ਲੰਮੇ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਹੱਲਾ-ਬੋਲ, 16 ਨੂੰ ਜਗਰਾਉਂ ’ਚ ਧਰਨਾ ਜਗਰਾਉਂ-ਸਿੱਧਵਾਂ ਬੇਟ ਰੋਡ ਸਥਿਤ ਬਿਜਲੀ ਦਫ਼ਤਰ ਅੱਗੇ ਹੋਵੇਗਾ ਰੋਸ ਪ੍ਰਦਰਸ਼ਨ

Spread the love
ਜਗਰਾਉਂ, 13 ਸਤੰਬਰ (ਜਸਵਿੰਦਰ ਸਿੰਘ ਡਾਂਗੀਆ): ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਲੱਗ ਰਹੇ ਲੰਮੇ ਬਿਜਲੀ ਕੱਟਾਂ ਕਾਰਨ ਆਮ ਲੋਕਾਂ, ਕਿਸਾਨਾਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਸਪਲਾਈ ਲੰਮੇ ਸਮੇਂ ਤੱਕ ਪ੍ਰਭਾਵਿਤ ਰਹਿਣ ਕਾਰਨ ਰੋਜ਼ਾਨਾ ਦੇ ਕੰਮਕਾਜ ’ਤੇ ਵੀ ਅਸਰ ਪੈ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ 16 ਸਤੰਬਰ ਨੂੰ ਪੰਜਾਬ ਭਰ ਵਿੱਚ ਰੋਸ ਧਰਨੇ ਦਿੱਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜਗਰਾਉਂ ਵਿਖੇ 16 ਸਤੰਬਰ ਨੂੰ ਸਵੇਰੇ 11 ਵਜੇ ਜਗਰਾਉਂ-ਸਿੱਧਵਾਂ ਬੇਟ ਰੋਡ ਸਥਿਤ ਬਿਜਲੀ ਦਫ਼ਤਰ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ। ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਜਗਰਾਉਂ ਅਤੇ ਸਾਬਕਾ ਵਿਧਾਇਕ ਐੱਸ. ਆਰ. ਕਲੇਰ ਕਰਨਗੇ। ਧਰਨੇ ਦੌਰਾਨ ਇਲਾਕੇ ਵਿੱਚ ਲੱਗ ਰਹੇ ਲੰਮੇ ਬਿਜਲੀ ਕੱਟਾਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਬਿਜਲੀ ਸਪਲਾਈ ਵਿੱਚ ਸੁਧਾਰ ਦੀ ਮੰਗ ਕੀਤੀ ਜਾਵੇਗੀ। ਐੱਸ. ਆਰ. ਕਲੇਰ ਨੇ ਇਲਾਕੇ ਦੇ ਲੋਕਾਂ, ਕਿਸਾਨਾਂ, ਵਪਾਰੀਆਂ, ਦੁਕਾਨਦਾਰਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਧਰਨੇ ਵਿੱਚ ਸ਼ਾਮਲ ਹੋ ਕੇ ਲੋਕਾਂ ਦੀ ਇਸ ਸਮੱਸਿਆ ਦੇ ਵਿਰੋਧ ਵਿੱਚ ਆਪਣੀ ਆਵਾਜ਼ ਬੁਲੰਦ ਕਰਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *