ਲੋਕ ਮਿਲਣੀ ਦੌਰਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Spread the love
ਕੋਟਕਪੂਰਾ, 18 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 12, ਲੱਕੜ ਕੰਡਾ ਨੇੜੇ ਗੁਰਦੁਆਰਾ ਸਾਹਿਬ ਅਤੇ ਵਾਰਡ ਨੰਬਰ 15 ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਮਸਲੇ ਸਪੀਕਰ ਸ. ਸੰਧਵਾਂ ਦੇ ਧਿਆਨ ਵਿੱਚ ਲਿਆਂਦੇ।ਸਪੀਕਰ ਸ. ਸੰਧਵਾਂ ਨੇ ਲੋਕਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਦੇ ਜਲਦ ਤੋਂ ਜਲਦ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਅਤੇ ਸਰਕਾਰ ਵਿਚਕਾਰ ਸਿੱਧਾ ਸੰਪਰਕ ਕਾਇਮ ਕਰਨਾ ਹੈ, ਤਾਂ ਜੋ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਲਈ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾ ਕੇ ਉਨ੍ਹਾਂ ਦਾ ਨਿਯਮਾਂ ਅਨੁਸਾਰ ਤੁਰੰਤ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ।ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰੇਕ ਵਰਗ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਸ਼ਹਿਰਾਂ ਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਹੈ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਸ. ਗੁਰਮੀਤ ਸਿੰਘ ਆਰੇਵਾਲਾ, ਗੈਰੀ ਵੜਿੰਗ ਪ੍ਰਧਾਨ ਨਗਰ ਕੌਂਸਲ ਕੋਟਕਪੂਰਾ, ਮਨਦੀਪ ਮੌਗਾ ਸੈਕਟਰੀ ਰੈੱਡ ਕਰਾਸ, ਗੁਰਸੇਵਕ ਸਿੰਘ ਐਮ.ਸੀ. ਵਾਰਡ ਨੰਬਰ 15, ਐਰਨ ਜੋਸ਼ੀ ਐਮ.ਸੀ., ਡਿੰਪਲ ਕਲਿਆਣੀ, ਕਾਲਾ ਗਰੋਵਰ, ਟੋਨੀ ਸ਼ਰਮਾ, ਮਨਜੀਤ ਸਿੰਘ, ਸੂਰਜ ਕੁਮਾਰ, ਦਲਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *