ਮੁਕਤਸਰ ਸ਼ਹਿਰ ਵਿੱਚ ਅੱਠ ਘੰਟਿਆਂ ਤੋਂ ਬਿਜਲੀ ਗੁੱਲ, ਜਨਜੀਵਨ ਪ੍ਰਭਾਵਿਤ  ਅਨੁਰਾਗ ਸ਼ਰਮਾ ਨੇ ਸਰਕਾਰ ਨੂੰ ਘੇਰਿਆ 

Spread the love
ਸ਼੍ਰੀ ਮੁਕਤਸਰ ਸਾਹਿਬ, 16 ਸਤੰਬਰ ( ਮਨਪ੍ਰੀਤ ਮੋਨੂੰ ) : ਮੁਕਤਸਰ ਸ਼ਹਿਰ ਵਿੱਚ ਅੱਜ ਸਵੇਰ ਤੋਂ ਲੈ ਕੇ ਸ਼ਾਮ ਤੱਕ ਲਗਭਗ ਅੱਠ ਘੰਟਿਆਂ ਤੋਂ ਬਿਜਲੀ ਬੰਦ ਰਹਿਣ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਦਾ ਵੱਡਾ ਹਿੱਸਾ ਬਿਜਲੀ ਸਪਲਾਈ ਤੋਂ ਪ੍ਰਭਾਵਿਤ ਰਿਹਾ, ਜਿਸ ਕਾਰਨ ਘਰਾਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦਾ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ।ਇਸ ਮੌਕੇ ਭਾਜਪਾ ਦੇ ਪ੍ਰੈੱਸ ਸਕੱਤਰ ਅਨੁਰਾਗ ਸ਼ਰਮਾ ਨੇ ਕਿਹਾ ਕਿ ਭਿਆਨਕ ਗਰਮੀ ਦੇ ਮੌਸਮ ਵਿੱਚ ਘੰਟਿਆਂਬੱਧੀ ਬਿਜਲੀ ਕੱਟ ਨੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਘਰਾਂ ਦੇ ਇਨਵਰਟਰ ਜਵਾਬ ਦੇ ਚੁੱਕੇ ਹਨ ਅਤੇ ਜਿਨ੍ਹਾਂ ਕੋਲ ਜਨਰੇਟਰ ਹਨ, ਉਹ ਲਗਾਤਾਰ ਡੀਜ਼ਲ ਦਾ ਖਰਚਾ ਝੱਲਣ ਲਈ ਮਜਬੂਰ ਹਨ।ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਮੁਸ਼ਕਲ ਬਿਮਾਰ ਮਰੀਜ਼ਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਝੱਲਣੀ ਪੈ ਰਹੀ ਹੈ। ਕਈ ਘਰਾਂ ਵਿੱਚ ਮਰੀਜ਼ ਬਿਮਾਰੀ ਨਾਲ ਜੂਝ ਰਹੇ ਹਨ ਅਤੇ ਬਿਜਲੀ ਨਾ ਹੋਣ ਕਾਰਨ ਉਨ੍ਹਾਂ ਦੀ ਦੇਖਭਾਲ ਕਰਨਾ ਵੀ ਪਰਿਵਾਰਾਂ ਲਈ ਮੁਸ਼ਕਲ ਹੋ ਗਿਆ ਹੈ। ਇਸ ਦੇ ਨਾਲ ਹੀ ਬੱਚਿਆਂ ਦੇ ਪੇਪਰ ਚੱਲ ਰਹੇ ਹਨ, ਪਰ ਬਿਜਲੀ ਬੰਦ ਹੋਣ ਕਾਰਨ ਉਨ੍ਹਾਂ ਦੀ ਪੜ੍ਹਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।ਅਨੁਰਾਗ ਸ਼ਰਮਾ ਨੇ ਕਿਹਾ ਕਿ ਬਿਜਲੀ ’ਤੇ ਨਿਰਭਰ ਛੋਟੇ ਦੁਕਾਨਦਾਰਾਂ, ਵਪਾਰੀਆਂ ਅਤੇ ਹੋਰ ਕਾਰੋਬਾਰੀਆਂ ਦਾ ਕੰਮਕਾਜ ਠੱਪ ਹੋ ਗਿਆ ਹੈ। ਕਈ ਲੋਕਾਂ ਦਾ ਰੁਜ਼ਗਾਰ ਹੀ ਬਿਜਲੀ ’ਤੇ ਨਿਰਭਰ ਹੈ, ਜਿਸ ਕਾਰਨ ਉਨ੍ਹਾਂ ਨੂੰ ਸਿੱਧਾ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਦੇ ਪ੍ਰਬੰਧਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਲੋਕਾਂ ਨੂੰ ਘੰਟਿਆਂ ਤੱਕ ਬਿਜਲੀ ਦੀ ਉਡੀਕ ਕਰਨੀ ਪੈ ਰਹੀ ਹੈ। ਦਾਅਵਿਆਂ ਨਾਲ ਨਹੀਂ, ਬਿਜਲੀ ਦੀ ਨਿਰਵਿਘਨ ਸਪਲਾਈ ਨਾਲ ਹੀ ਸਰਕਾਰ ਦੀ ਕਾਰਗੁਜ਼ਾਰੀ ਸਾਬਤ ਹੁੰਦੀ ਹੈ।ਅਨੁਰਾਗ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲਾਰਿਆਂ ਦੀ ਰਾਜਨੀਤੀ ਛੱਡ ਕੇ ਲੋਕਾਂ ਦੀਆਂ ਅਸਲ ਸਮੱਸਿਆਵਾਂ ਵੱਲ ਧਿਆਨ ਦੇਵੇ। ਜੇਕਰ ਬਿਜਲੀ ਸਪਲਾਈ ਦੀ ਇਹ ਸਥਿਤੀ ਜਾਰੀ ਰਹੀ ਅਤੇ ਸ਼ਹਿਰ ਵਾਸੀਆਂ ਨੂੰ ਇਸੇ ਤਰ੍ਹਾਂ ਪਰੇਸ਼ਾਨ ਕੀਤਾ ਗਿਆ ਤਾਂ ਭਾਰਤੀ ਜਨਤਾ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵਾਅਦਿਆਂ ਦੀ ਨਹੀਂ, ਨਿਰਵਿਘਨ ਬਿਜਲੀ ਸਪਲਾਈ, ਜਵਾਬਦੇਹ ਪ੍ਰਬੰਧ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੀ ਸਰਕਾਰ ਦੀ ਲੋੜ ਹੈ।
  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *