ਰਵਨੀਤ ਸਿੰਘ ਬਿੱਟੂ ਦਾ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਮਨਜ਼ੂਰ

Spread the love

ਬਰਨਾਲਾ ਬਲਵੰਤ ਸਿੰਘ ਸਿੱਧੂ (24 ਜੁਲਾਈ 2026)=ਨਵੀਂ ਦਿੱਲੀ: ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ’ਤੇ ਉਨ੍ਹਾਂ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰ ਲਿਆ ਹੈ।ਰਵਨੀਤ ਸਿੰਘ ਬਿੱਟੂ ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਮੰਤਰਾਲਿਆਂ ਵਿੱਚ ਰਾਜ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦਾ ਰਾਜ ਸਭਾ ਕਾਰਜਕਾਲ ਜੂਨ ਮਹੀਨੇ ਵਿੱਚ ਸਮਾਪਤ ਹੋ ਗਿਆ ਸੀ।ਅਸਤੀਫ਼ੇ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦੇਸ਼ ਅਤੇ ਖ਼ਾਸ ਕਰਕੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਬਿੱਟੂ ਦੇ ਅਸਤੀਫ਼ੇ ਨੂੰ ਪੰਜਾਬ ਦੀ ਆਉਣ ਵਾਲੀ ਸਿਆਸਤ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ

  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *