ਮਾਵਾਂ-ਭੈਣਾਂ ਨੂੰ 1000 ਰੁਪਏ ਦੀ ਰਾਸ਼ੀ ਨਹੀਂ, ਸਨਮਾਨ, ਸੁਰੱਖਿਆ, ਰੋਜ਼ਗਾਰ ਅਤੇ ਨਸ਼ਾ-ਮੁਕਤ ਪੰਜਾਬ ਚਾਹੀਦਾ: ਡਾ. ਗੁਰਪ੍ਰੀਤ ਕੌਰ ਥਿਆੜਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਤੀ ਜਾ ਰਹੀ ਰਾਸ਼ੀ ਤਿੰਨ ਮਹੀਨਿਆਂ ਦੀ ਕਿਸ਼ਤ ਨਹੀਂ ਸਗੋਂ 10 ਸਾਲਾਂ ਦੀ ਗੁਲਾਮੀ: ਸੀਨੀਅਰ ਅਕਾਲੀ ਆਗੂ ਦਾ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ

Spread the love
ਨਵਾਂਸ਼ਹਿਰ , 4 ਅਗਸਤ (ਜਤਿੰਦਰਪਾਲ ਸਿੰਘ ਕਲੇਰ) :=ਨਵਾਂਸ਼ਹਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਗੁਰਪ੍ਰੀਤ ਕੌਰ ਥਿਆੜਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਤਿੱਖੇ ਸ਼ਬਦੀ ਵਾਰ ਕਰਦਿਆਂ ਮਹਿਲਾਵਾਂ ਲਈ ਐਲਾਨੀ ਗਈ ਨਗਦ ਰਾਸ਼ੀ ਯੋਜਨਾ ਨੂੰ ਸੂਬੇ ਦੇ ਲੋਕਾਂ ਨੂੰ ਗੁਲਾਮ ਬਣਾਉਣ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ ਦਿੱਤੀ ਜਾ ਰਹੀ ਰਾਸ਼ੀ ਤਿੰਨ ਮਹੀਨਿਆਂ ਦੀ ਕਿਸ਼ਤ ਨਹੀਂ ਸਗੋਂ 10 ਸਾਲਾਂ ਦੀ ਗੁਲਾਮੀ ਦਾ ਪ੍ਰਤੀਕ ਹੈ। ਡਾ. ਥਿਆੜਾ ਨੇ ਗੰਭੀਰ ਸਵਾਲ ਚੁੱਕਦਿਆਂ ਆਖਿਆ ਕਿ ਇਸ ਗੱਲ ਦੀ ਕੀ ਗਾਰੰਟੀ ਹੈ ਕਿ ਇਹ ਪੈਸਾ ਮਹਿਲਾਵਾਂ ਅਸਲ ਵਿੱਚ ਆਪਣੇ ਖੁਦ ਦੇ ਸੁਧਾਰ ਅਤੇ ਵਰਤੋਂ ਲਈ ਵਰਤ ਵੀ ਸਕਣਗੀਆਂ।ਅਕਾਲੀ ਆਗੂ ਨੇ ਪੰਜਾਬ ਦੀਆਂ ਮਹਿਲਾਵਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਸੂਬੇ ਦੀਆਂ ਮਾਵਾਂ-ਭੈਣਾਂ ਨੂੰ 1000 ਰੁਪਏ ਦੇ ਲਾਲਚ ਦੀ ਲੋੜ ਨਹੀਂ ਹੈ, ਸਗੋਂ ਉਨ੍ਹਾਂ ਨੂੰ ਸਮਾਜ ਵਿੱਚ ਪੂਰਨ ਸਨਮਾਨ, ਪੁਖ਼ਤਾ ਸੁਰੱਖਿਆ, ਨੌਜਵਾਨਾਂ ਲਈ ਰੋਜ਼ਗਾਰ ਅਤੇ ਇੱਕ ਨਸ਼ਾ-ਮੁਕਤ ਪੰਜਾਬ ਚਾਹੀਦਾ ਹੈ। ਉਨ੍ਹਾਂ ਅੱਗੇ ਆਖਿਆ ਕਿ ਜਿਸ ਸਮੇਂ ਘਰਾਂ ਦੇ ਨੌਜਵਾਨ ਨਸ਼ਿਆਂ ਦੀ ਭਿਆਨਕ ਲਪੇਟ ਵਿੱਚ ਆ ਕੇ ਤਬਾਹ ਹੋ ਰਹੇ ਹੋਣ, ਉਦੋਂ ਸਰਕਾਰ ਵੱਲੋਂ ਮਹਿਜ਼ ਚੋਣ ਵਾਅਦਿਆਂ ਨਾਲ ਲੋਕਾਂ ਨੂੰ ਭਰਮਾਉਣ ਦੀ ਨਹੀਂ, ਸਗੋਂ ਨਸ਼ਿਆਂ ਦੀ ਗੰਭੀਰ ਕੋੜ੍ਹ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਠੋਸ ਨੀਤੀ ਬਣਾਉਣ ਦੀ ਲੋੜ ਹੈ।ਡਾ. ਗੁਰਪ੍ਰੀਤ ਕੌਰ ਥਿਆੜਾ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਅੱਜ ਪੰਜਾਬ ਨੂੰ ਕਿਸੇ ਵੀ ਕਿਸਮ ਦੇ ਲਾਲਚ ਦੀ ਨਹੀਂ, ਸਗੋਂ ਸੂਬੇ ਦੀ ਬਹਾਲੀ ਲਈ ਸਹੀ ਨੀਅਤ ਅਤੇ ਸਹੀ ਨੀਤੀਆਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ, ਪਰ ਪੰਜਾਬ ਦੀ ਜਨਤਾ ਹੁਣ ਇਸ ਰਾਜਨੀਤੀ ਨੂੰ ਚੰਗੀ ਤਰ੍ਹਾਂ ਸਮਝ ਚੁੱਕੀ ਹੈ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *