ਮਿਲਾਵਟਖੋਰਾਂ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ: ਜੀਰਾ ਤੇ ਮੱਖੂ ਖੇਤਰ ਵਿੱਚ ਦੁੱਧ ਦੇ ਸੈਂਪਲ ਭਰੇ. ਵੇਰਕਾ ਮਿਲਕ ਪਲਾਂਟ ਦੀ ਸ਼ਿਕਾਇਤ ’ਤੇ ਵੀ ਫੂਡ ਸੇਫਟੀ ਟੀਮ ਨੇ ਕੀਤੀ ਤੁਰੰਤ ਕਾਰਵਾਈ; ਜਾਂਚ ਰਿਪੋਰਟ ਤੋਂ ਬਾਅਦ ਹੋਵੇਗੀ ਕਾਨੂੰਨੀ ਕਾਰਵਾਈ

Spread the love
ਫਿਰੋਜ਼ਪੁਰ 17 ਜੁਲਾਈ (ਅਸ਼ੋਕ ਭਾਰਦਵਾਜ)=ਸਿਵਲ ਸਰਜਨ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ (DHO) ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਫੂਡ ਸੇਫਟੀ ਵਿੰਗ (ਸਿਹਤ ਵਿਭਾਗ) ਵੱਲੋਂ ਅੱਜ ਮਿਲਾਵਟਖੋਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਤਹਿਤ ਜੀਰਾ ਅਤੇ ਮੱਖੂ ਖੇਤਰਾਂ ਵਿੱਚ ਅਚਨਚੇਤ ਚੈਕਿੰਗ ਅਤੇ ਸੈਂਪਲਿੰਗ ਕੀਤੀ ਗਈ। ਫੂਡ ਸੇਫਟੀ ਵਿੰਗ ਦੀ ਟੀਮ ਨੇ ਵੱਖ-ਵੱਖ ਥਾਵਾਂ ਤੋਂ ਮਿਲੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਦੁੱਧ ਦੇ ਕੁੱਲ 5 (ਪੰਜ) ਸੈਂਪਲ ਭਰੇ। ਇਨ੍ਹਾਂ ਸਾਰੇ ਸੈਂਪਲਾਂ ਨੂੰ ਨਿਯਮਾਂ ਅਨੁਸਾਰ ਅਗਲੇਰੀ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਵਿਖੇ ਭੇਜ ਦਿੱਤਾ ਗਿਆ ਹੈ। ਮੁਹਿੰਮ ਦੌਰਾਨ ਵੇਰਕਾ ਮਿਲਕ ਪਲਾਂਟ (ਮੱਲਾਂਵਾਲਾ ਕਦੀਮ) ਦੇ ਜਨਰਲ ਮੈਨੇਜਰ ਵੱਲੋਂ ਮਿਲੀ ਇੱਕ ਅਹਿਮ ਸ਼ਿਕਾਇਤ ’ਤੇ ਫੂਡ ਸੇਫਟੀ ਵਿੰਗ ਨੇ ਬਿਨਾਂ ਦੇਰੀ ਕੀਤੇ ਮੌਕੇ ’ਤੇ ਪਹੁੰਚ ਕੇ ਛਾਪਾ ਮਾਰਿਆ।ਮੌਕੇ ਤੋਂ ਦੁੱਧ ਦਾ ਇੱਕ ਸੈਂਪਲ ਲਿਆ ਗਿਆ। ਇਸ ਸੈਂਪਲ ਨੂੰ ਵੀ ਵਿਸਥਾਰਪੂਰਵਕ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਭੇਜਿਆ ਗਿਆ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਲੈਬਾਰਟਰੀ ਦੀ ਰਿਪੋਰਟ ਆਉਣ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਦੇ  ਤਹਿਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਫੂਡ ਸੇਫਟੀ ਵਿੰਗ ਵੱਲੋਂ ਜਨਹਿਤ ਵਿੱਚ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਵੀ ਖੇਤਰ ਵਿੱਚ ਨਕਲੀ ਜਾਂ ਮਿਲਾਵਟੀ ਦੁੱਧ, ਦੇਸੀ ਘਿਓ, ਮੱਖਣ ਜਾਂ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਤਿਆਰ ਕੀਤੀਆਂ ਜਾਂ ਵੇਚੀਆਂ ਜਾ ਰਹੀਆਂ ਹਨ, ਤਾਂ ਇਸ ਦੀ ਸੂਚਨਾ ਤੁਰੰਤ ਫੂਡ ਸੇਫਟੀ ਵਿੰਗ ਜਾਂ ਸਿਹਤ ਵਿਭਾਗ ਦੇ ਦਫ਼ਤਰ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *