ਲਿਟਲ ਐਂਜਲ ਸਕੂਲ ਮੁੱਲਾਂਪੁਰ ‘ਚ ਤੀਆਂ ਦਾ ਤਿਉਹਾਰ ਸੱਭਿਆਚਾਰਕ ਰੰਗਾਂ ਨਾਲ ਮਨਾਇਆ

Spread the love
ਕੁਰਾਲੀ 13 ਅਗਸਤ  (ਜਗਦੇਵ ਸਿੰਘ )ਲਿਟਲ ਐਂਜਲ ਪਬਲਿਕ ਸਕੂਲ, ਮੁੱਲਾਂਪੁਰ ਗਰੀਬਦਾਸ ਵਿਖੇ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਪੰਜਾਬੀ ਸੱਭਿਆਚਾਰਕ ਰੰਗਾਂ ਵਿੱਚ ਰੰਗਿਆ ਹੋਇਆ ਸੀ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਪਹਿਨ ਕੇ ਸਮਾਗਮ ਦੀ ਸ਼ਾਨ ਵਧਾਈ।ਸਮਾਗਮ ਦੌਰਾਨ ਪੰਜਾਬੀ ਲੋਕ-ਗੀਤਾਂ, ਸੰਗੀਤ ਅਤੇ ਨਾਚ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। ਅਧਿਆਪਕਾਂ ਵੱਲੋਂ ਕੀਤੇ ਗਏ ਜੋਸ਼ ਭਰੇ ਡਾਂਸ ਨੂੰ ਦੇਖ ਕੇ ਵਿਦਿਆਰਥੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਅੰਤ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਡਾਂਸ ਕੀਤਾ ਜਿਸ ਨਾਲ ਸਮਾਗਮ ਹੋਰ ਵੀ ਯਾਦਗਾਰ ਬਣ ਗਿਆ।ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਪੂਜਾ ਗਾਂਧੀ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਬੱਚਿਆਂ ਨੂੰ ਆਪਣੀਆਂ ਜੜ੍ਹਾਂ, ਵਿਰਸੇ ਅਤੇ ਪੰਜਾਬੀ ਰਵਾਇਤਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਮਾਗਮ ਨੂੰ ਸਫਲ ਬਣਾਉਣ ਲਈ ਸਾਰੇ ਅਧਿਆਪਕਾਂ ਦੀ ਮਿਹਨਤ ਅਤੇ ਟੀਮ ਵਰਕ ਦੀ ਪ੍ਰਸ਼ੰਸਾ ਕੀਤੀ।ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ *ਸਿਮਰਜੀਤ ਕੌਰ, ਆਰਜ਼ੂ ਥਾਪਰ, ਕੁਲਵਿੰਦਰ ਡੋਗਰਾ, ਗੀਤਾ ਸੈਣੀ, ਮਨਪ੍ਰੀਤ ਕੌਰ, ਰੁਪਿੰਦਰ ਕੌਰ, ਕੁਲਵਿੰਦਰ ਕੌਰ, ਸਰਿਤਾ ਕੁਮਾਰੀ, ਨੇਹਾ ਥਾਪਰ, ਅੰਕਿਤਾ ਸ਼ਰਮਾ, ਅਨੁਦੀਪ ਅਤੇ ਸ਼ਗੁਨ* ਦਾ ਵਿਸ਼ੇਸ਼ ਯੋਗਦਾਨ ਰਿਹਾ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਲਗਾਤਾਰ ਕਰਵਾਏ ਜਾਂਦੇ ਰਹਿਣਗੇ।
  • Related Posts

    ਸਿਵਲ ਹਸਪਤਾਲ ਬਲਾਚੌਰ ਵਿੱਚ 64 ਲੱਖ ਦੇ ਵਿਕਾਸ ਕਾਰਜਾਂ ਨਾਲ ਸਿਹਤ ਸਹੂਲਤਾਂ ਹੋਣਗੀਆਂ ਮਜ਼ਬੂਤ , ਚੈਅਰਮੈਨ ਗੁਰਪ੍ਰੀਤ ਸਿੰਘ ਸੈਣੀ।

    Spread the love

    Spread the love ਬਲਾਚੌਰ 16 ਸਤੰਬਰ (ਜਤਿੰਦਰਪਾਲ ਸਿੰਘ ਕਲੇਰ ) ਸਿਵਲ ਹਸਪਤਾਲ ਬਲਾਚੌਰ ਵਿਖੇ ਲੋਕਾਂ ਨੂੰ ਬਿਹਤਰ ਅਤੇ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕੁੱਲ 64 ਲੱਖ ਦੀ…

    ਡੇਂਗੂ ਅਤੇ ਚਿਕਨਗੂਨੀਆ ਇਲਾਜ ਯੋਗ ਬਿਮਾਰੀਆਂ ਹਨ 

    Spread the love

    Spread the love ਨੂਰਪੁਰ ਬੇਦੀ 16 ਸਤੰਬਰ (ਦਲਜੀਤ ਚਨੌਲੀ ) ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ, ਸਿਵਲ ਸਰਜਨ ਵਿਵੇਕ ਕੁਮਾਰ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ ਹਰਪ੍ਰੀਤ ਕੌਰ ਦੀ ਯੋਗ ਅਗਵਾਈ…

    Leave a Reply

    Your email address will not be published. Required fields are marked *