਲੇ ਚਾਰ ਮਹੀਨਿਆਂ ਵਿੱਚ ₹10,447.9 ਕਰੋੜ ਦਾ GST ਇਕੱਠਾ ਹੋਇਆ ਹੈ, ਜਦਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਇਹ ਅੰਕੜਾ ₹8,708.48 ਕਰੋੜ ਸੀ। ਉਨ੍ਹਾਂ ਕਿਹਾ ਕਿ ਇਹ ਵਾਧਾ ਦਰਸਾਉਂਦਾ ਹੈ ਕਿ ਪੰਜਾਬ ਵਿੱਚ ਵਪਾਰਕ ਸਰਗਰਮੀਆਂ ਲਗਾਤਾਰ ਵਧ ਰਹੀਆਂ ਹਨ ਅਤੇ ਟੈਕਸ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ’ਤੇ ਸਖ਼ਤ ਨਕੇਲ ਕੱਸਦਿਆਂ ਕਾਰੋਬਾਰੀਆਂ ਲਈ ਸੁਖਾਲਾ ਅਤੇ ਭਰੋਸੇਯੋਗ ਮਾਹੌਲ ਤਿਆਰ ਕੀਤਾ ਹੈ। ਇਸ ਦੇ ਨਤੀਜੇ ਵਜੋਂ ਸੂਬੇ ਦੀ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਨਾਲ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲ ਰਹੀ ਹੈ।ਸਰਬਜੋਤ ਸਿੰਘ ਧੰਜਲ ਨੇ ਕਿਹਾ ਕਿ ਸਰਕਾਰ ਵੱਲੋਂ ਵਧੀ ਹੋਈ ਆਮਦਨ ਨੂੰ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਸੜਕਾਂ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਹੋਰ ਲੋਕ ਭਲਾਈ ਦੀਆਂ ਯੋਜਨਾਵਾਂ ’ਤੇ ਖਰਚ ਕੀਤਾ ਜਾ ਰਿਹਾ ਹੈ, ਜਿਸ ਦਾ ਸਿੱਧਾ ਲਾਭ ਪੰਜਾਬ ਦੇ ਹਰ ਵਰਗ ਨੂੰ ਮਿਲ ਰਿਹਾ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰ, ਪਾਰਦਰਸ਼ੀ ਅਤੇ ਲੋਕ-ਪੱਖੀ ਸ਼ਾਸਨ ਦੇ ਆਪਣੇ ਵਾਅਦੇ ’ਤੇ ਪੂਰੀ ਤਰ੍ਹਾਂ ਖਰੀ ਉਤਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਉਚਾਈਆਂ ’ਤੇ ਲਿਜਾਣ ਲਈ ਵਚਨਬੱਧ ਹੈ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *