ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਹੱਲੋਤਾਲੀ ਤੋਂ ਵਿਧਾਇਕ ਦੇਵ ਮਾਨ ਅਤੇ ਚੇਅਰਮੈਨ ਜੱਸੀ ਸੋਹੀਆ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ।

Spread the love
ਭਾਦਸੋਂ, 2 ਅਗਸਤ (ਜਗਜੀਤ ਸਿੰਘ ਕੈਂਥ ) : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਹਲਕਾ ਨਾਭਾ ਦੇ ਪਿੰਡ ਹੱਲੋਤਾਲੀ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਵਿਧਾਇਕ ਦੇਵ ਮਾਨ ਅਤੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ।ਇਸ ਮੌਕੇ ਨਾਭਾ ਦੇ ਵਿਧਾਇਕ ਸ. ਗੁਰਦੇਵ ਸਿੰਘ ਦੇਵ ਮਾਨ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਇਸੇ ਉਦੇਸ਼ ਨਾਲ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ।ਵਿਧਾਇਕ ਦੇਵ ਮਾਨ ਨੇ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਲਈ ਆਵਾਜਾਈ, ਰਿਹਾਇਸ਼, ਭੋਜਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਯਾਤਰਾ ਪੂਰੀ ਕਰਨ ਉਪਰੰਤ ਹਰ ਸ਼ਰਧਾਲੂ ਨੂੰ ਸਤਿਕਾਰ ਵਜੋਂ ਪ੍ਰਸ਼ਾਦ ਵੀ ਭੇਟ ਕੀਤਾ ਜਾਂਦਾ ਹੈ , ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ), ਸ੍ਰੀ ਰਾਮ ਤੀਰਥ, ਸ੍ਰੀ ਦੁਰਗਿਆਨਾ ਮੰਦਿਰ (ਅੰਮ੍ਰਿਤਸਰ) ਦੇ ਦਰਸ਼ਨ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਵਾਹਗਾ ਬਾਰਡਰ ਵਿਖੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਹੋਣ ਵਾਲੀ ਪ੍ਰਸਿੱਧ ਬੀਟਿੰਗ ਰਿਟਰੀਟ (ਪਰੇਡ) ਵੀ ਵਿਖਾਈ ਜਾਂਦੀ ਹੈ, ਜਿਸ ਨਾਲ ਸ਼ਰਧਾਲੂਆਂ ਨੂੰ ਧਾਰਮਿਕ ਅਤੇ ਦੇਸ਼ਭਗਤੀ ਦਾ ਵਿਲੱਖਣ ਅਨੁਭਵ ਪ੍ਰਾਪਤ ਹੁੰਦਾ ਹੈ।ਇਸ ਮੌਕੇ ਵਿਧਾਇਕ ਦੇਵ ਮਾਨ ਨੇ ਯਾਤਰਾ ‘ਤੇ ਜਾ ਰਹੇ ਸਮੂਹ ਸ਼ਰਧਾਲੂਆਂ ਨੂੰ ਸੁਖਦ, ਸੁਰੱਖਿਅਤ ਅਤੇ ਆਧਿਆਤਮਿਕ ਯਾਤਰਾ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਪੰਜਾਬੀ ਦੀ ਸੇਵਾ ਅਤੇ ਸਤਿਕਾਰ ਲਈ ਲਗਾਤਾਰ ਕੰਮ ਕਰ ਰਹੀ ਹੈ , ਇਸ ਮੌਕੇ ਤੇਜਿੰਦਰ ਸਿੰਘ ਖਹਿਰਾ (ਡਾਇਰੈਕਟਰ), ਸਿਮਰਨਜੀਤ ਸਿੰਘ ਅੜਕ ਚੋਹਾਨ, ਭੁਪਿੰਦਰ ਸਿੰਘ ਕੱਲਰ ਮਾਜਰੀ (ਵਾਈਸ ਚੇਅਰਮੈਨ),ਇਕਬਾਲ ਮੁਹੰਮਦ ਚੇਅਰਮੈਨ ਮੁਸਲਿਮ ਵੈਲਫੇਅਰ ਬੋਰਡ ਹੋਰ ਪਿੰਡ ਦੇ ਪਤਵੰਤੇ ਸੱਜਣ ਮੌਜੂਦ ਸਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *