‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ ਕੀਤਾ ਜਾਗਰੂਕ

Spread the love

ਜੈਤੋ,18 ਅਪ੍ਰੈਲ (ਮਨਜੀਤ ਸਿੰਘ ਢੱਲਾ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜੈਤੋ ਉੱਪ ਮੰਡਲ ਜੈਤੋ ਦੇ ਕੋਠੇ ਗੁਰੂਸਰ ਸਰਾਵਾਂ ਵਿਖੇ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਜਾਗਰੂਕ ਕਰਦਿਆਂ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਗਿਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗ੍ਰਾਮ ਪੰਚਾਇਤ ਕੋਠੇ ਸਰਾਵਾਂ ਬਲਾਕ ਜੈਤੋ ਦੇ ਸਰਪੰਚ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਸਰਾਂ ਨੇ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਯੰਗ ਪੂਰੇ ਸੂਬੇ ਵਿਚ ਛੇੜੀ ਗਈ ਹੈ, ਜਿਸ ਤਹਿਤ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਸ਼ੇਸ਼ ਤੌਰ ’ਤੇ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ ਗਿਆ ਹੈ ’ਤੇ ਜਿੱਥੇ ਲੋਕ ਸ਼ਿਕਾਇਤ ਕਰਕੇ ਨਸ਼ਾ ਤਸਕਰਾਂ ਸੰਬੰਧੀ ਜਾਣਕਾਰੀ ਸਾਂਝੀ ਕਰ ਸਕਦੇ ਹਨ ਅਤੇ ਇਸ ਸੰਬੰਧੀ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਬਿਲਕੁਲ ਗੁਪਤ ਰੱਖੀ ਜਾਵੇਗੀ। ਉਨਾਂ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਆਲੇ ਦੁਆਲੇ ਕੋਈ ਵੀ ਨਜਾਇਜ ਗਤੀਵਿਧੀਆਂ ਕਰਦਾ ਨਜਰ ਆਉਂਦਾ ਹੈ ਤਾਂ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਇਨਾਂ ਅਨਸਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਸਿਰਜਣ ਲਈ ਸਭ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਕੌਹੜ ਨੂੰ ਖਤਮ ਨਹੀ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਕ ਜਾਗਰੂਕ ਨਾਗਰਿਕ ਦਾ ਫਰਜ ਨਿਭਾਉਣ ਕਿਸੇ ਵੀ ਸੰਦੇਹ ਜਾਂ ਸੱਕ ਹੋਣ ਦੀ ਸੂਰਤ ਵਿਚ ਪ੍ਰਸਾਸਨ ਨੂੰ ਸਮੇ ਸਿਰ ਜਾਣਕਾਰੀ ਦੇਣ। ਇਸ ਮੋਕੇ ਸਰਪੰਚ ਬਲਵਿੰਦਰ ਸਿੰਘ ਸਰਾਂ ਤੋਂ ਇਲਾਵਾ ਗ੍ਰਾਮ ਪੰਚਾਇਤ ਮੈਂਬਰ ਆਦਿ ਹਾਜ਼ਰ ਸਨ।

  • Related Posts

    ਮੁਸਲਿਮ ਗੁੱਜਰ ਭਾਈਚਾਰੇ ਦੇ ਸੱਦੇ ਤੇ ਟਾਂਡਾ ਉੜਮੁੜ ਪੁੱਜੇ ਬ੍ਰਿਗੇਡੀਅਰ ਰਾਜ ਕੁਮਾਰ, ਵਿਧਾਇਕ ਰਾਜਾ ਗਿੱਲ ਨਾਲ ਕੀਤੀ ਭਾਈਚਾਰੇ ਦੀਆਂ ਸਮੱਸਿਆਵਾਂ ਤੇ ਚਰਚਾ

    Spread the love

    Spread the love ਬਲਾਚੌਰ, 26 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਹਲਕਾ ਟਾਂਡਾ ਉੜਮੁੜ ਵਿਖੇ ਮੁਸਲਿਮ ਗੁੱਜਰ ਭਾਈਚਾਰੇ ਦੇ ਸੱਦੇ ਤੇ ਪੰਜਾਬ ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ…

    ਸ਼੍ਰੀ ਗਣਪਤੀ ਉਤਸਵ ਦੌਰਾਨ ਗੜੀ ਪੁੱਲ ਤੇ ਆਨੰਦ ਪਰਿਵਾਰ ਵੱਲੋਂ ਲਗਾਇਆ ਲੰਗਰ

    Spread the love

    Spread the love ਮਾਛੀਵਾੜਾ ਸਾਹਿਬ, 26 ਸਤੰਬਰ (ਸੁੱਚਾ ਬੰਗੜ) – ਸ਼ਹਿਰ ਵਿੱਚ ਸ਼੍ਰੀ ਗਣਪਤੀ ਉਤਸਵ ਦਾ ਤਿਉਹਾਰ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਰਧਾਲੂਆਂ ਵੱਲੋਂ ਸ਼ਹਿਰ ਦੇ ਵੱਖ-ਵੱਖ…

    Leave a Reply

    Your email address will not be published. Required fields are marked *