‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਤਹਿਤ ਨਰਮੇ-ਕਪਾਹ ਦੀ ਮੁੜ ਸੁਰਜੀਤ ਲਈ ਸਾਖ਼ਰਤਾ ਅਭਿਆਨ ਕੀੜੇ ਮਕੌੜਿਆਂ ਦੀ ਰੋਕਥਾਮ ਲਈ ਕਿਸਾਨ ਨਰਮੇਂ ਦੀ ਫ਼ਸਲ ਦਾ ਸਰਵੇਖਣ ਜ਼ਰੂਰ ਕਰਨ- ਖੇਤੀਬਾੜੀ ਅਫ਼ਸਰ

Spread the love
ਸ੍ਰੀ ਮੁਕਤਸਰ ਸਾਹਿਬ, 14 ਜੁਲਾਈ:=ਪੰਜਾਬ ਸਰਕਾਰ ਅਤੇ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਆਉਂਦੇ ਸਰਕਲ ਬਧਾਈ ਦੇ ਪਿੰਡ ਮੁਕਤਸਰ ਦਿਹਾਤੀ ਵਿਖੇ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ (Mission for Cotton Productivity) ਅਧੀਨ 13 ਅਤੇ 14 ਜੁਲਾਈ 2026 ਨੂੰ ਦੋ ਰੋਜ਼ਾ ਕਿਸਾਨ ਟ੍ਰੇਨਿੰਗ ਆਯੋਜਿਤ ਕੀਤੀ ਗਈ।ਟ੍ਰੇਨਿੰਗ ਦੀ ਸ਼ੁਰੂਆਤ ਕਰਦਿਆਂ ਡਾ. ਮਨਮੀਤ ਸਿੰਘ, ਏ.ਡੀ.ਓ ਵੱਲੋਂ ਆਏ ਹੋਏ ਕਿਸਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਉਹਨਾਂ ਨੂੰ ਟ੍ਰੇਨਿੰਗ ਦੇ ਮੁੱਖ ਮੰਤਵ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਡਾ. ਜੋਬਨਦੀਪ ਸਿੰਘ (ਏ.ਡੀ.ਓ.) ਵੱਲੋਂ ਕਿਸਾਨਾਂ ਨੂੰ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਨਰਮੇ/ਕਪਾਹ ਦੀ ਫਸਲ ਵਿੱਚ ਖਾਦਾਂ ਦੇ ਸਹੀ ਪ੍ਰਬੰਧਨ ਅਤੇ ਸੰਤੁਲਿਤ ਵਰਤੋਂ ਬਾਰੇ ਤਕਨੀਕੀ ਨੁਕਤੇ ਸਾਂਝੇ ਕੀਤੇ। ਡਾ. ਸ਼ਵਿੰਦਰ ਸਿੰਘ (ਏ.ਡੀ.ਓ.) ਨੇ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ (DSR) ਦੀ ਸਫ਼ਲ ਕਾਸ਼ਤ ਸਬੰਧੀ ਬਾਰੀਕੀਆਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ| ਸ੍ਰੀਮਤੀ ਅਮਰਦੀਪ ਕੌਰ (ਬੀ.ਟੀ.ਐਮ.) ਵੱਲੋਂ ਕਿਸਾਨਾਂ ਨੂੰ ਜ਼ਮੀਨ ਦੀ ਸਿਹਤ ਸੁਧਾਰਨ ਲਈ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਸ੍ਰੀਮਤੀ ਨਵਦੀਪ ਕੌਰ (ਏ.ਐਸ.ਆਈ.) ਵੱਲੋਂ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਅਤੇ ਫਾਰਮਰ ਰਜਿਸਟਰੀ ਕਰਵਾਉਣ ਦੀ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ ਗਿਆ | ਟ੍ਰੇਨਿੰਗ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਡਿਪਟੀ ਡਾਇਰੈਕਟਰ ਕਪਾਹ, ਸ੍ਰੀ ਮੁਕਤਸਰ ਸਾਹਿਬ ਡਾ. ਚਰਨਜੀਤ ਸਿੰਘ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ (ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ) ਦੇ ਹਮਲੇ ਤੋਂ ਬਚਾਉਣ ਲਈ ਸਰਵਪੱਖੀ ਕੀਟ ਪ੍ਰਬੰਧਨ ਦੇ ਅਹਿਮ ਨੁਕਤੇ ਦੱਸੇ। ਉਨ੍ਹਾਂ ਕਿਸਾਨਾਂ ਨੂੰ ਖੇਤਾਂ ਵਿੱਚੋਂ ਨਦੀਨਾਂ ਦੀ ਸਾਫ਼-ਸਫ਼ਾਈ ਰੱਖਣ ਅਤੇ ਨਰਮੇ ਦੀ ਫ਼ਸਲ ਦਾ ਲਗਾਤਾਰ ਸਰਵੇਖਣ (ਨਿਰੀਖਣ) ਕਰਦੇ ਰਹਿਣ ਲਈ ਆਖਿਆ ਤਾਂ ਜੋ ਕੀੜੇ-ਮਕੌੜਿਆਂ, ਖ਼ਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦਾ ਖ਼ਾਸ ਧਿਆਨ ਰੱਖਿਆ ਜਾ ਸਕੇ। ਉਨ੍ਹਾਂ ਨੇ ਜ਼ੋਰ ਦੇ ਕੇ ਸਲਾਹ ਦਿੱਤੀ ਕਿ ਖੇਤਾਂ ਵਿੱਚ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਅਤੇ ਨਦੀਨ ਨਾਸ਼ਕਾਂ ਦਾ ਹੀ ਸਪ੍ਰੇਅ ਕੀਤਾ ਜਾਵੇ।ਸਹਾਇਕ ਪੌਦਾ ਸੁਰੱਖਿਆ ਅਫਸਰ, ਡਾ. ਰਾਜਵਿੰਦਰ ਸਿੰਘ ਵੱਲੋਂ ਵਿਭਾਗ ਦੀਆਂ ਚੱਲ ਰਹੀਆਂ ਵੱਖ-ਵੱਖ ਕਿਸਾਨ ਭਲਾਈ ਸਕੀਮਾਂ ਬਾਰੇ ਦੱਸਿਆ ਗਿਆ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਵਿਸ਼ੇਸ਼ ਤੌਰ ’ਤੇ ਸੁਚੇਤ ਕਰਦਿਆਂ ਅਪੀਲ ਕੀਤੀ ਕਿ ਉਹ ਬਾਜ਼ਾਰ ਵਿੱਚੋਂ ਕੋਈ ਵੀ ਬੀਜ, ਖਾਦ ਜਾਂ ਖੇਤੀ ਦਵਾਈਆਂ (ਇਨਪੁੱਟਸ) ਖਰੀਦਣ ਸਮੇਂ ਦੁਕਾਨਦਾਰ ਤੋਂ ਉਸ ਦਾ ਪੱਕਾ ਬਿੱਲ ਜ਼ਰੂਰ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਤੋਂ ਬਚਿਆ ਜਾ ਸਕੇ| ਅੰਤ ਵਿੱਚ ਉਹਨਾਂ ਟ੍ਰੇਨਿੰਗ ਵਿੱਚ ਪਹੁੰਚੇ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਟ੍ਰੇਨਿੰਗ ਦਾ ਸਾਰਾ ਸੁਚੱਜਾ ਪ੍ਰਬੰਧ ਗਗਨਦੀਪ ਸਿੰਘ (ਏ.ਟੀ.ਐਮ.) ਅਤੇ ਅਮਨਦੀਪ ਸਿੰਘ, ਸੇਵਾਦਾਰ ਵੱਲੋਂ ਕੀਤਾ ਗਿਆ। ਇਸ ਮੌਕੇ ਸਰਕਲ ਲੱਖੇਵਾਲੀ ਦੇ ਵੱਖ-ਵੱਖ ਪਿੰਡਾਂ ਦੇ ਅਗਾਂਹਵਧੂ ਕਿਸਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ I
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *