ਮੀਤ ਪ੍ਰਧਾਨ ਸ੍ਰੀਮਤੀ ਸ਼ਮਾਂ ਕਾਲੀਆ ਦੀ ਪ੍ਰਧਾਨਗੀ ਹੇਠ  ਕੌਂਸਲ ਦੀ ਪਹਿਲੀ ਮੀਟਿੰਗ ਹੋਈ  ਬਰਸਾਤੀ ਪਾਣੀ ਦੀ ਨਿਕਾਸੀ ਅਤੇ ਸਾਫ਼-ਸੁਥਰੇ ਪੀਣ ਵਾਲੇ ਪਾਣੀ ਦੀ ਸਪਲਾਈ ਵਰਗੀਆਂ ਮੁੱਖ ਲੋੜਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ : ਬਹਾਦਰ ਸਿੰਘ ਓਕੇ   ਸਫ਼ਾਈ ਮਸ਼ੀਨਾਂ  ਦੇ ਮਤੇ ‘ਤੇ ਵਿਰੋਧੀ ਧਿਰ ਦੇ ਪੰਜ ਕੌਂਸਲਰਾਂ ਨੇ ਕੀਤਾ  ਵਿਰੋਧ

Spread the love
ਕੁਰਾਲੀ, 18 ਜੁਲਾਈ (ਜਗਦੇਵ ਸਿੰਘ ):=ਨਗਰ ਕੌਂਸਲ ਕੁਰਾਲੀ ਦੀ ਇਕ ਅਹਿਮ ਮੀਟਿੰਗ ਕੌਂਸਲ ਦੇ ਮੀਤ ਪ੍ਰਧਾਨ ਸ੍ਰੀਮਤੀ ਸ਼ਮਾਂ ਕਾਲੀਆ ਦੀ ਪ੍ਰਧਾਨਗੀ ਤੇ ਕੌਂਸਲ ਦੇ ਕਾਰਜ ਸਾਧਕ ਅਫਸਰ ਰਜਨੀਸ਼ ਸੂਦ ਦੀ ਦੇਖਰੇਖ ਹੇਠ ਹੋਈ। ਇਸ ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਲੰਮੇਂ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਕਈ ਅਹਿਮ ਮੁੱਦੇ ਵਿਚਾਰੇ ਗਏ। ਨਵ-ਨਿਯੁਕਤ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਅਤੇ ਮੀਤ ਪ੍ਰਧਾਨ ਸ੍ਰੀਮਤੀ ਸ਼ਮਾਂ ਕਾਲੀਆ ਨੇ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਸਾਫ਼-ਸੁਥਰੇ ਪੀਣ ਵਾਲੇ ਪਾਣੀ ਦੀ ਸਪਲਾਈ ਵਰਗੀਆਂ ਮੁੱਖ ਲੋੜਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਇਸ ਫੈਸਲੇ ‘ਤੇ ਸਮੂਹ ਕੌਂਸਲਰਾਂ ਵੱਲੋਂ ਆਮ ਸਹਿਮਤੀ ਪ੍ਰਗਟਾਈ ਗਈ। ਮੀਟਿੰਗ ਦੌਰਾਨ ਮੀਤ ਪ੍ਰਧਾਨ ਸ਼ਮਾਂ ਕਾਲੀਆ ਵੱਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ ਠੇਕੇ ‘ਤੇ ਪੰਜ ਆਟੋਮੈਟਿਕ ਸਫ਼ਾਈ ਮਸ਼ੀਨਾਂ ਲੈਣ ਦਾ ਮਤਾ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ‘ਤੇ ਕਰੀਬ 73 ਲੱਖ ਰੁਪਏ ਖ਼ਰਚ ਕੀਤੇ ਜਾਣੇ ਹਨ। ਜਿਸ ਤਹਿਤ ਕੌਂਸਲ ਨੂੰ ਪ੍ਰਤੀ ਮਸ਼ੀਨ 14 ਰੁਪਏ ਪ੍ਰਤੀ ਘੰਟਾ ਦੇ ਹਿਸਾਬ ਨਾਲ ਭੁਗਤਾਨ ਕਰਨਾ ਪਵੇਗਾ। ਸੱਤਾਧਾਰੀ ਧਿਰ ਨੇ ਇਸ ਮਤੇ ਨੂੰ ਬਹੁਮਤ ਨਾਲ ਪ੍ਰਵਾਨਗੀ ਦੇ ਦਿੱਤੀ। ਜਦੋਂ ਕਿ ਵਿਰੋਧੀ ਧਿਰ ਦੇ ਕਰੀਬ ਪੰਜ ਦਰਜਨ ਕੌਂਸਲਰਾਂ ਵੱਲੋਂ ਇਸ ਦਾ ਤਿੱਖਾ ਵਿਰੋਧ ਕੀਤਾ ਗਿਆ। ਵਿਰੋਧ ਦਾ ਜਵਾਬ ਦਿੰਦਿਆਂ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਾਲੀ ਟੀਮ ਦੀ ਸੋਚ ਸ਼ਹਿਰ ਦੇ ਪੈਸੇ ਦੀ ਸਹੀ ਵਰਤੋਂ ਕਰਨ ਦੀ ਹੈ ਤਾਂ ਜੋ ਲੋਕਾਂ ਨੂੰ ਗੰਦਗੀ ਤੋਂ ਨਿਜਾਤ ਮਿਲ ਸਕੇ ਅਤੇ ਸ਼ਹਿਰ ਦੀ ਸੁੰਦਰਤਾ ਹੋਰ ਬਣੀ ਰਹੇ। ਉਨ੍ਹਾਂ ਵਿਰੋਧੀ ਕੌਂਸਲਰਾਂ ‘ਤੇ ਤਨਜ਼ ਕਸਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਇਹ ਮਸ਼ੀਨਾਂ ਵਿਰੋਧੀ ਧੜੇ ਦੇ ਵਾਰਡਾਂ ਵਿੱਚ ਹੀ ਸਫ਼ਾਈ ਕਰਨਗੀਆਂ। ਜਿਸ ਤੋਂ ਬਾਅਦ ਉਹ ਖ਼ੁਦ ਇਨ੍ਹਾਂ ਮਸ਼ੀਨਾਂ ਦੀ ਤਾਰੀਫ਼ ਕਰਨਗੇ। ਮੀਟਿੰਗ ਦੌਰਾਨ ਕੌਂਸਲਰ ਭਾਰਤ ਭੂਸ਼ਨ ਵਰਮਾ, ਖੁਸ਼ਬੀਰ ਸਿੰਘ ਹੈਪੀ ਅਤੇ ਕੁਲਵੰਤ ਕੌਰ ਪਾਬਲਾ ਨੇ ਆਪਣੇ ਆਪਣੇ ਵਾਰਡਾਂ ਦੀਆਂ ਮੁਸ਼ਕਿਲਾਂ ਸਬੰਧੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਆਪਣੇ ਵਾਰਡਾਂ ਵਿੱਚ ਸੀਵਰੇਜ ਦੇ ਓਵਰਫਲੋ ਹੋਣ ਅਤੇ ਸੜਕਾਂ ਦੇ ਵਿਚਕਾਰ ਖੜ੍ਹੇ ਬਿਜਲੀ ਦੇ ਖੰਭੇ ਹਟਾਉਣ ਦੀ ਮੰਗ ਕੀਤੀ ਗਈ। ਕੌਂਸਲਰਾਂ ਨੇ ਮੰਗ ਕੀਤੀ ਕਿ ਓਵਰਫਲੋ ਹੋ ਰਹੀਆਂ ਹੌਦੀਆਂ ਨੂੰ ਦੁਬਾਰਾ ਪੁੱਟ ਕੇ ਸਬੰਧਤ ਠੇਕੇਦਾਰਾਂ ਪਾਸੋਂ ਸਮੇਂ ਸਿਰ ਨਵੇਂ ਸਿਰਿਓਂ ਬਣਵਾਇਆ ਜਾਵੇ। ਇਸੇ ਦੌਰਾਨ ਕੌਂਸਲਰ ਖੁਸ਼ਬੀਰ ਸਿੰਘ ਹੈਪੀ ਅਤੇ ਭਾਰਤ ਭੂਸ਼ਨ ਵਰਮਾ ਨੇ ਬਿਲਡਰਾਂ ਵੱਲ ਖੜ੍ਹੇ ਕੌਂਸਲ ਦੇ ਕਰੋੜਾਂ ਰੁਪਏ ਦੇ ਬਕਾਏ ਤੁਰੰਤ ਵਸੂਲਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਗੈਰ-ਕਾਨੂੰਨੀ ਕਾਲੋਨੀਆਂ ਦੀਆਂ ਐਨ.ਓ.ਸੀ. ‘ਤੇ ਤੁਰੰਤ ਰੋਕ ਲਗਾਉਣ ਦਾ ਮੁੱਦਾ ਚੁੱਕਿਆ। ਕੌਂਸਲਰ ਹੈਪੀ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਕੇਬਲ ਕੰਪਨੀਆਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਵਿਛਾਈਆਂ ਜਾ ਰਹੀਆਂ ਤਾਰਾਂ ਨੂੰ ਰੋਕਣ ਅਤੇ ਕੰਪਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
ਇਸ ਮੌਕੇ ਨਗਰ ਕੌਂਸਲ ਦੇ ਸਮੂਹ ਕੌਂਸਲਰ ਅਤੇ ਉੱਚ ਅਧਿਕਾਰੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *