ਮੁੱਖ ਦਫਤਰ ਪੱਛਮ ਜੋਨ ਅੱਜ ਹੜਤਾਲ ਦਸਵੇਂ ਦਿਨ ਵੀ ਜਾਰੀ ਤੇ ਪੁਤਲਾ ਫੂਕ ਪ੍ਰਦਰਸ਼ਨ  04 ਅਗਸਤ ਨੂੰ ਮੁੱਖ ਦਫ਼ਤਰ ਪਟਿਆਲਾ ਅੱਗੇ ਪ੍ਰੀਵਾਰਾਂ ਸਮੇਤ ਦਿੱਤਾ ਜਾਵੇਗਾ ਸੂਬਾ ਪੱਧਰੀ ਧਰਨਾ :-ਕਮੇਟੀ ਆਗੂ

Spread the love
ਬਠਿੰਡਾ 3 ਅਗਸਤ(ਪੱਤਰ ਪ੍ਰੇਰਕ ):ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ (ਪੰਜਾਬ) ਦੇ ਸੱਦੇ ਤੇ  ਮੁੱਖ ਦਫਤਰ ਪੱਛਮ ਜੋਨ ਦੇ ਅੱਗੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਅੱਜ ਦਸਵੇਂ ਦਿਨ ਵੀ ਜਾਰੀ ਹੈ। ਇਸ ਸਮੇਂ ਹਾਜ਼ਿਰ ਕੋਆਰਡੀਨੇਸ਼ਨ ਕਮੇਟੀ ਦੇ ਸੂਬਾਈ ਆਗੂਆਂ ਗੁਰਵਿੰਦਰ ਸਿੰਘ ਅਨਿਲ ਕੁਮਾਰ  ਕਰਮਜੀਤ ਸਿੰਘ ਗੁਰਜੀਤ ਸਿੰਘ ਗੁਰਦਿੱਤ ਸਿੰਘ ਗੋਰਾ ਇਕਬਾਲ ਸਿੰਘ ਸੰਦੀਪ ਕੁਮਾਰ ਤੇ  ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ 30 ਜੂਨ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਲਿਖਤੀ ਸਮਝੌਤਿਆਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਠੇਕਾ ਮੁਲਾਜ਼ਮਾਂ ਨਾਲ਼ ਕੀਤੇ ਜਾ ਰਹੇ ਇਸ ਧੋਖੇ ਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ‘ਕੋਆਰਡੀਨੇਸ਼ਨ ਕਮੇਟੀ ਪੰਜਾਬ’ ਦੇ ਬੈਨਰ ਹੇਠ 04 ਅਗਸਤ ਨੂੰ ਵਿਭਾਗ ਦੇ ਮੁੱਖ ਦਫ਼ਤਰ ਸਾਹਮਣੇ ਪ੍ਰੀਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਸਮੂਹ ਫੈਸਲਿਆਂ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ। ਨੋਟੀਫਿਕੇਸ਼ਨ ਵਿੱਚੋਂ ਰਹਿੰਦੀਆਂ ਕੈਟਾਗਿਰੀਆਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜਦ ਤੱਕ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਪੂਰੀ ਤਰਾਂ ਲਾਗੂ ਨਹੀਂ ਕੀਤਾ ਜਾਂਦਾ ਤਦ ਤੱਕ ਹੜਤਾਲ਼ ਲਗਾਤਾਰ ਜਾਰੀ ਰਹੇਗੀ। ਅੱਜ ਦੀ ਇਕੱਤਰਤਾ ਨੂੰ ਮਿਥਨ ਕੁਮਾਰ ਦਿਨੇਸ਼ ਕੁਮਾਰ ਰਾਮ ਰਤਨ ਸੁਖਮੰਦਰ ਸਿੰਘ ਨੇ ਵੀ ਸੰਬੋਧਨ ਕੀਤਾ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *