ਮਾਨ ਸਰਕਾਰ ਵੱਲੋਂ ਟੋਲ ਪਲਾਜ਼ੇ ਬੰਦ ਕਰਕੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ : -ਆਪ ਆਗੂ

Spread the love
ਤਪਾ ਮੰਡੀ, 16 ਜੁਲਾਈ ( ਗੋਲਡੀ ਵਿਆਸ): ਪੰਜਾਬ ਵਿੱਚ ਆਮ ਲੋਕਾਂ ਨੂੰ ਆਰਥਿਕ ਰਾਹਤ ਪ੍ਰਦਾਨ ਕਰਨ ਅਤੇ ਜਨਹਿੱਤ ਨੂੰ ਪਹਿਲ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਲੋਕ-ਪੱਖੀ ਫ਼ੈਸਲੇ ਲਏ ਜਾ ਰਹੇ ਹਨ। ਇਸੇ ਲੜੀ ਤਹਿਤ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕੀਤੇ ਗਏ ਹਨ, ਜਿਸ ਨਾਲ ਲੱਖਾਂ ਗੱਡੀਆਂ ਦੇ ਚਾਲਕਾਂ, ਕਿਸਾਨਾਂ, ਵਪਾਰੀਆਂ, ਟਰਾਂਸਪੋਰਟਰਾਂ ਅਤੇ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ ਅਰਵਿੰਦ ਰੰਗੀ, ਸਰਪੰਚ ਗੁਰਚਰਨ ਸਿੰਘ ਜੰਡਸਰ ਅਤੇ ਕੌਂਸਲਰ ਹੈਪੀ ਸਿੰਘ  ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਟੋਲ ਪਲਾਜ਼ਿਆਂ ਦੇ ਨਾਂ ‘ਤੇ ਲੋਕਾਂ ‘ਤੇ ਵਾਧੂ ਆਰਥਿਕ ਬੋਝ ਪਾਇਆ ਜਾਂਦਾ ਸੀ। ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਹਰ ਵਾਰ ਟੋਲ ਅਦਾ ਕਰਨਾ ਪੈਂਦਾ ਸੀ, ਜਿਸ ਨਾਲ ਉਨ੍ਹਾਂ ਦੇ ਘਰੇਲੂ ਬਜਟ ‘ਤੇ ਸਿੱਧਾ ਅਸਰ ਪੈਂਦਾ ਸੀ। ਮੌਜੂਦਾ ਸਰਕਾਰ ਨੇ ਲੋਕਾਂ ਦੀਆਂ ਲੋੜਾਂ ਅਤੇ ਮੁਸ਼ਕਲਾਂ ਨੂੰ ਸਮਝਦਿਆਂ ਜਨਹਿੱਤ ਨੂੰ ਪਹਿਲ ਦਿੱਤੀ ਹੈ ਅਤੇ ਕਈ ਟੋਲ ਪਲਾਜ਼ੇ ਬੰਦ ਕਰਵਾ ਕੇ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਉਹਨਾਂ ਦੱਸਿਆ ਕਿ 19 ਟੋਲ ਪਲਾਜ਼ੇ ਬੰਦ ਹੋਣ ਕਾਰਨ ਪੰਜਾਬ ਦੇ ਲੋਕਾਂ ਦੇ ਰੋਜ਼ਾਨਾ ਕਰੀਬ 67 ਲੱਖ ਰੁਪਏ ਦੀ ਬਚਤ ਹੋ ਰਹੀ ਹੈ, ਜੋ ਸਾਲਾਨਾ ਕਰੋੜਾਂ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿੱਧਾ ਲਾਭ ਕਿਸਾਨਾਂ, ਵਪਾਰੀਆਂ, ਉਦਯੋਗਿਕ ਖੇਤਰ, ਟਰਾਂਸਪੋਰਟ ਕਾਰੋਬਾਰ ਨਾਲ ਜੁੜੇ ਲੋਕਾਂ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਯਾਤਰੀਆਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਇਸ ਦੀ ਹਰ ਨੀਤੀ ਦਾ ਕੇਂਦਰ ਆਮ ਲੋਕਾਂ ਦੀ ਭਲਾਈ ਹੈ। ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ, ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਆਵਾਜਾਈ ਖੇਤਰ ਵਿੱਚ ਵੀ ਲੋਕਾਂ ਨੂੰ ਰਾਹਤ ਦੇਣ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ।ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਵੀ ਲੋਕ-ਭਲਾਈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਹੋਰ ਲੋਕ-ਪੱਖੀ ਫ਼ੈਸਲੇ ਲਏ ਜਾਣਗੇ, ਜਿਨ੍ਹਾਂ ਦਾ ਸਿੱਧਾ ਲਾਭ ਪੰਜਾਬ ਦੇ ਹਰ ਵਰਗ ਨੂੰ ਮਿਲੇਗਾ ਕਿਉਂਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬੇਲੋੜੇ ਆਰਥਿਕ ਬੋਝ ਤੋਂ ਮੁਕਤ ਕਰਨਾ, ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨਾ ਅਤੇ ਇੱਕ ਖੁਸ਼ਹਾਲ, ਤਰੱਕੀਸ਼ੀਲ ਅਤੇ ਵਿਕਾਸਸ਼ੀਲ ਪੰਜਾਬ ਦੀ ਸਿਰਜਣਾ ਕਰਨਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਰਕਾਰ ਭਵਿੱਖ ਵਿੱਚ ਵੀ ਲੋਕ-ਹਿੱਤਾਂ ਨੂੰ ਸਰਵੋਪਰੀ ਰੱਖਦਿਆਂ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕਰੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *