ਮੂੰਗਫਲੀ ਦੀ ਕਾਸ਼ਤ ਸਬੰਧੀ ਟ੍ਰੇਨਿੰਗ ਕੈਂਪ ਮੋਠਾਂਵਾਲਾ ਵਿਖੇ ਭਲਕੇ ਮੂੰਗਫਲੀ ਦੀ ਬਿਜਾਈ, ਖਾਦ, ਬੀਜ, ਮਸ਼ੀਨਰੀ ਅਤੇ ਮੰਡੀਕਰਨ ਦੀ ਦਿੱਤੀ ਜਾਵੇਗੀ ਜਾਣਕਾਰੀ- ਡਾ ਧੰਜੂ

Spread the love
ਕਪੂਰਥਲਾ, 12 ਸਤੰਬਰ (ਕੌੜਾ )- ਖੇਤੀਬਾੜੀ ਅਤੇ ਕਿਸਾਨ ਭਲਾਈ ਮਹਿਕਮੇ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਮੂੰਗਫਲੀ ਦੀ ਕਾਸ਼ਤ ਦੇ ਉੱਨਤ ਤੌਰ ਤਰੀਕਿਆਂ ਲਈ 14 ਸਤੰਬਰ ਸਵੇਰੇ 10:30 ਵਜੇ ਪਿੰਡ ਮੋਠਾਂਵਾਲ (ਕਮਾਲਪੁਰ ) ਵਿਚ ਖੇਤ ਟਰੇਨਿੰਗ ਕਮ ਫਾਰਮਰ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਮੂੰਗਫਲੀ ਦੀ ਬਿਜਾਈ , ਕਿਸਮਾਂ, ਖਾਦਾਂ , ਮਸ਼ੀਨਰੀ, ਨਦੀਨ ਪ੍ਰਬੰਧਨ ਅਤੇ ਮੰਡੀਕਰਨ ਬਾਰੇ ਖੇਤ ਵਿੱਚ ਟਰੇਨਿੰਗ ਦਿੱਤੀ ਜਾਵੇਗੀ। ਖੇਤੀਬਾੜੀ ਵਿਕਾਸ ਅਫਸਰ ਡਾ ਜਸਪਾਲ ਸਿੰਘ ਧੰਜੂ ਨੇ ਦੱਸਿਆ ਕਿ ਕਪੂਰਥਲਾ ਇਸ ਸਾਲ ਜ਼ਿਲ੍ਹੇ ਵਿੱਚ ਬਹਾਰ ਰੁੱਤ ਦੀ ਮੱਕੀ ਦੇ ਬਦਲ ਵਜੋਂ ਮੂੰਗਫਲੀ ਦੀ ਫਸਲ 76 ਏਕੜ ਰਕਬੇ ਤੇ ਤਜੁਰਬੇ ਵਜੋਂ ਬੀਜੀ ਗਈ ਸੀ । ਜਿਸਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਆਉਣ ਕਰਕੇ ਕਾਫੀ ਕਿਸਾਨਾਂ ਵੱਲੋਂ ਆਉਂਦੀ ਬਹਾਰ ਰੁੱਤ ਵਿੱਚ ਇਸ ਫਸਲ ਦੀ ਬਿਜਾਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਸਾਉਣੀ ਸੀਜ਼ਨ ਵਿੱਚ 56 ਏਕੜ ਵਿੱਚ ਮੂੰਗਫਲੀ ਦੀ ਕਾਸ਼ਤ ਕੀਤੀ ਗਈ ਹੈ ਜੋ ਕਿ ਅਕਤੂਬਰ ਵਿੱਚ ਮੰਡੀ ਵਿੱਚ ਆਵੇਗੀ।ਉਹਨਾਂ ਦੱਸਿਆ ਕਿ ਮੂੰਗਫਲੀ ਦੀ ਫਸਲ ਝੋਨੇ ਅਤੇ ਬਹਾਰ ਰੁੱਤ ਦੀ ਮੱਕੀ ਦਾ ਵਧੀਆ ਬਦਲ ਸਾਬਿਤ ਹੋ ਰਹੀ ਹੈ ਜਿਸ ਨਾਲ ਪਾਣੀ ਦੀ ਬਹੁਤ ਬੱਚਤ ਹੋਵੇਗੀ। ਉਹਨਾਂ ਮੂੰਗਫਲੀ ਬੀਜਣ ਦੇ ਚਾਹਵਾਨ ਕਿਸਾਨਾਂ ਨੂੰ ਇਸ ਟਰੇਨਿੰਗ ਕੈਂਪ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *