ਮਾਰਕੀਟ ਕਮੇਟੀ ਦਾ ਮੁੜ ਚੇਅਰਮੈਨ ਬਣਨ ਤੇ ਤਰਸੇਮ ਸਿੰਘ ਕਾਹਨੇਕੇ ਦਾ ਵਿਧਾਇਕ ਤੇ ਸਾਬਕਾ ਪ੍ਰਧਾਨ ਨੇ ਕਰਵਾਇਆ ਮੁੰਹ ਮਿੱਠਾ 

Spread the love
ਤਪਾ ਮੰਡੀ 24 ਅਗਸਤ ( ਗੋਲਡੀ ਵਿਆਸ) ਸਥਾਨਕ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਤਰਸੇਮ ਸਿੰਘ ਕਾਹਨੇਕੇ ਦੀ ਮੁੜ ਨਿਯੁਕਤੀ ਹੋਣ ’ਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਤੇ ਬਲਾਕ ਸੰਮਤੀ ਮੈਂਬਰ ਤੇਜਿੰਦਰ ਸਿੰਘ ਢਿੱਲਵਾਂ ਵੱਲੋਂ ਤਰਸੇਮ ਸਿੰਘ ਕਾਹਨੇਕੇ ਨੂੰ ਮੁੜ ਚੇਅਰਮੈਨ ਬਣਨ ’ਤੇ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਤਰਸੇਮ ਸਿੰਘ ਕਾਹਨੇਕੇ ਵੱਲੋਂ ਪਹਿਲਾਂ ਵੀ ਮਾਰਕੀਟ ਕਮੇਟੀ ਦੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਇਆ ਗਿਆ ਹੈ। ਉਨ੍ਹਾਂ ਨੂੰ ਮੁੜ ਇਹ ਜ਼ਿੰਮੇਵਾਰੀ ਮਿਲਣਾ ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਲੋਕਾਂ ਨਾਲ ਜੁੜੇ ਰਹਿਣ ਦਾ ਸਨਮਾਨ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਕਾਹਨੇਕੇ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਅਤੇ ਮੰਡੀ ਨਾਲ ਜੁੜੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਉਹਨਾਂ ਦਾ ਸਿਰੋਪਾਉ ਪਾ ਕੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤਰਸੇਮ ਸਿੰਘ ਕਾਹਨੇਕੇ ਨੇ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਤਪਾ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਅਤੇ ਮੰਡੀ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ’ਤੇ ਮੌਜੂਦ ਸਮਰਥਕਾਂ ਨੇ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਅਤੇ ਤਰਸੇਮ ਸਿੰਘ ਕਾਹਨੇਕੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਤੇਜਿੰਦਰ ਸਿੰਘ ਢਿੱਲਵਾਂ ,ਭਗਵਾਨ ਸਿੰਘ, ਪ੍ਰਗਟ ਸਿੰਘ ਗਿੱਲ, ਹੈਰੀ ਧਾਲੀਵਾਲ ਆਦਿ ਹਾਜਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *