ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਸਨਮਾਨਿਤ ਕਰਕੇ ਦਿੱਤੀਆਂ ਸ਼ੁਭਕਾਮਨਾਵਾਂ

Spread the love
ਅੰਮ੍ਰਿਤਸਰ, 18 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ]   =ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਨਿਯੁਕਤ ਕੀਤੇ ਗਏ ਨਵ-ਨਿਯੁਕਤ ਚੇਅਰਮੈਨਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਚੇਅਰਮੈਨਾਂ ਦੀ ਨਿਯੁਕਤੀ ਦਾ ਉਦੇਸ਼ ਸਮਾਜ ਦੇ ਹਰੇਕ ਵਰਗ ਦੀਆਂ ਸਮੱਸਿਆਵਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨਾ ਅਤੇ ਸਰਕਾਰੀ ਭਲਾਈ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣਾ ਹੈ।ਲੋਕ ਨਿਰਮਾਣ ਮੰਤਰੀ ਨੇ ਨਵ-ਨਿਯੁਕਤ ਚੇਅਰਮੈਨਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣ ਦੀ ਅਪੀਲ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਪਣੇ-ਆਪਣੇ ਬੋਰਡਾਂ ਰਾਹੀਂ ਲੋਕ ਭਲਾਈ ਲਈ ਅਹਿਮ ਭੂਮਿਕਾ ਨਿਭਾਉਣਗੇ।ਇਸ ਮੌਕੇ ਨਿਯੁਕਤ ਕੀਤੇ ਗਏ ਚੇਅਰਮੈਨਾਂ ਵਿੱਚ ਸ੍ਰੀ ਜਰਨੈਲ ਸਿੰਘ (ਰਾਮਗੜ੍ਹੀਆ ਵੈੱਲਫੇਅਰ ਬੋਰਡ), ਸ੍ਰੀ ਗੁਰਦੀਪ ਚੰਦ (ਸੈਣੀ ਵੈੱਲਫੇਅਰ ਬੋਰਡ), ਸ੍ਰੀ ਸਤਬੀਰ ਸਿੰਘ (ਸਪੋਰਟਸ ਵੈੱਲਫੇਅਰ ਬੋਰਡ), ਸ੍ਰੀ ਰੋਬਿਨ (ਸੁਨਿਆਰ/ਸਵਰਣਕਾਰ ਵੈੱਲਫੇਅਰ ਬੋਰਡ), ਸ੍ਰੀ ਸੁਨੀਲ ਕੁਮਾਰ (ਵਿਮੁਕਤ ਜਾਤੀ ਵੈੱਲਫੇਅਰ ਬੋਰਡ), ਸ੍ਰੀ ਹਰਜੀਤ ਸਿੰਘ (ਬਾਜ਼ੀਗਰ ਵੈੱਲਫੇਅਰ ਬੋਰਡ), ਸ੍ਰੀ ਜੈ ਦੇਵ (ਬ੍ਰਾਹਮਣ ਵੈੱਲਫੇਅਰ ਬੋਰਡ), ਸ੍ਰੀ ਵਿਪਿਨਦੀਪ ਸਿੰਘ (ਦਲਿਤ ਵਿਕਾਸ ਬੋਰਡ), ਸ੍ਰੀ ਆਲਮ ਦੀਨ (ਗੁੱਜਰ ਵੈੱਲਫੇਅਰ ਬੋਰਡ), ਸ੍ਰੀ ਤੇਜਦੀਪ ਸਿੰਘ ਬਿੱਟੂ (ਕੰਬੋਜ ਵੈੱਲਫੇਅਰ ਬੋਰਡ), ਸ੍ਰੀ ਜਤਿੰਦਰ ਕੁਮਾਰ (ਖੱਤਰੀ ਵੈੱਲਫੇਅਰ ਬੋਰਡ), ਸ੍ਰੀ ਸਾਹਿਬ ਸਿੰਘ (ਮਸੀਹ ਵੈੱਲਫੇਅਰ ਬੋਰਡ), ਸ੍ਰੀ ਮੱਖਣ ਦੀਨ (ਮੁਸਲਿਮ ਵੈੱਲਫੇਅਰ ਬੋਰਡ) ਅਤੇ ਸ੍ਰੀ ਮਲਕੀਤ ਸਿੰਘ ਬੰਡਾਲਾ (ਪ੍ਰਜਾਪਤ ਵੈੱਲਫੇਅਰ ਬੋਰਡ) ਸ਼ਾਮਲ ਹਨ।ਇਸ ਮੌਕੇ ਨਵ-ਨਿਯੁਕਤ ਚੇਅਰਮੈਨਾਂ ਨੇ ਪੰਜਾਬ ਸਰਕਾਰ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ-ਆਪਣੇ ਬੋਰਡਾਂ ਰਾਹੀਂ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *