ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਰੂਪਿੰਦਰ ਸਿੰਘ ਆਈਪੀਐਸ ਅਤੇ ਡਾ. ਹਰਪ੍ਰੀਤ ਕੌਰ ਨੇ ਅਚਨਚੇਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਕੀਤਾ ਦੌਰਾ

Spread the love
ਕੁਰਾਲੀ16 ਸੰਤਬਰ (ਜਗਦੇਵ ਸਿੰਘ ) ਰਾਜਸਥਾਨ (ਜੈਪੁਰ) ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਰੂਪਿੰਦਰ ਸਿੰਘ (ਆਈਪੀਐਸ) ਅਤੇ ਉਨ੍ਹਾਂ ਦੀ ਧਰਮਪਤਨੀ ਪ੍ਰੋਫੈਸਰ ਡਾਕਟਰ ਹਰਪ੍ਰੀਤ ਕੌਰ ਨੇ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਅਚਨਚੇਤ ਦੌਰਾ ਕੀਤਾ। ਸਕੂਲ ਕੰਪਲੈਕਸ ਵਿਖੇ ਪਹੁੰਚਣ ‘ਤੇ ਸਕੂਲ ਦੇ ਪ੍ਰਿੰਸੀਪਲ ਕੰਵਲਜੀਤ ਸਿੰਘ ਅਤੇ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓਕੇ ਦੀ ਅਗਵਾਈ ਵਾਲੀ ਟੀਮ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਇਸ ਮੁਲਾਕਾਤ ਦੌਰਾਨ ਭਾਵੁਕ ਹੁੰਦਿਆਂ ਰੂਪਿੰਦਰ ਸਿੰਘ ਆਈਪੀਐਸ ਅਫਸਰ ਅਤੇ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਖਾਲਸਾ ਸਕੂਲ ਨਾਲ ਉਨ੍ਹਾਂ ਦੇ ਪਰਿਵਾਰ ਦੀਆਂ ਬਹੁਤ ਹੀ ਪੁਰਾਣੀਆਂ ਅਤੇ ਖ਼ਾਸ ਯਾਦਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਦਹਾਕਿਆਂ ਪਹਿਲਾਂ ਜਦੋਂ ਕੁਰਾਲੀ ਇਲਾਕਾ ਅੰਬਾਲਾ ਜ਼ਿਲ੍ਹੇ ਦਾ ਹਿੱਸਾ ਹੁੰਦਾ ਸੀ। ਡਾ. ਹਰਪ੍ਰੀਤ ਕੌਰ  ਦੇ ਪਿਤਾ ਮਰਹੂਮ ਡਾਕਟਰ ਦਲਜੀਤ ਸਿੰਘ ਪੁੱਤਰ ਗੁਰਦਿੱਤ ਸਿੰਘ ਨੇ ਇਸ ਸਕੂਲ ਤੋਂ ਦਸਵੀਂ ਜਮਾਤ ਦੀ ਪ੍ਰੀਖਿਆ ਦੌਰਾਨ ਬਿਹਤਰੀਨ ਅੰਕ ਹਾਸਲ ਕਰਕੇ ਪੂਰੇ ਪੰਜਾਬ ਵਿੱਚੋਂ ਪਹਿਲਾ ਸਥਾਨ (ਟਾਪ) ਹਾਸਲ ਕੀਤਾ ਸੀ।ਸਕੂਲੀ ਸਿੱਖਿਆ ਅਤੇ ਵਿਦਿਆਰਥੀਆਂ ਦੇ ਭਵਿੱਖ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਅਧਿਆਪਕ ਵਰਗ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਹਮੇਸ਼ਾ ਪਿਆਰ, ਹੱਲਾਸ਼ੇਰੀ ਅਤੇ ਹਮਦਰਦੀ ਨਾਲ ਪੜ੍ਹਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਅੰਦਰ ਅਥਾਹ ਸਮਰੱਥਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਹੌਸਲਾ ਹੀ ਉਨ੍ਹਾਂ ਨੂੰ ਜੀਵਨ ਵਿੱਚ ਵੱਡੇ ਲਕਸ਼ ਪ੍ਰਾਪਤ ਕਰਨ ਅਤੇ ਸਫ਼ਲ ਨਾਗਰਿਕ ਬਣਨ ਦੇ ਯੋਗ ਬਣਾਉਂਦਾ ਹੈ।ਇਸ ਦੇ ਨਾਲ ਹੀ ਏਡੀਜੀਪੀ ਰੂਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਮਾਪਿਆਂ ਦੀ ਨਗਰ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਦੇ ਪਰਿਵਾਰ ਪ੍ਰੇਮ ਸਿੰਘ ਮੁੰਡੇ ਅਤੇ ਟਹਿਲ ਸਿੰਘ ਮੁੰਡੇ ਨਾਲ ਵੀ ਪੀੜ੍ਹੀ ਦਰ ਪੀੜ੍ਹੀ ਲੰਮੀ ਪਰਿਵਾਰਕ ਸਾਂਝ ਅਤੇ ਪ੍ਰੇਮ ਪਿਆਰ ਚਲਦਾ ਆ ਰਿਹਾ ਹੈ। ਇਸ ਮੌਕੇ ਸਕੂਲ ਵਿੱਚ ਇੱਕ ਸੁਹਾਵਣਾ ਅਤੇ ਪਰਿਵਾਰਕ ਮਾਹੌਲ ਦੇਖਣ ਨੂੰ ਮਿਲਿਆ। ਨਗਰ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਤੇ ਸਕੂਲ ਦੇ ਪ੍ਰਿੰਸੀਪਲ  ਅਤੇ  ਵੱਲੋਂ  ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਨੇ ਰੂਪਿੰਦਰ ਸਿੰਘ (ਆਈਪੀਐਸ) ਅਤੇ ਪ੍ਰੋ. ਡਾ. ਹਰਪ੍ਰੀਤ ਕੌਰ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ‘ਸਿਰੋਪਾਓ’ ਭੇਂਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਅਤੇ ਸਕੂਲ ਵਿੱਚ ਆਉਣ ਲਈ ਧੰਨਵਾਦ ਪ੍ਰਗਟਾਇਆ।
  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *