ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ ਲੋਕ ਮਿਲਣੀਆਂ ਵਿੱਚ ਉਮੜਿਆ ਜਨ-ਸੈਲਾਬ, ਲੋਕਾਂ ਵੱਲੋਂ ਭਰਵਾਂ ਹੁੰਗਾਰਾ ਹਲਕਾ ਜੰਡਿਆਲਾ ਗੁਰੂ ਦੇ ਲੋਕਾਂ ਵੱਲੋਂ ਦਿੱਤਾ ਗਿਆ ਪਿਆਰ, ਸਤਿਕਾਰ ਅਤੇ ਭਰੋਸਾ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ – ਹਰਭਜਨ ਸਿੰਘ ਈ.ਟੀ.ਓ.

Spread the love
ਜੰਡਿਆਲਾ ਗੁਰੂ/ਅੰਮ੍ਰਿਤਸਰ, 14 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ `ਤੇ ਹੱਲ ਕਰਨ ਦੇ ਮੰਤਵ ਨਾਲ ਰੋਜ਼ਾਨਾ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਹਲਕੇ ਦੇ ਪਿੰਡ ਗਦਲੀ, ਰਾਣਾ ਕਾਲਾ, ਜੱਬੋਵਾਲ, ਸੂਰੋ ਪੱਡਾ, ਚੂੰਗ, ਮਹਿਤਾ ਚੌਂਕ ਅਤੇ ਬੁੱਟਰ ਖੁਰਦ ਵਿਖੇ ਲੋਕ ਮਿਲਣੀਆਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਲੋਕ ਮਿਲਣੀਆਂ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਪਿੰਡ ਪੱਧਰ ਦੀਆਂ ਇਹ ਮੀਟਿੰਗਾਂ ਲੋਕਾਂ ਦੇ ਭਾਰੀ ਉਤਸ਼ਾਹ ਅਤੇ ਭਰਵੇਂ ਇਕੱਠ ਕਾਰਨ ਰੈਲੀਆਂ ਦਾ ਰੂਪ ਧਾਰ ਗਈਆਂ। ਲੋਕਾਂ ਨੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦਾ ਭਰਪੂਰ ਸਵਾਗਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਦਿੱਤਾ ਗਿਆ ਪਿਆਰ, ਸਤਿਕਾਰ ਅਤੇ ਭਰੋਸਾ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਹਰ ਪਰਿਵਾਰ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਹਲਕਾ ਜੰਡਿਆਲਾ ਗੁਰੂ ਵਿੱਚ ਵੀ ਇਨ੍ਹਾਂ ਖੇਤਰਾਂ ਵਿੱਚ ਮਹੱਤਵਪੂਰਨ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਇਨ੍ਹਾਂ ਨੂੰ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਅਤੇ ਗਰੰਟੀਆਂ ਨੂੰ ਪੂਰਾ ਕਰਨ ਲਈ ਇਮਾਨਦਾਰੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦੌਰਾਨ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਮਰਥਨ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਵੀ ਵੱਡੀ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਪੰਜਾਬ ਸਰਕਾਰ ਦੀ ਕਾਰਜ-ਸ਼ੈਲੀ ਦਾ ਅਹਿਮ ਹਿੱਸਾ ਹੈ ਅਤੇ ਇਹ ਲੋਕ ਮਿਲਣੀਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ।
  • Related Posts

    ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੇ ਚਿਹਰੇ ਨੂੰ ਮੂਹਰੇ ਲਿਆਉਣਾ ਸਮੇਂ ਦੀ ਮੁੱਖ ਮੰਗ: ਮਦਨ ਮੀਲੂ ਟੌਂਸਾ ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਟੌਂਸਾ ਵਿਖੇ ਕੀਤੀ ਅਹਿਮ ਮੀਟਿੰਗ; ਕਿਹਾ– ਟਿਕਟ ਚਾਹੇ ਕਿਸੇ ਵੀ ਸਥਾਨਕ ਆਗੂ ਨੂੰ ਮਿਲੇ, ਪਰ ਪੰਜਾਬ ਦੀ ਵਾਗਡੋਰ ਸਾਬਕਾ ਮੁੱਖ ਮੰਤਰੀ ਹੱਥ ਸੌਂਪਣੀ ਜ਼ਰੂਰੀ

    Spread the love

    Spread the love ਬਲਾਚੌਰ, 15 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਮਦਨ ਮੀਲੂ ਟੌਂਸਾ ਵੱਲੋਂ ਪਿੰਡ ਟੌਂਸਾ ਵਿਖੇ ਸਾਥੀਆਂ ਸਮੇਤ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ…

    ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਟ੍ਰਾਂਸਪੋਰਟ ਖੇਤਰ ‘ਚ ਵੱਡੀ ਪੁਲਾਂਘ, 696 ਨਵੀਂਆਂ ਬੱਸਾਂ ਦਾ ਦਿੱਤਾ ਆਰਡਰ: ਚੇਅਰਮੈਨ ਸਤਨਾਮ ਜਲਾਲਪੁਰ

    Spread the love

    Spread the love ਨਵਾਂਸ਼ਹਿਰ, 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਟ੍ਰਾਂਸਪੋਰਟ ਖੇਤਰ ਵਿੱਚ ਸੁਧਾਰ ਲਿਆਉਣ ਲਈ ਇੱਕ ਇਤਿਹਾਸਕ…

    Leave a Reply

    Your email address will not be published. Required fields are marked *