ਰੇਲਿੰਗ ਨਾ ਹੋਣ ਕਾਰਨ ਪੁਲ ਨੇੜੇ ਵਧਿਆ ਹਾਦਸਿਆਂ ਦਾ ਖਤਰਾ, ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ

Spread the love
ਜਗਰਾਉਂ:18 ਅਗਸਤ ( ਜਸਵਿੰਦਰ ਸਿੰਘ ਡਾਂਗੀਆ  )ਝਾਂਸੀ ਰਾਣੀ ਚੌਂਕ ਦੇ ਨੇੜੇ ਰੇਲਵੇ ਪੁਲ ਦੇ ਨਾਲ ਲੱਗੀ ਰੇਲਿੰਗ ਸੜਕ ਦੇ ਨਿਰਮਾਣ ਸਮੇਂ ਪੁੱਟ ਦਿੱਤੀ ਗਈ ਸੀ। ਸੜਕ ਬਣੇ ਨੂੰ ਕਰੀਬ ਚਾਰ ਮਹੀਨੇ ਬੀਤ ਚੁੱਕੇ ਹਨ, ਪਰ ਅਜੇ ਤੱਕ ਰੇਲਿੰਗ ਮੁੜ ਨਹੀਂ ਲਗਾਈ ਗਈ। ਇਸ ਕਾਰਨ ਪੁਲ ਦੇ ਨੇੜੇ ਹਾਦਸਿਆਂ ਦਾ ਖਤਰਾ ਲਗਾਤਾਰ ਬਣਿਆ ਹੋਇਆ ਹੈ ਅਤੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਦੋਂ ਪੀ.ਡਬਲਯੂ.ਡੀ. ਦੇ ਏ.ਐਕਸ.ਐੱਨ. ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਰੇਲਿੰਗ ਲਗਾਉਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਇੱਕ-ਦੋ ਦਿਨਾਂ ਵਿੱਚ ਰੇਲਿੰਗ ਲਗਵਾ ਦਿੱਤੀ ਜਾਵੇਗੀ। ਪਰ ਇਸ ਤੋਂ ਬਾਅਦ ਕਰੀਬ 15 ਦਿਨ ਬੀਤ ਜਾਣ ਦੇ ਬਾਵਜੂਦ ਵੀ ਕੰਮ ਸ਼ੁਰੂ ਨਹੀਂ ਹੋਇਆ। ਮੁੜ ਸੰਪਰਕ ਕਰਨ ’ਤੇ ਏ.ਐਕਸ.ਐੱਨ. ਵੱਲੋਂ ਜੇ.ਈ. ਕਰਮਜੀਤ ਸਿੰਘ ਦੀ ਡਿਊਟੀ ਲਗਾਉਣ ਦੀ ਗੱਲ ਕਹੀ ਗਈ। ਜਦੋਂ ਇਸ ਸਬੰਧੀ ਜੇ.ਈ. ਕਰਮਜੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਵੀ ਇੱਕ-ਦੋ ਦਿਨਾਂ ਵਿੱਚ ਕੰਮ ਕਰਵਾਉਣ ਦੀ ਗੱਲ ਕਹੀ ਗਈ, ਪਰ ਲੋਕਾਂ ਦਾ ਕਹਿਣਾ ਹੈ ਕਿ ਵਾਰ-ਵਾਰ ਭਰੋਸੇ ਦੇ ਬਾਵਜੂਦ ਰੇਲਿੰਗ ਲਗਾਉਣ ਦਾ ਕੰਮ ਅਜੇ ਤੱਕ ਲਟਕਿਆ ਹੋਇਆ ਹੈ। ਇਲਾਕਾ ਵਾਸੀਆਂ ਅਨੁਸਾਰ ਪੁਲ ਦੇ ਨੇੜੇ ਰੋਜ਼ਾਨਾ ਹਜ਼ਾਰਾਂ ਵਾਹਨ ਲੰਘਦੇ ਹਨ ਅਤੇ ਕਈ ਵਾਹਨ ਰੌਂਗ ਸਾਈਡ ਤੋਂ ਵੀ ਆਉਂਦੇ-ਜਾਂਦੇ ਹਨ। ਇਸ ਕਾਰਨ ਅਕਸਰ ਵਾਹਨ ਆਪਸ ਵਿੱਚ ਟਕਰਾਉਣ ਦੀ ਸਥਿਤੀ ਬਣ ਜਾਂਦੀ ਹੈ। ਲੋਕਾਂ ਵਿੱਚ ਤਕਰਾਰ ਦੇ ਮਾਮਲੇ ਵੀ ਸਾਹਮਣੇ ਆਉਂਦੇ ਰਹਿੰਦੇ ਹਨ। ਇਸ ਤੋਂ ਇਲਾਵਾ ਪੁਲ ਦੇ ਨਾਲ ਸੜਕ ’ਤੇ ਅਕਸਰ ਲੰਮਾ ਜਾਮ ਲੱਗਾ ਰਹਿੰਦਾ ਹੈ। ਲੋਕਾਂ ਦਾ ਸਵਾਲ ਹੈ ਕਿ ਕੀ ਪ੍ਰਸ਼ਾਸਨ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ? ਜੇਕਰ ਸਮੇਂ ਸਿਰ ਰੇਲਿੰਗ ਲਗਾ ਦਿੱਤੀ ਜਾਵੇ ਤਾਂ ਹਾਦਸਿਆਂ ਦੇ ਖਤਰੇ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਲੋਕਾਂ ਦੀ ਇਸ ਗੰਭੀਰ ਸਮੱਸਿਆ ਵੱਲ ਕਦੋਂ ਧਿਆਨ ਦਿੰਦਾ ਹੈ ਅਤੇ ਰੇਲਿੰਗ ਲਗਾਉਣ ਦਾ ਕੰਮ ਕਦੋਂ ਮੁਕੰਮਲ ਹੁੰਦਾ ਹੈ, ਜਾਂ ਫਿਰ ਕਿਸੇ ਵੱਡੇ ਹਾਦਸੇ ਤੋਂ ਬਾਅਦ ਹੀ ਪ੍ਰਸ਼ਾਸਨ ਦੀ ਨੀਂਦ ਖੁੱਲ੍ਹੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *