ਮੰਗਾਂ ਨਾ ਮੰਨੀਆਂ ਤਾਂ ਜਗਰਾਉਂ ‘ਚ ਤਿੱਖਾ ਹੋਵੇਗਾ ਸੰਘਰਸ਼: ਸਫਾਈ ਸੇਵਕ ਯੂਨੀਅਨ ਵਿਸ਼ਾਲ ਰੋਸ਼ ਪ੍ਰਦਰਸ਼ਨਾਂ ਤੇ ਰੈਲੀਆਂ ਦਾ ਐਲਾਨ, ਸਰਕਾਰ ‘ਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼

Spread the love
ਜਗਰਾਉਂ 13 ਜੁਲਾਈ (ਜਸਵਿੰਦਰ ਸਿੰਘ ਡਾਂਗੀਆ) ਪੰਜਾਬ ਭਰ ਵਿੱਚ ਸਫਾਈ ਸੇਵਕ ਯੂਨੀਅਨ ਵੱਲੋਂ ਚਲਾਈ ਜਾ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਦਰਮਿਆਨ ਜਗਰਾਉਂ ਵਿੱਚ ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਮਿਉਂਸਪਲ ਕਾਮਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਸ਼ਹਿਰ ਭਰ ਵਿੱਚ ਵਿਸ਼ਾਲ ਰੋਸ਼ ਪ੍ਰਦਰਸ਼ਨ ਅਤੇ ਰੋਸ਼ ਰੈਲੀਆਂ ਕੱਢੀਆਂ ਜਾਣਗੀਆਂ।ਸਫਾਈ ਸੇਵਕ ਯੂਨੀਅਨ ਪੰਜਾਬ, ਬ੍ਰਾਂਚ ਨਗਰ ਕੌਂਸਲ ਜਗਰਾਉਂ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਗਏ, ਪਰ ਅੱਜ ਤੱਕ ਕਿਸੇ ਵੀ ਵਾਅਦੇ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮਿਉਂਸਪਲ ਕਾਮੇ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਦਾ ਰਵੱਈਆ ਮੁਲਾਜ਼ਮ ਵਿਰੋਧੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਪਣੀ ਹੱਠਧਰਮੀ ਨਾ ਛੱਡੀ ਤਾਂ ਸੰਘਰਸ਼ ਨੂੰ ਹੋਰ ਵਿਆਪਕ ਕੀਤਾ ਜਾਵੇਗਾ ਅਤੇ ਜਗਰਾਉਂ ਦੀਆਂ ਸੜਕਾਂ ਸਰਕਾਰ ਵਿਰੋਧੀ ਨਾਅਰਿਆਂ ਨਾਲ ਗੂੰਜ ਉੱਠਣਗੀਆਂ। ਉਨ੍ਹਾਂ ਕਿਹਾ ਕਿ ਇਹ ਲੜਾਈ ਹਜ਼ਾਰਾਂ ਮਿਉਂਸਪਲ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹੱਕਾਂ ਨਾਲ ਜੁੜੀ ਹੋਈ ਹੈ, ਜਿਸ ਨੂੰ ਅੰਤਿਮ ਨਤੀਜੇ ਤੱਕ ਜਾਰੀ ਰੱਖਿਆ ਜਾਵੇਗਾ। ਯੂਨੀਅਨ ਨੇ ਸਮੂਹ ਮਿਉਂਸਪਲ ਕਾਮਿਆਂ ਨੂੰ ਰੋਸ਼ ਪ੍ਰਦਰਸ਼ਨਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਏਕਤਾ ਹੀ ਸੰਘਰਸ਼ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਹੱਕਾਂ ਦੀ ਪ੍ਰਾਪਤੀ ਲਈ ਇਕਜੁੱਟ ਹੋਣਾ ਸਮੇਂ ਦੀ ਲੋੜ ਹੈ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *