ਰਜਿੰਦਰ ਕੁਮਾਰ ਨੇ ਸੰਭਾਲਿਆ ਮਾਰਕੀਟ ਕਮੇਟੀ ਮਮਦੋਟ ਤੇ ਨਵੇਂ ਸਕੱਤਰ ਦਾ ਅਹੁਦਾ । 

Spread the love
ਮਮਦੋਟ 01 ਅਕਤੂਬਰ ( ਸ਼ਰਮਾਂ ) ਪਿਛਲੇ ਦਿਨੀਂ  ਮਨਦੀਪ ਰਹੇਜਾ ਸਕੱਤਰ ਮਾਰਕੀਟ ਕਮੇਟੀ  ਮਮਦੋਟ  ਦੀ ਬਦਲੀ ਮਮਦੋਟ ਤੋਂ ਪੰਜੇ ਕੇ ਉਤਾੜ  ਹੋ ਜਾਣ ਤੋ ਬਾਅਦ ਅੱਜ ਮੰਡੀ ਬੋਰਡ ਪੰਜਾਬ ਤੇ  ਹੁਕਮਾਂ ਮੁਤਾਬਿਕ ਰਜਿੰਦਰ ਕੁਮਾਰ ਨੇ ਮਮਦੋਟ ਮਾਰਕੀਟ ਕਮੇਟੀ ਦੇ ਸਕੱਤਰ ਵਜੋਂ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਤੇ ਉਹਨਾਂ ਨੂੰ ਜੀ ਆਇਆ ਕਹਿੰਦੇ ਹੋਏ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਬਲਰਾਜ ਸਿੰਘ ਸੰਧੂ ਨੇ  ਗੁਲਦਸਤਾ ਭੇਂਟ ਕੀਤਾ ।  ਇਸ ਮੌਕੇ ਤੇ ਬੋਲਦਿਆਂ ਹੋਇਆ ਰਜਿੰਦਰ ਕੁਮਾਰ ਸਕੱਤਰ ਮਾਰਕੀਟ ਕਮੇਟੀ ਮਮਦੋਟ  ਨੇ ਕਿਹਾ ਕਿ ਉਹ ਕਿਸਾਨਾਂ ਅਤੇ ਆੜਤੀਆਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਿਣਗੇ ਅਤੇ ਆ ਰਹੇ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ , ਆੜ੍ਹਤੀਆਂ ਅਤੇ ਮਜਦੂਰਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਹੀ ਆਉਣ ਦੇਣਗੇ । ਉਹਨਾਂ ਕਿਹਾ ਕਿ ਕਿਸਾਨ ਮੰਡੀ ਵਿੱਚ ਆਪਣੀ ਫਸਲ ਸੁਕਾ ਕੇ ਲਿਆਉਣ ਤਾਂ ਜੋ ਅਨਾਜ ਵੇਚਣ ਸਮੇ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ ।ਰਜਿੰਦਰ ਕੁਮਾਰ ਨੇ ਅੱਗੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਮੰਡੀ ਵਿੱਚ ਕੋਈ ਮੁਸ਼ਕਲ ਪੇਸ਼ ਆਉਦੀ ਹੈ ਤਾਂ ਉਹ ਉਹਨਾਂ ਨਾਲ ਸਿੱਧਾ ਰਾਬਤਾ ਕਾਇਮ ਕਰ ਸਕਦੇ ਹਨ ।  ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਉਹਨਾਂ ਦੇ ਨਾਲ ਸੰਦੀਪ ਕੁਮਾਰ ਮੰਡੀ ਸੁਪਰਵਾਈਜ਼ਰ ,ਸੰਜੇ ਗੁਪਤਾ ਟੈਲੀ ਅਪਰੇਟਰ,ਪੂਰਨ ਸਿੰਘ ,ਨਵਦੀਪ ਕੁਮਾਰ ਅੰਗਰੇਜ਼ ਸਿੰਘ ,ਕੁਲਦੀਪ ਸਿੰਘ ਤੇ ਮਾਰਕੀਟ ਕਮੇਟੀ ਮਮਦੋਟ ਦਾ ਸਮੁੱਚਾ ਸਟਾਫ ਹਾਜ਼ਰ ਸੀ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *