ਮਾਨ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਦੇ ਕੇ ਸਿੱਖਿਆ ਨੂੰ ਮਿਲੀ ਹੋਰ ਮਜ਼ਬੂਤੀ – ਰੁਪਿੰਦਰ ਕੌਰ ਸੰਧੂ

Spread the love
ਸਰਾਏ ਅਮਾਨਤ ਖਾਂ, 25 ਜੁਲਾਈ (ਗੁਰਸ਼ਰਨ ਸਿੰਘ ਔਲਖ)-ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਵੰਡੇ ਗਏ।ਇਸ ਮੌਕੇ ਪਿੰਡ ਰਟੌਲ, ਪੰਡੋਰੀ ਰਣ ਸਿੰਘ, ਪੰਡੋਰੀ ਸਿੱਧਵਾਂ, ਝਬਾਲ ਅਤੇ ਗੰਡੀਵਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਰਵਾਏ ਗਏ ਸਮਾਗਮਾਂ ਵਿੱਚ ਰੁਪਿੰਦਰ ਕੌਰ ਸੰਧੂ, ਹਲਕਾ ਸੰਗਠਨ ਇੰਚਾਰਜ, ਆਮ ਆਦਮੀ ਪਾਰਟੀ, ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਵਿਦਿਆਰਥੀਆਂ ਨੂੰ ਆਪਣੇ ਹੱਥਾਂ ਨਾਲ ਸਕੂਲ ਬੈਗ ਵੰਡੇ।ਇਸ ਮੌਕੇ ਸੰਬੋਧਨ ਕਰਦਿਆਂ ਰੁਪਿੰਦਰ ਕੌਰ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਸੁਧਾਰ ਕਰ ਰਹੀ ਹੈ। ਸਕੂਲਾਂ ਦੀਆਂ ਇਮਾਰਤਾਂ ਦਾ ਨਵੀਨੀਕਰਨ, ਸਮਾਰਟ ਕਲਾਸਰੂਮ, ਆਧੁਨਿਕ ਸਹੂਲਤਾਂ ਅਤੇ ਹੁਣ ਵਿਦਿਆਰਥੀਆਂ ਲਈ ਮੁਫ਼ਤ ਸਕੂਲ ਬੈਗ ਵਰਗੀਆਂ ਪਹਿਲਾਂ ਸਰਕਾਰੀ ਸਕੂਲਾਂ ਨੂੰ ਨਵੀਂ ਪਹਿਚਾਣ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਹਰ ਬੱਚੇ ਨੂੰ ਗੁਣਵੱਤਾ ਭਰੀ ਸਿੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਬਿਨਾਂ ਕਿਸੇ ਆਰਥਿਕ ਬੋਝ ਦੇ ਮਿਲਣ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਾਰਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਮਾਪਿਆਂ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਇੱਕ ਨਵੇਂ ਦੌਰ ਵਿੱਚ ਦਾਖ਼ਲ ਹੋ ਰਹੀ ਹੈ।ਇਸ ਮੌਕੇ ਪ੍ਰਬਜੋਤ ਸਿੰਘ (ਨੋਡਲ ਅਫ਼ਸਰ), ਮਨਪ੍ਰੀਤ ਸਿੰਘ ਸੰਧੂ, ਦਵਿੰਦਰ ਸਿੰਘ, ਅਵਤਾਰ ਸਿੰਘ, ਜਸਕਰਨ ਸਿੰਘ, ਐੱਮ.ਸੀ. ਪ੍ਰਭਦੀਪ ਸਿੰਘ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਸਾਹਿਬਾਨ, ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਤੇ ਮਾਪੇ ਵੀ ਹਾਜ਼ਰ ਸਨ। ਸਮਾਗਮ ਦੌਰਾਨ ਵਿਦਿਆਰਥੀਆਂ ਵਿੱਚ ਨਵੇਂ ਸਕੂਲ ਬੈਗ ਪ੍ਰਾਪਤ ਕਰਨ ਨੂੰ ਲੈ ਕੇ ਖ਼ਾਸਾ ਉਤਸ਼ਾਹ ਦੇਖਣ ਨੂੰ ਮਿਲਿਆ।
  • Related Posts

    ਤਲਵੰਡੀ ਪੁੱਲ ਚੌਂਕ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ, ਬਰਨਾਲਾ ਲਾਠੀਚਾਰਜ ਤੇ ਪਟਿਆਲਾ ਕਾਰਵਾਈ ਦੀ ਕੀਤੀ ਨਿੰਦਾ। *ਹੱਕਾਂ ਦੀ ਆਵਾਜ਼ ਦਬਾਉਣ ਦੇ ਦੋਸ਼; ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਈ ਥਾਵਾਂ ‘ਤੇ ਫੂਕੇ ਸਰਕਾਰਾਂ ਦੇ ਪੁਤਲੇ।

    Spread the love

    Spread the loveਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ=ਸੁਲਤਾਨਪੁਰ ਲੋਧੀ/ਡਡਵਿੰਡੀ -ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸੁਲਤਾਨਪੁਰ…

    ਪੀਐਚਡੀ ਦੀ ਵਿਦਿਆਰਥਣ ਨੇ ਲਾਏ ਪੰਜਾਬ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਹੈੱਡ ਪ੍ਰੋਫੈਸਰ ‘ਤੇ ਮਾਨਸਿਕ ਪਰੇਸ਼ਾਨ ਕਰਨ ਦੇ ਦੋਸ਼ 

    Spread the love

    Spread the love ਬਠਿੰਡਾ 26 ਜੁਲਾਈ(ਸੁਰਿੰਦਰਪਾਲ ਸਿੰਘ):ਪ੍ਰੈੱਸ ਕਲੱਬ ਬਠਿੰਡਾ ਵਿਖੇ ਪੱਤਰਕਾਰਵਾਰਤਾ ਮੌਕੇ ਪੀਐਚਡੀ ਬੋਟਨੀ ਦੀ ਵਿਦਿਆਰਥਣ ਸਾਕਸ਼ੀ ਯਾਦਵ ਨੇ ਆਪਣੇ ਡਿਪਾਰਟਮੈਂਟ ਦੇ ਹੈਡ ਅਤੇ ਸੁਪਰਵਾਈਜ਼ਰ ਡਾਕਟਰ ਵਿਨੇ ਕੁਮਾਰ ‘ਤੇ ਸੰਗੀਨ…

    Leave a Reply

    Your email address will not be published. Required fields are marked *