ਮਾਨ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ 68,268 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ:  ਈ.ਟੀ.ਓ. ਸਾਰੀਆਂ ਨਿਯੁਕਤੀਆਂ ਨਿਰੋਲ ਮੈਰਿਟ ਅਤੇ ਯੋਗਤਾ ਦੇ ਆਧਾਰ ’ਤੇ ਹੋਈਆਂ, ਇੱਕ ਵੀ ਭਰਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਮਿਲੀ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਕੀਤਾ ਜਾਗਰੂਕ

Spread the love
ਅੰਮ੍ਰਿਤਸਰ/ਜੰਡਿਆਲਾ ਗੁਰੂ, 15 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਲੋਕ ਹਿਤੈਸ਼ੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ ਲਗਭਗ 68,268 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਅਤੇ ਯੋਗਤਾ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ, ਜਿਸ ਕਾਰਨ ਮਾਨ ਸਰਕਾਰ ਵੱਲੋਂ ਕੀਤੀ ਗਈ ਇੱਕ ਵੀ ਨਿਯੁਕਤੀ ਨੂੰ ਕਿਸੇ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਲੀਆਂ, ਤਾਰਾਗੜ੍ਹ, ਚੌਹਾਨ, ਟਾਂਗਰਾ, ਧਾਰੜ ਅਤੇ ਮਾਲੋਵਾਲ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਵੱਡੇ ਜਨਤਕ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਲਈ ਵਚਨਬੱਧ ਹੈ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੁਸ਼ਹਾਲ ਅਤੇ ਸਵੈ-ਨਿਰਭਰ ਜੀਵਨ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤੀ ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ ਅਤੇ ਖੇਡਾਂ ਨਾਲ ਜੋੜ ਕੇ ਸੂਬੇ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਦੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਸਟੇਡੀਅਮਾਂ ਅਤੇ ਖੇਡ ਮੈਦਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਹੋਰ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸਮੁਖੀ ਪਹਿਲਕਦਮੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਹਲਕੇ ਦੇ ਹਰ ਪਿੰਡ, ਸ਼ਹਿਰ ਅਤੇ ਕਸਬੇ ਵਿੱਚ ਵਿਕਾਸ ਕਾਰਜ ਪੂਰੀ ਤੇਜ਼ੀ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਲਕੇ ਵਿੱਚ ਜਿੰਨਾ ਵਿਕਾਸ ਹੋਇਆ ਹੈ, ਉਹ ਰਿਵਾਇਤੀ ਪਾਰਟੀਆਂ ਆਪਣੇ 70 ਸਾਲਾਂ ਦੇ ਕਾਰਜਕਾਲ ਦੌਰਾਨ ਵੀ ਨਹੀਂ ਕਰਵਾ ਸਕੀਆਂ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ, ਸਤਿਕਾਰ ਅਤੇ ਸਹਿਯੋਗ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰਕੇ ਸੂਬੇ ਦੀ ਸੇਵਾ ਵਿੱਚ ਲਗਾਤਾਰ ਜੁਟੀ ਰਹੇਗੀ।
  • Related Posts

    ਸੂਏ ਕਿਨਾਰੇ ਸਰਕਾਰੀ ਜ਼ਮੀਨ ‘ਤੇ ਮੁੜ ਨਜਾਇਜ਼ ਕਬਜ਼ੇ, ਪ੍ਰਸ਼ਾਸਨ ਦੀ ਕਾਰਵਾਈ ‘ਤੇ ਉੱਠੇ ਸਵਾਲ ਖੰਨਾ ‘ਚ ਗ੍ਰੀਨ ਲੈਂਡ ਹੋਟਲ ਨੇੜੇ  ਸੂਏ ਤੇ ਬਣੀਆਂ ਝੁੱਗੀਆਂ; ਸਫ਼ਾਈ, ਵਾਤਾਵਰਣ ਅਤੇ ਸਰਕਾਰੀ ਜ਼ਮੀਨ ਦੀ ਸੁਰੱਖਿਆ ਬਣੀ ਚਿੰਤਾ ਜੁਲਾਈ

    Spread the love

    Spread the love ਖੰਨਾ 15 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਖੰਨਾ ਦੇ ਜੀ.ਟੀ. ਰੋਡ ਸਥਿਤ ਗ੍ਰੀਨ ਲੈਂਡ ਹੋਟਲ ਨੇੜੇ ਸੂਏ ਦੇ ਕਿਨਾਰਿਆਂ ਨਾਲ ਲੱਗਦੀ ਸਰਕਾਰੀ ਜ਼ਮੀਨ ‘ਤੇ ਮੁੜ ਬਣੀਆਂ ਝੁੱਗੀਆਂ ਅਤੇ…

    ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਬੱਸੀ ਪਠਾਣਾਂ ਗੰਦਗੀ ਦੀ ਲਪੇਟ ‘ਚ ਬਲਬੀਰ ਸਿੰਘ ਵੱਲੋਂ ਸਰਕਾਰ ਨੂੰ ਮੰਗਾਂ ਦਾ ਜਲਦ ਹੱਲ ਕਰਨ ਦੀ ਅਪੀਲ

    Spread the love

    Spread the loveਬੱਸੀ ਪਠਾਣਾ, 15 ਜੁਲਾਈ (ਉਦੇ ਧੀਮਾਨ): ਨਗਰ ਕੌਂਸਲ ਬੱਸੀ ਪਠਾਣਾਂ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ…

    Leave a Reply

    Your email address will not be published. Required fields are marked *