ਲਘੂ ਉਦਯੋਗ ਭਾਰਤੀ ਦੀ 9ਵੀਂ ਮਹੀਨਾਵਾਰ ਮੀਟਿੰਗ ਦੌਰਾਨ ਫਗਵਾੜਾ ਦੇ ਉਦਯੋਗਪਤੀਆਂ ਨੇ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ ਅੱਗੇ ਰੱਖੀਆਂ ਸਮੱਸਿਆਵਾਂ * ਬਿਜਲੀ ਕੱਟਾਂ, ਟਰੈਫਿਕ, ਟੁੱਟੀਆਂ ਸੜਕਾਂ ਤੇ ਕੂੜੇ ਦੀ ਸਮੱਸਿਆ ਤੋਂ ਰਾਹਤ ਦਾ ਮਿਲਿਆ ਭਰੋਸਾ

Spread the love
ਫਗਵਾੜਾ 3 ਸਤੰਬਰ ( ਪ੍ਰੀਤ ਕੌਰ ਪ੍ਰੀਤੀ        ) ਲਘੂ ਉਦਯੋਗ ਭਾਰਤੀ ਫਗਵਾੜਾ ਦੀ 9ਵੀਂ ਮਹੀਨਾਵਾਰ ਮੀਟਿੰਗ ਸ਼ਾਖਾ ਪ੍ਰਧਾਨ ਇੰਦਰ ਪਾਲ ਖੁਰਾਨਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਇਸ ਦੌਰਾਨ ਉਦਯੋਗਾਂ ਨੂੰ ਪ੍ਰਭਾਵਿਤ ਕਰ ਰਹੇ ਰੋਜਾਨਾ ਦੇ ਵਾਰ-ਵਾਰ ਬਿਜਲੀ ਕੱਟ, ਸ਼ਹਿਰ ਦੀ ਟਰੈਫਿਕ ਵਿਵਸਥਾ, ਟੁੱਟੀਆਂ ਸੜਕਾਂ, ਨਾਜਾਇਜ਼ ਕਬਜ਼ਿਆਂ ਅਤੇ ਸੜਕਾਂ ਕਿਨਾਰੇ ਸੁੱਟੇ ਜਾ ਰਹੇ ਕੂੜੇ ਸਬੰਧੀ ਮੁੱਦੇ ਗੰਭੀਰਤਾ ਨਾਲ ਉਠਾਏ। ਮੀਟਿੰਗ ’ਚ ਮੁੱਖ ਮਹਿਮਾਨ ਵਜੋਂ ਪਹੁੰਚੇ ਲੋਕਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਉਠਾਏ ਗਏ ਸਾਰੇ ਜਾਇਜ਼ ਅਤੇ ਲੋਕ ਹਿਤ ਨਾਲ ਜੁੜੇ ਮਸਲਿਆਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ’ਚ ਲਿਆ ਕੇ ਤਰਜੀਹ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਮੀਟਿੰਗ ਦੌਰਾਨ ਉਦਯੋਗਿਕ ਖੇਤਰਾਂ ’ਚ ਵਾਰ-ਵਾਰ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਇੰਡਸਟਰੀ ਦੇ ਕੰਮਕਾਜ ’ਤੇ ਪੈ ਰਹੇ ਮਾੜੇ ਪ੍ਰਭਾਵ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਉਦਯੋਗਪਤੀਆਂ ਨੇ ਕਿਹਾ ਕਿ ਨਿਰਵਿਘਨ ਬਿਜਲੀ ਸਪਲਾਈ ਉਦਯੋਗਿਕ ਉਤਪਾਦਨ ਅਤੇ ਕਾਰੋਬਾਰ ਲਈ ਬੇਹੱਦ ਜ਼ਰੂਰੀ ਹੈ। ਇਸ ਤੋਂ ਇਲਾਵਾ ਸ਼ਹਿਰ ’ਚ ਵਧ ਰਹੀ ਟਰੈਫਿਕ ਸਮੱਸਿਆ ਅਤੇ ਭਾਰੀ ਉਦਯੋਗਿਕ ਤੇ ਵਪਾਰਕ ਆਵਾਜਾਈ ਵਾਲੇ ਇਲਾਕਿਆਂ ’ਚ ਬਿਹਤਰ ਟਰੈਫਿਕ ਪ੍ਰਬੰਧਾਂ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ। ਮੀਟਿੰਗ ’ਚ ਕਈ ਸੜਕਾਂ ਦੀ ਖਸਤਾ ਹਾਲਤ ਦਾ ਮੁੱਦਾ ਗੰਭੀਰਤਾ ਦੇ ਨਾਲ ਚੁੱਕਿਆ ਗਿਆ। ਬੁਲਾਰਿਆਂ ਨੇ ਕਿਹਾ ਕਿ ਸੜਕਾਂ ਦੀ ਮਾੜੀ ਹਾਲਤ ਕਾਰਨ ਉਦਯੋਗਿਕ ਵਾਹਨਾਂ ਦੇ ਨਾਲ-ਨਾਲ ਆਮ ਲੋਕਾਂ ਅਤੇ ਐਮਰਜੈਂਸੀ ਸੇਵਾਵਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਨਾਜਾਇਜ਼ ਕਬਜ਼ਿਆਂ ਕਾਰਨ ਸੜਕਾਂ ਦੇ ਸੁੰਗੜਨ ਅਤੇ ਆਵਾਜਾਈ ’ਚ ਪੈਦਾ ਹੋ ਰਹੀਆਂ ਰੁਕਾਵਟਾਂ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਚੁੱਕਿਆ ਗਿਆ। ਉਦਯੋਗਪਤੀਆਂ ਨੇ ਮੈਂਬਰ ਪਾਰਲੀਮੈਂਟ ਅਤੇ ਆਮ ਆਦਮੀ ਪਾਰਟੀ ਵਿਧਾਨਸਭਾ ਹਲਕਾ ਫਗਵਾੜਾ ਦੇ ਇੰਚਾਰਜ ਡਾ. ਰਾਜਕੁਮਾਰ ਤੋਂ ਮੰਗ ਕੀਤੀ ਕਿ ਜਨਤਕ ਹਿੱਤ ਨੂੰ ਧਿਆਨ ’ਚ ਰੱਖਦਿਆਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਪ੍ਰਭਾਵਸ਼ਾਲੀ ਅਤੇ ਲਗਾਤਾਰ ਕਾਰਵਾਈ ਯਕੀਨੀ ਬਣਾਈ ਜਾਵੇ। ਇਸੇ ਤਰ੍ਹਾਂ ਸੜਕਾਂ ਦੇ ਕਿਨਾਰਿਆਂ ’ਤੇ ਸੁੱਟੇ ਜਾ ਰਹੇ ਕੂੜੇ ਕਾਰਨ ਸ਼ਹਿਰ ਦੀ ਸਵੱਛਤਾ ਅਤੇ ਵਾਤਾਵਰਣ ’ਤੇ ਪੈ ਰਹੇ ਮਾੜੇ ਪ੍ਰਭਾਵ ਬਾਰੇ ਵੀ ਚਰਚਾ ਹੋਈ। ਉਦਯੋਗਪਤੀਆਂ ਨੇ ਮੰਗ ਕੀਤੀ ਕਿ ਕੂੜੇ ਦੀ ਨਿਯਮਤ ਚੁਕਾਈ ਯਕੀਨੀ ਬਣਾਈ ਜਾਵੇ ਅਤੇ ਸੜਕਾਂ ਕਿਨਾਰੇ ਕੂੜਾ ਸੁੱਟਣ ਤੋਂ ਰੋਕਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ। ਹਾਜਰੀਨ ਨੂੰ ਸੰਬੋਧਨ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਉਦਯੋਗਪਤੀਆਂ ਵੱਲੋਂ ਰੱਖੇ ਗਏ ਮਸਲਿਆਂ ਨੂੰ ਸਬੰਧਤ ਵਿਭਾਗਾਂ ਨਾਲ ਗੱਲ ਕਰਕੇ ਲੋੜੀਂਦੀ ਕਾਰਵਾਈ ਨੂੰ ਤਰਜੀਹ ਦੇ ਅਧਾਰ ‘ਤੇ ਅਮਲ ਵਿੱਚ ਲਿਆਉਣ ਦਾ ਭਰੋਸਾ ਦਿੱਤਾ। ਡਾ. ਰਾਜਕੁਮਾਰ ਦੇ ਨਾਲ ਪਹੁੰਚੇ ਮੇਅਰ ਰਾਮਪਾਲ ਉੱਪਲ, ਡਿਪਟੀ ਮੇਅਰ ਵਿੱਕੀ ਸੂਦ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਨੁਰਾਗ ਮਨਖੰਡ ਨੇ ਵੀ ਆਪਣੇ ਵਢਮੁੱਲੇ ਵਿਚਾਰ ਸਾਂਝੇ ਕੀਤੇ ਅਤੇ ਸ਼ਹਿਰ ਦੀ ਇੰਡਸਟਰੀ ਅਤੇ ਆਮ ਲੋਕਾਂ ਨਾਲ ਸਬੰਧਤ ਸਾਰੀਆਂ ਮੁਸ਼ਕਿਲਾਂ ਨੂੰ ਆਪੋ ਆਪਣੇ ਪੱਧਰ ‘ਤੇ ਦੂਰ ਕਰਨ ਲਈ ਪੁਰਜੋਰ ਯਤਨ ਕਰਨ ਦਾ ਭਰੋਸਾ ਦਿੱਤਾ। ਅਖੀਰ ਵਿੱਚ ਲਘੂ ਉਦਯੋਗ ਭਾਰਤੀ ਦੇ ਪ੍ਰਧਾਨ ਆਈ.ਪੀ. ਖੁਰਾਨਾ ਨੇ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਮੀਟਿੰਗ ’ਚ ਸ਼ਾਮਲ ਹੋਣ ਅਤੇ ਉਦਯੋਗਿਕ ਭਾਈਚਾਰੇ ਦੀਆਂ ਸਮੱਸਿਆਵਾਂ ਪ੍ਰਤੀ ਸਕਾਰਾਤਮਕ ਰਵੱਈਆ ਅਪਣਾਉਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਦਯੋਗਿਕ ਵਿਕਾਸ ਅਤੇ ਸ਼ਹਿਰ ਦਾ ਨਾਗਰਿਕ ਵਿਕਾਸ ਇਕ-ਦੂਜੇ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਮੀਟਿੰਗ ’ਚ ਰੱਖੇ ਗਏ ਸਾਰੇ ਮਸਲਿਆਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾ ਕੇ ਜਲਦ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਪੰਕਜ ਗੌਤਮ, ਅਸ਼ੋਕ ਸੇਠੀ, ਮੁਖਿੰਦਰ ਸਿੰਘ, ਅਰਵਿੰਦ ਬੱਗਾ, ਅਸ਼ੋਕ ਗੁਪਤਾ, ਪਵਨ ਕੁਮਾਰ ਕਾਲੜਾ, ਸੁਬੋਧ ਸੋਬਤੀ, ਪਰਮਿੰਦਰ ਸਿੰਘ ਕੁੰਦੀ, ਰਾਮ ਮਖੇਜਾ, ਸੁਮਿਤ ਸ਼ਰਮਾ, ਰਜਿੰਦਰ ਸੋਂਧੀ, ਅਨੁਜ ਜੈਨ, ਕੁਲਵੰਤ ਨੰਨਰਾ, ਸੁਰਿੰਦਰ ਚਾਵਲਾ, ਵਰਿੰਦਰ ਅਰੋੜਾ, ਅਲੋਕ ਸੇਠੀ, ਰੰਜਨ ਜਲੋਟਾ, ਰਾਜੇਸ਼ ਚੱਢਾ, ਅਸ਼ਵਨੀ ਕੰਸਾਰਾ, ਰਾਕੇਸ਼ ਸੂਦ, ਆਈ.ਐੱਮ. ਸ਼ਰਮਾ, ਹਰਭਜਨ ਲੱਕੀ ਸਮੇਤ ਵੱਡੀ ਗਿਣਤੀ ’ਚ ਪਤਵੰਤੇ ਹਾਜ਼ਰ ਸਨ।
ਤਸਵੀਰ – ਫਗਵਾੜਾ ਵਿਖੇ ਆਯੋਜਿਤ ਲਘੂ ਉਦਯੋਗ ਭਾਰਤੀ ਦੀ 9ਵੀਂ ਮਹੀਨਾਵਾਰ ਮੀਟਿੰਗ ਦੇ ਦ੍ਰਿਸ਼।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *