ਯੂ.ਕੇ. ਦੀਆਂ ਅਕੈਡਮੀਆਂ ਦੇ ਸਹਿਯੋਗ ਨਾਲ ਖਿਡਾਰੀਆਂ ਨੂੰ ਉੱਚ ਪੱਧਰੀ ਸਿਖਲਾਈ ਦੁਆਉਣ ਦਾ ਕਰਾਂਗੇ ਯਤਨ – ਪਰਮਿੰਦਰ ਸਿੰਘ ਮੰਡ * ਸਰਬ ਨੌਜਵਾਨ ਸਭਾ ਦੀ ਐੱਸ.ਐੱਨ.ਐੱਸ. ਕ੍ਰਿਕੇਟ ਅਕੈਡਮੀ ਦਾ ਕੀਤਾ ਦੌਰਾ * ਕਿਹਾ- ਖੇਡਾਂ ਨਾਲ ਜੁੜੇ ਨੌਜਵਾਨ ਰੱਖ ਸਕਦੇ ਹਨ ਖੁਸ਼ਹਾਲ ਪੰਜਾਬ ਦੀ ਨੀਂਹ

Spread the love
ਫਗਵਾੜਾ 16 ਜੁਲਾਈ (  ਪ੍ਰੀਤ ਕੌਰ ਪ੍ਰੀਤੀ    ) ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂ.ਕੇ. ਦੇ ਸਰਪ੍ਰਸਤ ਅਤੇ ਉੱਘੇ ਸਮਾਜ ਸੇਵਕ ਪਰਮਿੰਦਰ ਸਿੰਘ ਮੰਡ ਨੇ ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵੱਲੋਂ ਟੀ.ਡਬਲਿਊ.ਈ.ਆਈ. (ਜੇ.ਸੀ.ਟੀ.) ਸਕੂਲ ਦੇ ਖੇਡ ਮੈਦਾਨ ਵਿੱਚ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਐੱਸ.ਐੱਨ.ਐੱਸ. ਕ੍ਰਿਕੇਟ ਅਕੈਡਮੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਅਕੈਡਮੀ ਵਿੱਚ ਚੱਲ ਰਹੀਆਂ ਸਿਖਲਾਈ ਗਤੀਵਿਧੀਆਂ ਦਾ ਜਾਇਜ਼ਾ ਲਿਆ, ਖਿਡਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਨਾਲ ਆਪਣੇ ਟੀਚਿਆਂ ਨੂੰ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਪਰਮਿੰਦਰ ਸਿੰਘ ਮੰਡ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਬੇਅੰਤ ਪ੍ਰਤਿਭਾ ਹੈ, ਜਿਸ ਨੂੰ ਸਹੀ ਮਾਰਗਦਰਸ਼ਨ ਅਤੇ ਮੌਕਿਆਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ‘ਚ ਅਨੁਸ਼ਾਸਨ, ਟੀਮ ਭਾਵਨਾ, ਲੀਡਰਸ਼ਿਪ, ਆਤਮ-ਵਿਸ਼ਵਾਸ ਅਤੇ ਸੰਘਰਸ਼ ਕਰਨ ਦਾ ਜਜ਼ਬਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜਿਆ ਨੌਜਵਾਨ ਹੀ ਨਸ਼ਾ-ਮੁਕਤ ਅਤੇ ਖੁਸ਼ਹਾਲ ਪੰਜਾਬ ਦੀ ਮਜ਼ਬੂਤ ਨੀਂਹ ਰੱਖ ਸਕਦਾ ਹੈ। ਮੰਡ ਨੇ ਕਿਹਾ ਕਿ ਸਰਬ ਨੌਜਵਾਨ ਸਭਾ ਵੱਲੋਂ ਐੱਸ.ਐੱਨ.ਐੱਸ. ਕ੍ਰਿਕਟ ਅਕੈਡਮੀ ਰਾਹੀਂ ਬੱਚਿਆਂ ਅਤੇ ਨੌਜਵਾਨਾਂ ਨੂੰ ਮੁਫ਼ਤ ਅਤੇ ਮਿਆਰੀ ਕ੍ਰਿਕਟ ਸਿਖਲਾਈ ਦੇ ਕੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦਾ ਕੀਤਾ ਜਾ ਰਿਹਾ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਯੂ.ਕੇ. ਦੀਆਂ ਨਾਮਵਰ ਕ੍ਰਿਕੇਟ ਅਕੈਡਮੀਆਂ ਨਾਲ ਤਾਲਮੇਲ ਕਰਕੇ ਐੱਸ.ਐੱਨ.ਐੱਸ. ਅਕੈਡਮੀ ਦੇ ਹੋਣਹਾਰ ਖਿਡਾਰੀਆਂ ਨੂੰ ਉੱਚ ਪੱਧਰੀ ਸਿਖਲਾਈ ਅਤੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਅਕੈਡਮੀ ਦੇ ਵਿਕਾਸ ਅਤੇ ਖਿਡਾਰੀਆਂ ਦੀ ਬਿਹਤਰੀ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਪਰਮਿੰਦਰ ਸਿੰਘ ਮੰਡ ਦਾ ਸਵਾਗਤ ਕਰਦਿਆਂ ਕਿਹਾ ਕਿ ਅਕੈਡਮੀ ਦਾ ਉਦੇਸ਼ ਸਿਰਫ਼ ਵਧੀਆ ਕ੍ਰਿਕੇਟਰ ਤਿਆਰ ਕਰਨਾ ਨਹੀਂ, ਸਗੋਂ ਚੰਗੇ ਇਨਸਾਨ ਅਤੇ ਜ਼ਿੰਮੇਵਾਰ ਨਾਗਰਿਕ ਘੜਨਾ ਵੀ ਹੈ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੂੰ ਆਧੁਨਿਕ ਤਕਨੀਕਾਂ ਅਨੁਸਾਰ ਸਿਖਲਾਈ ਦੇ ਕੇ ਜ਼ਿਲ੍ਹਾ, ਸੂਬਾ ਅਤੇ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗਤਾਵਾਂ ਲਈ ਤਿਆਰ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਸਮਾਜ ਸੇਵਕ ਮਦਨ ਲਾਲ ਕੋਰੋਟਾਨੀਆ ਨੇ ਪਰਮਿੰਦਰ ਸਿੰਘ ਮੰਡ ਦਾ ਸਵਾਗਤ ਕਰਦਿਆਂ ਕਿਹਾ ਕਿ ਸਮਾਜ ਦੇ ਸਫ਼ਲ ਅਤੇ ਪ੍ਰਤਿਭਾਸ਼ਾਲੀ ਵਿਅਕਤੀਆਂ ਦਾ ਨੌਜਵਾਨਾਂ ਵਿਚਕਾਰ ਆ ਕੇ ਉਨ੍ਹਾਂ ਦਾ ਹੌਸਲਾ ਵਧਾਉਣਾ ਬਹੁਤ ਪ੍ਰੇਰਣਾਦਾਇਕ ਹੁੰਦਾ ਹੈ। ਇਸ ਨਾਲ ਖਿਡਾਰੀਆਂ ਵਿੱਚ ਨਵਾਂ ਜੋਸ਼ ਪੈਦਾ ਹੁੰਦਾ ਹੈ ਅਤੇ ਉਹ ਵੱਡੇ ਟੀਚਿਆਂ ਵੱਲ ਅੱਗੇ ਵਧਣ ਲਈ ਉਤਸ਼ਾਹਿਤ ਹੁੰਦੇ ਹਨ। ਇਸ ਦੌਰਾਨ ਵਿਸ਼ੇਸ਼ ਤੌਰ ਤੇ ਮੌਜੂਦ ਰਹੇ ਤਰਲੋਚਨ ਸਿੰਘ, ਡਿਪਟੀ ਕਮਿਸ਼ਨਰ ਐਕਸਾਈਜ਼ ਨੇ ਕਿਹਾ ਕਿ ਐੱਸ.ਐੱਨ.ਐੱਸ. ਕ੍ਰਿਕੇਟ ਅਕੈਡਮੀ ਵਲੋਂ ਖਿਡਾਰੀਆਂ ਨੂੰ ਤਕਨੀਕੀ, ਮਾਨਸਿਕ ਅਤੇ ਸਰੀਰਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਯੋਜਨਾਬੱਧ ਢੰਗ ਨਾਲ ਸਿਖਲਾਈ ਦਿੱਤੀ ਜਾ ਰਹੀ ਹੈ। ਪਰਮਿੰਦਰ ਸਿੰਘ ਮੰਡ ਵਰਗੇ ਸਮਾਜ ਸੇਵਕਾਂ ਦਾ ਸਹਿਯੋਗ ਨੌਜਵਾਨ ਖਿਡਾਰੀਆਂ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਬਣੇਗਾ। ਸਰਬ ਨੌਜਵਾਨ ਸਭਾ ਵੱਲੋਂ ਪਰਮਿੰਦਰ ਸਿੰਘ ਮੰਡ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕੋਚ ਅਸ਼ੋਕ ਕੁਮਾਰ (ਡੀ.ਪੀ.), ਸਵਰਨ ਸਿੰਘ (ਸਵਰਨ ਸਵੀਟ ਸ਼ਾਪ) ਤੋਂ ਇਲਾਵਾ ਸਭਾ ਦੇ ਜਨਰਲ ਸਕੱਤਰ ਡਾ. ਵਿਜੇ ਕੁਮਾਰ, ਰਾਕੇਸ਼ ਕੋਛੜ, ਗੁਰਦੀਪ ਸਿੰਘ ਤੁਲੀ, ਸੇਵਾਮੁਕਤ ਐੱਸ.ਡੀ.ਓ. ਰਾਜ ਸੰਧੂ, ਕੌਂਸਲਰ ਰਵੀ ਸਿੱਧੂ, ਬੋਬੀ ਚਮ, ਪਰਮਜੀਤ ਰਾਏ, ਆਰ.ਪੀ. ਸ਼ਰਮਾ, ਗੁਲਸ਼ਨ ਕਪੂਰ, ਰਣਜੀਤ ਸਿੰਘ ਬੇਦੀ, ਸਮਾਜ ਸੇਵਕ ਰਮਨ ਨਹਿਰਾ, ਕੋਚ ਗੁਰਪ੍ਰੀਤ ਸਿੰਘ ਗੋਪੀ, ਕੋਚ ਹਰਜੋਤ ਹੈਰੀ, ਅਨੂਪ ਦੁੱਗਲ, ਹਰਸ਼ ਸ਼ਰਮਾ, ਸ਼ੁਭਮ ਸ਼ਰਮਾ, ਸਾਹਿਲ, ਸ਼ਿਵਮ, ਦੀਪਕ, ਵਿਕਾਸ, ਰਿਤੂ ਰਾਜ ਤਿਵਾੜੀ, ਸ਼ਿਵੋਮ ਛਾਬੜਾ, ਕਯਾਂਸ਼ ਰੱਤੀ, ਹਰਿੰਦਰ ਸਿੰਘ, ਸ਼ੌਰਿਆ ਸਕਲਾਨੀ, ਸੁਮੀਤ, ਨਿਤਿਨ, ਤਪਨਾਸ਼ੂ, ਵਿਜੈ, ਮਨਦੀਪ, ਅੰਗਦ ਸ਼ਰਮਾ, ਸ਼ਿਵਾਂਸ਼ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਖਿਡਾਰੀ, ਮਾਪੇ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
ਤਸਵੀਰ – ਐੱਸ.ਐੱਨ.ਐੱਸ. ਕ੍ਰਿਕੇਟ ਅਕੈਡਮੀ ਦਾ ਦੌਰਾ ਕਰਨ ਸਮੇਂ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਪ੍ਰਵਾਸੀ ਭਾਰਤੀ ਪਰਮਿੰਦਰ ਸਿੰਘ ਮੰਡ ਅਤੇ (ਹੇਠਾਂ) ਸੰਯੁਕਤ ਚਿੱਤਰ ਵਿੱਚ ਪਰਮਿੰਦਰ ਸਿੰਘ ਮੰਡ ਦੇ ਨਾਲ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ, ਅਕੈਡਮੀ ਦੇ ਸਮੂਹ ਖਿਡਾਰੀ ਅਤੇ ਪਤਵੰਤੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *