ਮਿਡ-ਡੇ ਮੀਲ ਦੇ ਫੰਡ ਸਕੂਲਾਂ ਤੱਕ ਨਾ ਪਹੁੰਚਣ ਕਾਰਣ ਅਧਿਆਪਕ ਡਾਢੇ ਪਰੇਸਾਨ  ਪਿੰਡਾਂ ਵਿੱਚ ਕਰਿਆਨੇ ਦੀਆਂ ਦੁਕਾਨਾਂ ਕੋਲ ਜੀ ਐਸ ਟੀ ਦੇ ਬਿੱਲ ਨਾ ਹੋਣ ਕਾਰਨ ਅਦਾਇਗੀਆਂ ਰੁਕੀਆਂ  ਜੇਕਰ ਵਿਭਾਗ ਜਲਦ ਅਦਾਇਗੀ ਸੁਖਾਲੇ ਢੰਗ ਨਾਲ ਨਹੀਂ ਕਰਦਾ ਤਾਂ ਮਿੱਡ ਡੇ ਮੀਲ ਹੋਵੇਗਾ ਸਕੂਲਾਂ  ਵਿੱਚ ਬੰਦ – ਵੜੈਚ, ਬੱਧਣ

Spread the love

ਕਪੂਰਥਲਾ, 7 ਸਤੰਬਰ ( ਕੌੜਾ )-  ਮਾਰਚ 2026 ਤੋਂ ਬਾਅਦ ਮਿਡ-ਡੇ ਮੀਲ ਦੇ ਫੰਡ ਸਕੂਲਾਂ ਤੱਕ ਨਹੀਂ ਪਹੁੰਚੇ। ਲਗਭਗ ਛੇ ਮਹੀਨਿਆਂ ਤੋਂ ਅਧਿਆਪਕ ਆਪਣੀਆਂ ਜੇਬਾਂ ਵਿੱਚੋਂ ਪੈਸੇ ਖਰਚ ਕਰਕੇ ਬੱਚਿਆਂ ਲਈ ਖਾਣਾ ਚਲਾ ਰਹੇ ਹਨ। ਕਈ ਸਕੂਲਾਂ ਦਾ ਰਾਸ਼ਨ ਦੁਕਾਨਦਾਰਾਂ ਤੋਂ ਉਧਾਰ ਆ ਰਿਹਾ ਸੀ, ਪਰ ਹੁਣ ਦੁਕਾਨਦਾਰਾਂ ਨੇ ਵੀ ਉਧਾਰ ਦੇਣਾ ਬੰਦ ਕਰ ਦਿੱਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਗੌਰਮੈਂਟ ਟੀਚਰ ਯੂਨੀਅਨ ਦੇ ਸਵਾਈ ਆਗੂ ਰਸ਼ਪਾਲ ਸਿੰਘ ਵੜੈਚ,ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ, ਗੁਰਮੇਜ ਸਿੰਘ ਤਲਵੰਡੀ ਚੌਧਰੀਆਂ ਨੇ ਇੱਕ ਪ੍ਰੈਸ ਬਿਆਨ ਦੌਰਾਨ ਕੀਤਾ।ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਪੋਰਟਲ ਤਹਿਤ ਲਾਗੂ ਕੀਤੇ ਨਵੇਂ ਨਿਯਮਾਂ ਨੇ ਡਾਟਾ ਮੁਸ਼ਕਿਲ ਵਿੱਚ ਪਾ ਦਿੱਤਾ ਹੈ। ਨਵੇਂ ਪ੍ਰਬੰਧ ਤਹਿਤ ਬਿਨਾਂ ਜੀ.ਐਸ.ਟੀ. ਨੰਬਰ ਵਾਲੇ ਵੈਂਡਰ ਨੂੰ ਪੇਰੈਂਟ ਤੋਂ ਐਡ ਕਰਨ ਵਿੱਚ ਆ ਰਹੀ ਦਿੱਕਤ ਕਾਰਨ, ਖਾਸ ਕਰਕੇ ਪਿੰਡਾਂ ਦੇ ਸਕੂਲਾਂ ਵਿੱਚ ਮਿਡ-ਡੇ ਮੀਲ ਲਈ ਲੋੜੀਂਦੇ ਸਾਮਾਨ ਦੀ ਖਰੀਦ ਅਤੇ ਅਦਾਇਗੀ ਦਾ ਮਾਮਲਾ ਉਲਝ ਗਿਆ ਹੈ।ਪਿੰਡਾਂ ਦੇ ਸਕੂਲਾਂ ‘ਚ ਕਰਿਆਨਾ, ਸਬਜ਼ੀਆਂ, ਦੁੱਧ, ਦਹੀਂ ਅਤੇ ਬਾਲਣ ਆਦਿ ਸਮਾਨ ਛੋਟੇ ਦੁਕਾਨਦਾਰਾਂ ਤੋਂ ਖਰੀਦਿਆ ਜਾਂਦਾ ਹੈ। ਜੋ ਜੀ.ਐਸ.ਟੀ. ਰਜਿਸਟਰਡ ਨਹੀਂ ਹਨ। ਅਧਿਆਪਕਾਂ ਦਾ ਸਵਾਲ ਹੈ ਕਿ ਕੀ ਹੁਣ ਬੱਚਿਆਂ ਦੇ ਖਾਣੇ ਲਈ ਸਥਾਨਕ ਬਾਜ਼ਾਰ ਛੱਡ ਕੇ ਸ਼ਹਿਰਾਂ ‘ਚ ਜੀ.ਐਸ.ਟੀ. ਵਾਲੇ ਵੈਂਡਰ ਲੱਭਣ ਜਾਣਾ ਪਵੇਗਾ? ਇਸ ਨਾਲ ਆਵਾਜਾਈ ਦਾ ਖਰਚਾ ਅਤੇ ਸਮਾਂ ਦੋਵੇਂ ਬਰਬਾਦ ਹੋਣਗੇ।ਇਸ ਮਾਮਲੇ ਦਾ ਗੰਭੀਰ ਪੱਖ ਇਹ ਹੈ ਕਿ ਪਿਛਲੇ ਕਰੀਬ 3 ਮਹੀਨਿਆਂ ਤੋਂ ਮਿਡ-ਡੇ ਮੀਲ ਦੀਆਂ ਅਦਾਇਗੀਆਂ ਲਟਕੀਆਂ ਹੋਈਆਂ ਹਨ। ਬੱਚਿਆਂ ਦਾ ਖਾਣਾ ਬੰਦ ਨਾ ਹੋਵੇ, ਇਸ ਲਈ ਕਈ ਅਧਿਆਪਕ ਆਪਣੀ ਜੇਬ ਵਿੱਚੋਂ 30 ਤੋਂ 50 ਹਜ਼ਾਰ ਰੁਪਏ ਤੱਕ ਖਰਚ ਕਰ ਚੁੱਕੇ ਹਨ। ਦੂਸਰੇ ਪਾਸੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਪੂਰਥਲਾ ਅਤੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਜ਼ਿਲ੍ਹਾ ਕਪੂਰਥਲਾ ਨੇ ਅਧਿਆਪਕਾ ਨੂੰ ਜਲਦੀ ਤੋਂ ਜਲਦੀ ਬਿੱਲ ਦਫ਼ਤਰ ਵਿੱਚ ਪਹਿਲਾਂ ਜਮ੍ਹਾਂ ਕਰਵਾਉਣ ਲਈ ਕਹਿ ਰਹੇ ਹਨ । ਜਿਸ ਨਾਲ ਅਧਿਆਪਕ ਵਰਗ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ।  ਜ਼ਿਲੇ ਦੇ ਵੱਡੀ ਗਿਣਤੀ ਸਕੂਲ ਪਿੰਡ ਹਨ। ਜਿਸ ਵੈਂਂਡਰ ਕੋਲੋਂ ਰਾਸ਼ਨ ਖਰੀਦਿਆ ਜਾਣਾ ਹੈ। ਉਸ ਕੋਲ ਜੀ.ਐਸ.ਟੀ ਦਾ ਨੰਬਰ ਨਹੀਂ ਹੈ।  ਆਗੂਆਂ ਨੇ ਕਿਹਾ ਕਿ ਜੇਕਰ ਇਸ ਸਬੰਧੀ ਰਾਸ਼ੀ ਜਲਦ ਸੌਖਾਲੇ ਢੰਗ ਨਾਲ ਜਾਰੀ ਨਾ ਕੀਤੀ ਗਈ ਤਾਂ ਜਲਦ ਹੀ ਮਿਡ ਡੇ ਮੀਲ ਸਮੂਹ  ਸਕੂਲਾਂ ਵਿੱਚ ਬੰਦ ਕਰ ਦਿੱਤਾ ਜਾਵੇਗਾ। ਇਸ ਮੌਕੇ ਤੇ ਗੁਰਮੇਜ ਸਿੰਘ ਤਲਵੰਡੀ ਚੌਧਰੀਆਂ,ਸੁਖਵਿੰਦਰ ਸਿੰਘ, ਸਿੰਦਰ ਸਿੰਘ, ਅਮਨਦੀਪ ਸਿੰਘ ਖਿੰਡਾ, ਅਵਤਾਰ ਸਿੰਘ ਹੈਬਤਪੁਰ, ਅਸ਼ਵਨੀ ਕੁਮਾਰ,  ਯਾਦਵਿੰਦਰ ਸਿੰਘ, ਪੰਕਜ ਮਰਵਾਹਾ, ਜਸਵਿੰਦਰ ਸਿੰਘ ਸਿਕਾਰਪੁਰ, ਜਸਵੀਰ ਸਿੰਘ ਚੀਮਾ,ਅੰਮ੍ਰਿਤਪਾਲ ਸਿੰਘ, ਸੁਖਦੇਵ ਸਿੰਘ ਬੂਲਪੁਰ, ਸੁਖਨਿੰਦਰ ਸਿੰਘ, ਗੁਰਪ੍ਰੀਤ ਸਿੰਘ, ਤਜਿੰਦਰ ਸਿੰਘ, ਯੋਗੇਸ਼ ਸੋਰੀ, ਜਗਮੋਹਨ ਸਿੰਘ, ਆਦਿ ਅਧਿਆਪਕ ਆਗੂ ਹਾਜ਼ਰ ਸਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *