ਰਾਸਾ ਯੂਕੇ ਦਾ ਸਿੱਖਿਆ ਦੇ ਖੇਤਰ ਚ ਅਹਿਮ ਯੋਗਦਾਨ,  ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਡਾਕਟਰ ਅਮਰਪਾਲ ਸਿੰਘ     ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀ ਅਤੇ ਪ੍ਰਿੰਸੀਪਲ ਸਨਮਾਨਿਤ

Spread the love
ਅੰਮ੍ਰਿਤਸਰ /ਜੰਡਿਆਲਾ ਗੁਰੂ,(ਮਨਜੀਤ ਸਿੰਘ ਸ਼ੇਰਗਿੱਲ) ਰੇਕੋਗਨਾਈਜ਼ਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਵੱਲੋਂ ਸਥਾਨਕ ਸੇਟ ਸੋਲਜਰ ਇਲੀਟ ਕਾਨਵੈਟ ਸਕੂਲ ਜੰਡਿਆਲਾ ਗੁਰੂ (ਸ. ਕਿਸ਼ਨ ਸਿੰਘ ਆਡੀਟੋਰੀਅਮ) ਵਿਖੇ ਇੱਕ ਵਿਸ਼ਾਲ ਅਤੇ ਸ਼ਾਨਦਾਰ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਦਾ ਮੁੱਖ ਮਨੋਰਥ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲ 2026 ਦੀਆਂ ਪ੍ਰੀਖਿਆਵਾਂ ਵਿੱਚੋਂ ਸਟੇਟ ਮੈਰਿਟ ਹਾਸਲ ਕਰਨ ਵਾਲੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨਾ ਸੀ, ਤਾਂ ਜੋ ਬਾਕੀ ਬੱਚਿਆਂ ਵਿੱਚ ਵੀ ਅੱਗੇ ਵਧਣ ਦਾ ਉਤਸ਼ਾਹ ਪੈਦਾ ਹੋ ਸਕੇ। ਇਸ ਪ੍ਰੋਗਰਾਮ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਅਮਰਪਾਲ ਸਿੰਘ ਜੀ ਆਪਣੀ ਧਰਮ ਪਤਨੀ ਸਮੇਤ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਰਾਸਾ ਯੂਕੇ ਦੀ ਟੀਮ ਅਤੇ ਡਾਕਟਰ ਮੰਗਲ ਸਿੰਘ ਕਿਸਨਪੁਰੀ ਅਤੇ ਡਾਇਰੈਕਟਰ – ਪ੍ਰਿੰਸੀਪਲ ਡਾ.ਅਮਰਪ੍ਰੀਤ ਕੌਰ ਵੱਲੋਂ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ. ਮੁੱਖ ਮਹਿਮਾਨਾਂ ਦੇ ਆਡੀਟੋਰੀਅਮ ਹਾਲ ਵਿਖੇ ਪਹੁੰਚਣ ‘ਤੇ ਐਨ.ਸੀ.ਸੀ. (NCC) ਕੈਡਿਟਾਂ ਦੀ ਅਗਵਾਈ ਹੇਠ ਅਤੇ ਪੰਜਾਬੀ ਸੱਭਿਆਚਾਰ ਦੇ ਰੰਗ ਬਿਖੇਰਦਿਆਂ ਸ਼ਾਨਦਾਰ ਸਵਾਗਤ ਕੀਤਾ ਗਿਆ। ਸੇਂਟ ਸੋਲਜਰ ਇਲਾਈਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ  ਦੇ ਬੱਚਿਆਂ ਨੇ ਵੱਖ-ਵੱਖ ਸਵਾਗਤੀ ਧੁਨਾਂ ਅਤੇ ਗਿੱਧੇ ਦੇ ਬੋਲਾਂ ਰਾਹੀਂ ਆਏ ਹੋਏ ਮਹਿਮਾਨਾਂ ਦਾ ਮਨ ਮੋਹ ਲਿਆ। ਸਕੂਲ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕੀਤੇ ਗਏ। ਸਮਾਰੋਹ ਦੀ ਸ਼ੁਰੂਆਤ ਸਾਰੇ ਹਾਜ਼ਰ ਪ੍ਰਿੰਸੀਪਲਾਂ ਦੀ ਮੌਜੂਦਗੀ ਵਿੱਚ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਮੰਚ ਦਾ ਸੰਚਾਲਨ ਪ੍ਰਿੰਸੀਪਲ ਐਚ. ਐਸ. ਕਠਾਨੀਆ ਜੀ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ। ਪ੍ਰੋਗਰਾਮ ਦੇ ਸ਼ੁਰੂ ਵਿੱਚ ਰਾਸਾ ਯੂਕੇ ਪੰਜਾਬ ਦੇ ਪ੍ਰਧਾਨ ਪ੍ਰਿੰਸੀਪਲ ਰਵੀ ਸ਼ਰਮਾ ਜੀ ਵੱਲੋਂ ਆਏ ਹੋਏ ਮੁੱਖ ਮਹਿਮਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸਾਹਿਬ, ਉਨ੍ਹਾਂ ਦੀ ਧਰਮ ਪਤਨੀ, ਸਾਰੇ ਅਹੁਦੇਦਾਰਾਂ ਅਤੇ ਪ੍ਰਿੰਸੀਪਲਾਂ ਨੂੰ ਜੀ ਆਇਆਂ ਨੂੰ ਆਖਿਆ ਗਿਆ। ਇਸ ਮੌਕੇ ਉਨ੍ਹਾਂ ਨੇ ਚੇਅਰਮੈਨ ਸਾਹਿਬ ਨੂੰ ਆਪਣੀ ਐਸੋਸੀਏਸ਼ਨ (ਰਾਸਾ) ਦੇ ਕੰਮਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀਆਂ ਵਿਸ਼ੇਸ਼ ਗੱਲਾਂ ਉੱਪਰ ਬੜੀ ਬਾਰੀਕੀ ਨਾਲ ਚਾਨਣਾ ਪਾਇਆ। ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਪਠਾਨੀਆ ਨੇ ਪ੍ਰੋਗਰਾਮ ਦੇ ਮੁੱਖ ਉਦੇਸ਼ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਜਿਨ੍ਹਾਂ ਬੱਚਿਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ 2026 ਵਿੱਚੋਂ ਸਟੇਟ ਮੈਰਿਟ ਹਾਸਲ ਕੀਤੀ ਹੈ, ਉਨ੍ਹਾਂ ਨੂੰ ਬੋਰਡ ਦੇ ਚੇਅਰਮੈਨ ਵੱਲੋਂ “ਮੈਰਿਟ ਰਤਨ ਐਵਾਰਡ” ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਰਾਸਾ ਵੱਲੋਂ ਇਨ੍ਹਾਂ ਬੱਚਿਆਂ ਦੀਆਂ ਉਮੀਦਾਂ ਅਤੇ ਲੋੜਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਸਮਾਂਰੋਹ ਵਿੱਚ ਬੋਲਦਿਆਂ ਡਾਕਟਰ ਅਮਰਪਾਲ ਸਿੰਘ ਨੇ ਕਿਹਾ ਕਿ ਰਾਸਾ ਯੂਕੇ ਦੇ ਸਕੂਲਾਂ ਦਾ ਸਿੱਖਿਆ ਦੇ ਖੇਤਰ ਵਿੱਚ ਬਹੁਤ ਵੱਡਾ ਅਸਥਾਨ ਹੈ ਅਤੇ ਇਹ ਵਿਦਿਆ ਦੇ ਖੇਤਰ ਵਿੱਚ ਅਤੇ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ  ਸਮਾਰੋਹ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਨਿਭਾਉਣ ਲਈ ਪ੍ਰਿੰਸੀਪਲ ਅਸ਼ਵਨੀ ਅਵਸਥੀ, ਪ੍ਰਿੰਸੀਪਲ ਪ੍ਰਦੀਪ ਸ਼ਰਮਾ, ਪ੍ਰਿੰਸੀਪਲ ਵਿਨੋਦ ਕਾਲੀਆ ਅਤੇ ਵੱਖ-ਵੱਖ ਸਕੂਲਾਂ ਤੋਂ ਆਏ ਪ੍ਰਿੰਸੀਪਲਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਪ੍ਰੋਗਰਾਮ ਦੇ ਅਖੀਰ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਅਮਰਪਾਲ ਸਿੰਘ ਜੀ ਨੂੰ ਐਸੋਸੀਏਸ਼ਨ ਵੱਲੋਂ “ਗਲੋਬਲ ਅੰਬੈਸਡਰ ਪੰਜਾਬੀ ਓਲੰਪੀਆਡ” ਦੇ ਵਜੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੇ ਨਾਲ ਆਈ ਉਨ੍ਹਾਂ ਦੀ ਧਰਮ ਪਤਨੀ ਨੂੰ ਵੀ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਰਡ ਦੇ ਅਸਿਸਟੈਂਟ ਸੈਕਟਰੀ ਸੰਦੀਪ ਵਰਮਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਸਮਾਰੋਹ ਵਿੱਚ ਰਾਸਾ ਐਸੋਸੀਏਸ਼ਨ ਦੇ ਪੰਜਾਬ ਅਤੇ ਜ਼ਿਲ੍ਹਾ ਪੱਧਰ ਦੇ ਹੇਠ ਲਿਖੇ ਅਹੁਦੇਦਾਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ: * ਸਰਦਾਰ ਹਰਪਾਲ ਸਿੰਘ ਯੂਕੇ (ਚੇਅਰਮੈਨ, ਪੰਜਾਬ), ਡੀ. ਐਸ. ਪਠਾਨੀਆ (ਵਾਈਸ ਚੇਅਰਮੈਨ, ਪੰਜਾਬ), ਪ੍ਰਿੰਸੀਪਲ ਚਰਨਜੀਤ ਸਿੰਘ ਹੁੰਦਲ (ਵਾਈਸ ਪ੍ਰਧਾਨ, ਪੰਜਾਬ), ਪ੍ਰਿੰਸੀਪਲ ਦਿਲਬਾਗ ਸਿੰਘ (ਕੈਸ਼ੀਅਰ, ਪੰਜਾਬ), ਪ੍ਰਿੰਸੀਪਲ ਸਲਵਾਨ ਸ਼ਰਮਾ (ਟੀਮ ਪ੍ਰਬੰਧਕ, ਪੰਜਾਬ)। ਮੁੱਖ ਸਲਾਹਕਾਰ: ਪ੍ਰਿੰਸੀਪਲ ਨਗੀਨ ਸਿੰਘ BLL, ਪ੍ਰਿੰਸੀਪਲ ਪਰਮਿੰਦਰ ਸਿੰਘ ਸੰਧੂ, ਪ੍ਰਿੰਸੀਪਲ ਇੰਦਰਜੀਤ ਸਿੰਘ ਖੁਜਾਲਾ।  ਸਕੱਤਰ: ਪ੍ਰਿੰਸੀਪਲ ਜਸਬੀਰ ਸਿੰਘ ਸੋਹਲ, ਪ੍ਰਿੰਸੀਪਲ ਪਰਮਿੰਦਰ ਸਿੰਘ ਸੈਦੋਲੇਹਲ। ਜ਼ਿਲ੍ਹਾ ਅਤੇ ਤਹਿਸੀਲ ਲੀਡਰਸ਼ਿਪ: ਪ੍ਰਿੰਸੀਪਲ ਨਵਜੋਤ ਸਿੰਘ ਭੰਗੂ (ਸੀਨੀਅਰ ਮੀਤ ਪ੍ਰਧਾਨ ਅੰਮ੍ਰਿਤਸਰ), ਪ੍ਰਿੰਸੀਪਲ ਪ੍ਰਤੀਕ ਸਹਿਦੇਵ (ਮੀਤ ਪ੍ਰਧਾਨ), ਪ੍ਰਿੰਸੀਪਲ ਤੇਜਬੀਰ ਸਿੰਘ ਸੋਹਲ (ਜਨਰਲ ਸਕੱਤਰ ਜ਼ਿਲ੍ਹਾ ਅੰਮ੍ਰਿਤਸਰ), ਪ੍ਰਿੰਸੀਪਲ ਜਸਬੀਰ ਸਿੰਘ ਬਤਾਲਾ (ਸਕੱਤਰ ਜ਼ਿਲ੍ਹਾ ਅੰਮ੍ਰਿਤਸਰ), ਪ੍ਰਿੰਸੀਪਲ ਗੁਰਜੀਤ ਸਿੰਘ (ਪ੍ਰਧਾਨ ਤਹਿਸੀਲ ਬਾਬਾ ਬਕਾਲਾ), ਪ੍ਰਿੰਸੀਪਲ ਸ਼ਾਮਲਾਲ ਮਹਿਤਾ (ਜਨਰਲ ਸਕੱਤਰ ਬਾਬਾ ਬਕਾਲਾ), ਪ੍ਰਿੰਸੀਪਲ ਅਮਰਪ੍ਰੀਤ ਸਿੰਘ (ਪਧਾਨ ਤਹਿਸੀਲ ਮਜੀਠਾ), ਪ੍ਰਿੰਸੀਪਲ ਹਰਭਜਨ ਸਿੰਘ (ਜਨਰਲ ਸਕੱਤਰ ਮਜੀਠਾ), ਪ੍ਰਿੰਸੀਪਲ ਹਰਜਿੰਦਰ ਸਿੰਘ (ਪ੍ਰਧਾਨ ਤਹਿਸੀਲ ਅਜਨਾਲਾ), ਪ੍ਰਿੰਸੀਪਲ ਗੁਰਦਰਸ਼ਨ ਬਜਾਜ (ਮੀਤ ਪ੍ਰਧਾਨ ਅਜਨਾਲਾ), ਪ੍ਰਿੰਸੀਪਲ ਅਵਤਾਰ ਸਿੰਘ ਮਾਕੋਵਾਲ (ਜਨਰਲ ਸਕੱਤਰ ਅਜਨਾਲਾ), ਪ੍ਰਿੰਸੀਪਲ ਅਮਿਤ ਸ਼ਰਮਾ (ਪ੍ਰਧਾਨ ਤਹਿਸੀਲ ਅੰਮ੍ਰਿਤਸਰ) ਅਤੇ ਪ੍ਰਿੰਸੀਪਲ ਹਰਪ੍ਰੀਤ ਸਿੰਘ (ਜਨਰਲ ਸਕੱਤਰ ਤਹਿਸੀਲ ਅੰਮ੍ਰਿਤਸਰ)। ਪ੍ਰੋਗਰਾਮ ਦੇ ਅੰਤ ਵਿੱਚ ਜਨਰਲ ਸੈਕਟਰੀ ਪੰਜਾਬ ਰਾਸਾ ਗੁਰਮੁੱਖ ਸਿੰਘ ਅਰਜਨ ਮਾਂਗਾ ਜੀ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਇਹ ਵਿਸ਼ਵਾਸ ਦਿਵਾਇਆ ਕਿ ਰਾਸਾ ਐਸੋਸੀਏਸ਼ਨ ਹਮੇਸ਼ਾ ਇਸੇ ਤਰ੍ਹਾਂ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਦੇ ਨਾਲ ਪੰਜਾਬ ਦੇ ਸਕੂਲਾਂ ਅਤੇ ਸਿੱਖਿਆ ਦੇ ਸੁਧਾਰ ਲਈ ਕੰਮ ਕਰਦੀ ਰਹੇਗੀ।
  • Related Posts

    ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਹਲਕੇ ਨੂੰ ਸੜਕਾਂ ਦੇ ਵਿਕਾਸ ਲਈ ਵੱਡੀ ਸੌਗਾਤ- ਵਿਧਾਇਕ ਸੇਖੋਂ

    Spread the love

    Spread the loveਫ਼ਰੀਦਕੋਟ, 7 ਜੁਲਾਈ:(ਗੁਰਦੀਪ ਸਿੰਘ ਢਿੱਲੋਂ ) ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ…

    ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ ਲਈ ਯੋਗ ਨੌਜਵਾਨਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ

    Spread the love

    Spread the loveਫ਼ਰੀਦਕੋਟ, 7 ਜੁਲਾਈ(ਗੁਰਦੀਪ ਸਿੰਘ ਢਿੱਲੋਂ )  ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗਾਂ ਵਿੱਚ ਵਿਹਾਰਕ ਤਜਰਬਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ (ਪੀ.ਐੱਮ.ਆਈ.ਐੱਸ.)…

    Leave a Reply

    Your email address will not be published. Required fields are marked *